ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਪੁਲਿਸ ਨੇ 16 ਐੱਨ.ਡੀ.ਪੀ.ਐੱਸ. ਕੇਸਾਂ ਦਾ ਮਾਲ ਪਾਰਦਰਸ਼ੀ ਢੰਗ ਨਾਲ ਕੀਤਾ ਨਸ਼ਟ

Ad Position 21
No active advertisement
ਅਜੀਤ ਡੈਸਕ 19-04-2026
ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਅਭਿਮਨਿਊ ਰਾਣਾ ਦੀ ਅਗਵਾਈ ਹੇਠ ਨਸ਼ਿਆਂ ਦੇ ਖ਼ਾਤਮੇ ਲਈ ਵਿਸ਼ੇਸ਼ ਰਣਨੀਤੀ ਅਪਣਾਈ ਜਾ ਰਹੀ ਹੈ | ਇਸ ਤਹਿਤ ਨਸ਼ਾ ਤਸਕਰਾਂ ਦੇ ਟਿਕਾਣਿਆਂ 'ਤੇ ਲਗਾਤਾਰ ਸਰਚ ਆਪ੍ਰੇਸ਼ਨ ਤੇ ਰੇਡਾਂ ਕਰਕੇ ਉਨ੍ਹਾਂ ਦੇ ਸਾਥੀਆਂ ਅਤੇ ਹੋਰ ਲਿੰਕਸ ਦੀ ਜਾਂਚ ਕੀਤੀ ਜਾ ਰਹੀ ਹੈ | ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਉਪਰਾਲਿਆਂ ਦੇ ਨਤੀਜੇ ਵਜੋਂ ਪਿਛਲੇ ਸਮੇਂ ਦੌਰਾਨ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕਰਕੇ ਕਈ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ | ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਕਾਨੂੰਨੀ ਪ੍ਰਕਿਰਿਆ ਅਨੁਸਾਰ ਸੀਲਬੰਦ ਪਾਰਸਲਾਂ ਵਿਚ ਸੁਰੱਖਿਅਤ ਰੱਖਿਆ ਜਾਂਦਾ ਹੈ ਅਤੇ ਸਮੇਂ-ਸਮੇਂ 'ਤੇ ਸੀਨੀਅਰ ਅਧਿਕਾਰੀਆਂ ਵਲੋਂ ਇਸ ਦੀ ਜਾਂਚ ਕੀਤੀ ਜਾਂਦੀ ਹੈ | ਅਦਾਲਤੀ ਪ੍ਰਕਿਰਿਆ ਪੂਰੀ ਹੋਣ ਉਪਰੰਤ ਮਾਣਯੋਗ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਮਾਲ ਨਸ਼ਟ ਕਰਨਾ ਲਾਜ਼ਮੀ ਹੁੰਦਾ ਹੈ | ਇਸੇ ਲੜੀ ਵਿਚ ਐੱਨ.ਡੀ.ਪੀ.ਐੱਸ. ਐਕਟ ਨਾਲ ਸੰਬੰਧਿਤ 16 ਮੁਕੱਦਮਿਆਂ ਦਾ ਮਾਲ ਕਮੇਟੀ ਮੈਂਬਰਾਂ ਦੀ ਹਾਜ਼ਰੀ ਵਿਚ ਪਿੰਡ ਚੰਨੂ ਦੇ ਬੋਇਲਰ ਵਿਚ ਪਾਰਦਰਸ਼ੀ ਢੰਗ ਨਾਲ ਨਸ਼ਟ ਕੀਤਾ ਗਿਆ | ਇਸ ਸਮੂਹ ਪ੍ਰਕਿਰਿਆ ਦੀ ਵੀਡੀਓਗ੍ਰਾਫ਼ੀ ਵੀ ਕਰਵਾਈ ਗਈ | ਇਸ ਕਾਰਵਾਈ ਲਈ ਬਣਾਈ ਗਈ ਕਮੇਟੀ ਦੀ ਅਗਵਾਈ ਅਭਿਮਨਿਊ ਰਾਣਾ ਐੱਸ.ਐੱਸ.ਪੀ. ਵਲੋਂ ਕੀਤੀ ਗਈ, ਜਿਸ ਵਿਚ ਹਰਕਮਲ ਕੌਰ ਐੱਸ.ਪੀ. (ਐੱਚ) ਅਤੇ ਰਸ਼ਪਾਲ ਸਿੰਘ ਡੀ.ਐੱਸ.ਪੀ. (ਡੀ) ਸ਼ਾਮਿਲ ਸਨ | ਉਨ੍ਹਾਂ ਦੀ ਨਿਗਰਾਨੀ ਹੇਠ ਪੂਰੀ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਨਿਯਮਾਂ ਅਨੁਸਾਰ ਅੰਜ਼ਾਮ ਦਿੱਤਾ ਗਿਆ | ਇਸ ਮੌਕੇ ਐੱਸ.ਐੱਸ.ਪੀ. ਨੇ ਦੱਸਿਆ ਕਿ ਨਸ਼ਿਆਂ ਦੇ ਖ਼ਾਤਮੇ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਅੱਜ ਕੁੱਲ 16 ਐੱਨ.ਡੀ.ਪੀ.ਐੱਸ. ਕੇਸਾਂ ਦੇ ਮਾਲ ਵਿਚੋਂ 418.800 ਕਿੱਲੋਗ੍ਰਾਮ ਭੁੱਕੀ ਚੂਰਾ ਪੋਸਤ, 1.652 ਕਿੱਲੋਗ੍ਰਾਮ ਹੈਰੋਇਨ ਅਤੇ 1870 ਨਸ਼ੀਲੀਆਂ ਗੋਲੀਆਂ ਨੂੰ ਨਸ਼ਟ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਇਹ ਕਾਰਵਾਈ ਭਵਿੱਖ ਵਿਚ ਵੀ ਜਾਰੀ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਬਰਸਾਤਾਂ ਤੋਂ ਪਹਿਲਾਂ ਜ਼ਿਲ੍ਹੇ ਦੀਆਂ ਡਰੇਨਾਂ ਦੀ ਕੀਤੀ ਜਾਵੇ ਸਫ਼ਾਈ-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਦੋਦਾ ਵਿਖੇ ਪਾਵਰਕਾਮ ਜਥੇਬੰਦੀਆਂ ਵਲੋਂ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ
Ad Position 24
No active advertisement