ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਗਿੱਦੜਬਾਹਾ ਵਿਖੇ ਓਵਰਬਿ੍ਜ 'ਤੇ ਚੱਲਦੀ ਕਾਰ ਨੂੰ ਲੱਗੀ ਅੱਗ

Ad Position 21
No active advertisement
ਅਜੀਤ ਡੈਸਕ 19-04-2026
ਗਿੱਦੜਬਾਹਾ, 18 ਅਪ੍ਰੈਲ (ਸ਼ਿਵਰਾਜ ਸਿੰਘ ਬਰਾੜ)-ਦੇਰ ਰਾਤ ਅਚਾਨਕ ਗਿੱਦੜਬਾਹਾ ਵਿਖੇ ਚੱਲਦੀ ਕਾਰ ਨੂੰ ਅੱਗ ਲੱਗ ਲਈ, ਕਾਰ ਬੁਰੀ ਤਰ੍ਹਾਂ ਨਾਲ ਸੜ ਗਈ ਹੈ | ਇਕੱਤਰ ਜਾਣਕਾਰੀ ਅਨੁਸਾਰ ਜਸਵਿੰਦਰ ਸਿੰਘ ਵਾਸੀ ਜੰਡਵਾਲਾ ਬਠਿੰਡਾ ਤੋਂ ਆਪਣੇ ਪਿੰਡ ਜੰਡਵਾਲਾ ਜਾ ਰਹੀ ਸਨ, ਤਾਂ ਜਦੋਂ ਉਹ ਗਿੱਦੜਬਾਹਾ ਵਿਖੇ ਹੁਸਨਰ ਚੌਂਕ ਵਾਲੇ ਓਵਰਬਿ੍ਜ ਤੋਂ ਲੰਘ ਰਹੇ ਸਨ ਤਾਂ ਅਚਾਨਕ ਹੀ ਕਾਰ ਨੂੰ ਅੱਗ ਲੱਗ ਗਈ | ਇਸ ਦੀ ਸੂਚਨਾ ਮਿਲਦਿਆਂ ਫਾਇਰ ਬਿ੍ਗੇਡ ਨੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ | ਫਾਇਰ ਅਫ਼ਸਰ ਅੰਮਿ੍ਤਪਾਲ ਸਿੰਘ ਨੇ ਦੱਸਿਆ ਕਿ ਰਾਤ 8 ਕੁ ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਹੁਸਨਰ ਚੌਂਕ ਦੇ ਓਵਰਬਿ੍ਜ 'ਤੇ ਕਾਰ ਨੂੰ ਅੱਗ ਲੱਗ ਗਈ ਹੈ ਤਾਂ ਉਹ ਆਪਣੀ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਭਾਰੀ ਜੱਦੋ-ਜਹਿਦ ਉਪਰੰਤ ਅੱਗ 'ਤੇ ਕਾਬੂ ਪਾ ਲਿਆ ਗਿਆ | ਉਨ੍ਹਾਂ ਦੱਸਿਆ ਕਿ ਕਾਰ ਚਾਲਕ ਜਸਵਿੰਦਰ ਸਿੰਘ ਦਾ ਬਚਾਅ ਹੋ ਗਿਆ ਹੈ, ਪ੍ਰੰਤੂ ਕਾਰ ਅੱਗ ਨਾਲ ਨੁਕਸਾਨੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਦੋਦਾ ਵਿਖੇ ਪਾਵਰਕਾਮ ਜਥੇਬੰਦੀਆਂ ਵਲੋਂ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਜੈਤੋ ਦੇ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ
Ad Position 24
No active advertisement