27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਜੇ.ਐੱਨ.ਜੇ. ਡੀ.ਏ.ਵੀ. ਸਕੂਲ ਗਿੱਦੜਬਾਹਾ ਵਿਖੇ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 17-04-2026
ਗਿੱਦੜਬਾਹਾ, 16 ਅਪ੍ਰੈਲ (ਸ਼ਿਵਰਾਜ ਸਿੰਘ ਬਰਾੜ)-ਜੇ.ਐੱਨ.ਜੇ. ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਵਿਖੇ ਦਸਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਗੁਰਦਾਸ ਸਿੰਘ ਮਾਨ ਨੇ ਦੱਸਿਆ ਕਿ ਸੀ.ਬੀ.ਐੱਸ.ਈ. ਨਵੀਂ ਦਿੱਲੀ ਵਲੋਂ ਦਸਵੀਂ ਦਾ ਨਤੀਜਾ ਐਲਾਨਿਆ ਗਿਆ ਹੈ, ਜਿਸ ਵਿਚ ਉਨ੍ਹਾਂ ਦੇ ਸਕੂਲ ਦਾ ਨਤੀਜਾ ਅੱਵਲ ਰਿਹਾ ਹੈ | ਇਮਤਿਹਾਨ ਵਿਚ ਸਕੂਲ ਦੇ 159 ਵਿਦਆਰਥੀਆਂ ਨੇ ਹਿੱਸਾ ਲਿਆ ਸੀ ਅਤੇ ਸਾਰੇ ਹੀ ਬੱਚੇ ਵਧੀਆ ਨੰਬਰ ਲੈ ਕੇ ਪਾਸ ਹੋਏ ਹਨ | ਸਕੂਲ ਦੀ ਹੋਣਹਾਰ ਵਿਦਿਅਰਥਣ ਸਾਹਿਰਾ ਗਰਗ 98.6 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ, ਰਮਿੰਦਰ ਕੌਰ ਨੇ 97.8 ਪ੍ਰਤੀਸ਼ਤ ਅੰਕ ਲੈ ਕੇ ਦੂਜਾ, ਅਕਸ਼ਿਤ ਬਾਂਸਲ ਤੇ ਫਤਿਹ ਸਿੰਘ ਮਾਨ ਨੇ 97.6 ਪ੍ਰਤੀਸ਼ਤ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ ਹੈ | ਸ. ਮਾਨ ਨੇ ਦੱਸਿਆ ਕਿ ਸਕੂਲ ਦੇ 7 ਵਿਦਿਆਰਥੀਆਂ ਨੇ 95 ਪ੍ਰਤੀਸ਼ਤ, 32 ਵਿਦਿਅਰਥੀਆਂ ਨੇ 90 ਪ੍ਰਤੀਸ਼ਤ ਅਤੇ 44 ਵਿਦਿਆਰਥੀਆਂ ਨੇ 80 ਤੋਂ 89 ਪ੍ਰਤੀਸ਼ਤ ਅੰਕ ਲਏ ਹਨ | ਚੇਅਰਮੈਨ ਅਰਵਿੰਦ ਘਈ, ਮੈਨੇਜਰ ਡਾ. ਸਤਵੰਤ ਕੌਰ ਭੁੱਲਰ, ਪ੍ਰਬੰਧਕਾਂ ਤੇ ਪਿ੍ੰ੍ਰਸੀਪਲ ਗੁਰਦਾਸ ਸਿੰਘ ਮਾਨ ਵਲੋਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਕਿਹਾ ਕਿ ਇਸ ਦਾ ਸਿਹਰਾ ਮਿਹਨਤੀ ਸਟਾਫ਼ ਦੇ ਸਿਰ ਜਾਂਦਾ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰੂਕੁਲ ਸਕੂਲ ਹਰੀਕੇ ਕਲਾਂ ਵਿਖੇ ਦਸਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਵਿਖੇ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24