26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਵਲੋਂ ਡਾ. ਐੱਸ. ਪੀ. ਐੱਸ. ਪੰਨੂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 17-04-2026
ਮਲੋਟ, 16 ਅਪ੍ਰੈਲ (ਪਾਟਿਲ)-ਜ਼ਿਲ੍ਹੇ ਦੀਆਂ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਵਲੋਂ ਬਜ਼ੁਰਗਾਂ ਲਈ ਵੱਡਾ ਉਪਰਾਲਾ ਕਰਦਿਆਂ ਲੋੜਵੰਦ ਬਜ਼ੁਰਗਾਂ ਦੀਆਂ ਅੱਖਾਂ ਦੇ ਮੁਫ਼ਤ ਆਪ੍ਰੇਸ਼ਨ ਤੇ ਲੈਂਜ਼ ਪਵਾਉਣ ਦਾ ਐਲਾਨ ਕੀਤਾ ਗਿਆ ਹੈ | ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਨੇ ਦੱਸਿਆ ਕਿ ਰਾਗੀ ਤੇ ਗ੍ਰੰਥੀ ਸਿੰਘਾਂ 'ਚ ਵਧ ਰਹੀਆਂ ਦੰਦਾਂ ਦੀਆਂ ਬਿਮਾਰੀਆਂ ਨੂੰ ਦੇਖਦੇ ਹੋਏ ਡਾ. ਐੱਸ.ਪੀ.ਐੱਸ. ਪੰਨੂ ਨੇ ਖ਼ਾਲਸਾ ਸਾਜਨਾ ਦਿਵਸ ਮੌਕੇ ਉਨ੍ਹਾਂ ਲਈ ਦੰਦਾਂ ਦਾ ਮੁਫ਼ਤ ਇਲਾਜ ਕਰਨ ਦੀ ਸਹਿਮਤੀ ਦਿੱਤੀ ਹੈ | ਗੁਰਦੁਆਰਾ ਭਾਈ ਜਗਤਾ ਜੀ ਵਿਖੇ ਹੋਈ ਮੀਟਿੰਗ ਦੌਰਾਨ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਇਲਾਜ ਲਈ ਆਉਂਦੇ ਸਮੇਂ ਆਧਾਰ ਕਾਰਡ ਨਾਲ ਲੈ ਕੇ ਆਉਣ | ਇਸ ਮੌਕੇ ਡਾ. ਪੰਨੂ ਨੂੰ ਸਨਮਾਨਿਤ ਵੀ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਪਿੰਡ ਰੋੜੀਕਪੂਰਾ ਦੇ ਵਾਸੀ ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਅਗਲੀ ਖ਼ਬਰ ਮਿਸਤਰੀ ਮਜ਼ਦੂਰ ਯੂਨੀਅਨ ਨੇ ਡਾ. ਅੰਬੇਡਕਰ ਦਾ ਜਨਮ ਦਿਨ ਮਨਾਇਆ
Ad Position 24