26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਡੀ. ਏ. ਵੀ. ਐਡਵਰਡ ਗੰਜ ਪਬਲਿਕ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

Ad Position 21
No active advertisement
ਅਜੀਤ ਡੈਸਕ 17-04-2026
ਮਲੋਟ, 16 ਅਪ੍ਰੈਲ (ਪਾਟਿਲ)-ਡੀ.ਏ.ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਵਿਖੇ ਪਿ੍ੰਸੀਪਲ ਰਾਕੇਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਵਿਸਾਖੀ ਤੇ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਰਾਕੇਸ਼ ਕੁਮਾਰ ਸ਼ਰਮਾ ਨੇ ਕਿਹਾ ਕਿ ਵਿਸਾਖੀ ਇਕ ਮਹੱਤਵਪੂਰਨ ਫ਼ਸਲ ਦਾ ਤਿਉਹਾਰ ਹੈ | ਇਸ ਮੌਕੇ ਕਿਸਾਨਾਂ ਦੀਆਂ ਫ਼ਸਲਾਂ ਵਾਢੀ ਲਈ ਤਿਆਰ ਹੁੰਦੀਆਂ ਹਨ | ਪੰਜਾਬ 'ਚ ਇਸ ਪਵਿੱਤਰ ਦਿਨ ਨੂੰ ਵਾਢੀ ਦੇ ਦਿਨ ਤੇ ਖ਼ਾਲਸਾ ਪੰਥ ਦੀ ਸਥਾਪਨਾ ਵਜੋਂ ਮਨਾਇਆ ਜਾਂਦਾ ਹੈ | ਅੱਜ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਜਨਮ ਦਿਨ ਵੀ ਹੈ | ਡਾ. ਅੰਬੇਡਕਰ ਨੇ ਸੰਵਿਧਾਨ ਦੀ ਸਿਰਜਣਾ 'ਚ ਇਕ ਬੇਮਿਸਾਲ ਭੂਮਿਕਾ ਨਿਭਾਈ | ਇਸ ਮੌਕੇ 'ਤੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਵਿਸਾਖੀ ਮਨਾਉਣ ਲਈ ਰੰਗੀਨ ਪ੍ਰਦਰਸ਼ਨ ਕੀਤੇ | ਛੋਟੇ ਬੱਚੇ ਆਪਣੇ ਪਿਆਰੇ ਪਹਿਰਾਵੇ 'ਚ ਬਹੁਤ ਸੁੰਦਰ ਲੱਗ ਰਹੇ ਸਨ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 200 ਕਾਰਡ ਬਣਾਏ ਅਗਲੀ ਖ਼ਬਰ ਮਲੋਟ ਵਿਖੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਅਨਾਜ ਮੰਡੀ ਦਾ ਦੌਰਾ
Ad Position 24