26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਮਿਸਤਰੀ ਮਜ਼ਦੂਰ ਯੂਨੀਅਨ ਨੇ ਡਾ. ਅੰਬੇਡਕਰ ਦਾ ਜਨਮ ਦਿਨ ਮਨਾਇਆ

Ad Position 21
No active advertisement
ਅਜੀਤ ਡੈਸਕ 17-04-2026
ਮਲੋਟ, 16 ਅਪ੍ਰੈਲ (ਪਾਟਿਲ)-ਮਿਸਤਰੀ ਮਜ਼ਦੂਰ ਯੂਨੀਅਨ ਦੇ ਦਫ਼ਤਰ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਸਤਪਾਲ ਮੋਹਲਾਂ, ਕਿਰਪਾਲ ਸਿੰਘ ਤੇ ਮਾਸਟਰ ਲਖਵਿੰਦਰ ਸਿੰਘ ਪ੍ਰਧਾਨ ਮਿਸਤਰੀ ਮਜ਼ਦੂਰ ਯੂਨੀਅਨ ਨੇ ਕੀਤੀ | ਸੁਦਰਸ਼ਨ ਜੱਗਾ ਨੇ ਮੰਚ ਸੰਚਾਲਨ ਕੀਤਾ | ਨਿਰਮਲ ਸਿੰਘ ਦਾਨੇਵਾਲੀਆ, ਕੁਲਵਿੰਦਰ ਸਿੰਘ ਤੇ ਬਲਕਾਰ ਸਿੰਘ ਨੇ ਬਾਬਾ ਸਾਹਿਬ ਦੀ ਸੋਚ 'ਤੇ ਚੱਲਣ ਦਾ ਸੰਕਲਪ ਲਿਆ | ਸੁਦਰਸ਼ਨ ਜੱਗਾ ਨੇ ਆਏ ਹੋਏ ਪਤਵੰਤਿਆਂ ਦਾ ਧੰਨਵਾਦ ਕੀਤਾ ਤੇ ਨਾਲ ਹੀ ਪਹਿਲੀ ਮਈ ਨੂੰ ਮਲੋਟ ਸ਼ਹਿਰ ਵਿਚ ਵੱਡੇ ਪੱਧਰ 'ਤੇ ਮਜ਼ਦੂਰ ਦਿਵਸ ਮਨਾਉਣ ਦਾ ਫ਼ੈਸਲਾ ਲਿਆ ਗਿਆ | ਇਸ ਮੌਕੇ ਮਹਿੰਦਰ ਸਿੰਘ, ਲਖਜੀਤ ਸਿੰਘ ਲੱਖਾ, ਬਲਵਿੰਦਰ ਸਿੰਘ, ਗੁਰਨਾਮ ਸਿੰਘ, ਜਸਪਾਲ ਸਿੰਘ, ਗੁਰਪ੍ਰੀਤ ਸਿੰਘ, ਰਮਨ, ਦਰਸ਼ਨ ਸਿੰਘ, ਛਿੰਦਰਪਾਲ, ਬਲਜੀਤ ਸਿੰਘ, ਬਲਵਿੰਦਰ ਸਿੰਘ ਆਦਿ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਵਲੋਂ ਡਾ. ਐੱਸ. ਪੀ. ਐੱਸ. ਪੰਨੂ ਦਾ ਸਨਮਾਨ ਅਗਲੀ ਖ਼ਬਰ ਆਦਰਸ਼ ਸਕੂਲ ਕੋਟਭਾਈ ਵਿਖੇ 8ਵੀਂ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24