26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਮਲੋਟ ਵਿਖੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਅਨਾਜ ਮੰਡੀ ਦਾ ਦੌਰਾ

Ad Position 21
No active advertisement
ਅਜੀਤ ਡੈਸਕ 17-04-2026
• ਅਧਿਕਾਰੀਆਂ ਨੂੰ ਜਾਰੀ ਕੀਤੇ ਨਿਰਦੇਸ਼
• ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ
ਮਲੋਟ, 16 ਅਪ੍ਰੈਲ (ਪਾਟਿਲ)-ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚੋਂ ਆ ਰਹੀਆਂ ਕਣਕ ਖ਼ਰੀਦ ਸੰਬੰਧੀ ਖ਼ਬਰਾਂ ਦੇ ਮੱਦੇਨਜ਼ਰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਨਵੀਂ ਦਾਣਾ ਮੰਡੀ ਮਲੋਟ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਨੇ ਕਈ ਦਿਨਾਂ ਤੋਂ ਮੰਡੀ 'ਚ ਬੈਠੇ ਕਿਸਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ | ਕੈਬਨਿਟ ਮੰਤਰੀ ਨੇ ਮਾਰਕੀਟ ਕਮੇਟੀ ਤੇ ਹੋਰ ਸੰਬੰਧਿਤ ਅਧਿਕਾਰੀਆਂ ਨੂੰ ਕਣਕ ਖ਼ਰੀਦ ਸੰਬੰਧੀ ਲਾਜ਼ਮੀ ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਹਾਲੀਆ ਬਰਸਾਤ ਤੇ ਗੜੇ੍ਹਮਾਰੀ ਕਾਰਨ ਫ਼ਸਲ 'ਚ ਨਮੀ ਵਧ ਜਾਣ ਨਾਲ ਖ਼ਰੀਦ ਪ੍ਰਕਿਰਿਆ ਪ੍ਰਭਾਵਿਤ ਹੋਈ ਸੀ | ਉਨ੍ਹਾਂ ਕਿਹਾ ਕਿ ਜਿਵੇਂ-ਜਿਵੇਂ ਨਮੀ ਘਟ ਰਹੀ ਹੈ, ਉਸੇ ਅਨੁਸਾਰ ਖ਼ਰੀਦ ਨੂੰ ਤੇਜ਼ ਕੀਤਾ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਵੇ | ਉਨ੍ਹਾਂ ਕਿਹਾ ਕਿ ਲਿਫ਼ਟਿੰਗ ਦੀ ਪ੍ਰਕਿਰਿਆ ਨੂੰ ਵੀ ਤੇਜ਼ ਕੀਤਾ ਜਾਵੇ ਤੇ ਉਹ ਖ਼ੁਦ ਨਿਯਮਿਤ ਤੌਰ 'ਤੇ ਮੰਡੀਆਂ ਦਾ ਦੌਰਾ ਕਰਕੇ ਹਾਲਾਤਾਂ ਦੀ ਸਮੀਖਿਆ ਕਰਨਗੇ |
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਕੇਂਦਰੀ ਟੀਮਾਂ ਵਲੋਂ ਜ਼ਿਲ੍ਹੇ 'ਚੋਂ ਕਣਕ ਦੇ ਸੈਂਪਲ ਇਕੱਠੇ ਕੀਤੇ ਗਏ ਹਨ ਅਤੇ ਗੁਣਵੱਤਾ ਸੰਬੰਧੀ ਹਰ ਪਹਿਲੂ ਦਾ ਜਾਇਜ਼ਾ ਲਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਹੁਣ ਤੱਕ ਮੰਡੀ ਵਿਚ ਵੱਡੀ ਮਾਤਰਾ ਵਿਚ ਆਮਦ ਹੋ ਚੁੱਕੀ ਹੈ ਤੇ ਖ਼ਰੀਦ ਪ੍ਰਕਿਰਿਆ ਜਾਰੀ ਹੈ | ਡਿਪਟੀ ਕਮਿਸ਼ਨਰ ਨੇ ਭਰੋਸਾ ਦਿਵਾਇਆ ਕਿ ਲੇਬਰ, ਟਰਾਂਸਪੋਰਟ ਤੇ ਸਟੋਰੇਜ ਸਮੇਤ ਸਾਰੇ ਇੰਤਜ਼ਾਮ ਮੁਕੰਮਲ ਹਨ ਤੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਗਈ ਹੈ ਕਿ ਮਾਪਦੰਡ ਪੂਰੇ ਕਰਨ ਵਾਲੀ ਫ਼ਸਲ ਦੀ ਤੁਰੰਤ ਖ਼ਰੀਦ ਯਕੀਨੀ ਬਣਾਈ ਜਾਵੇ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਐਡਵਰਡ ਗੰਜ ਪਬਲਿਕ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਦੋਦਾ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ
Ad Position 24