ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਬਰਸਾਤਾਂ ਤੋਂ ਪਹਿਲਾਂ ਜ਼ਿਲ੍ਹੇ ਦੀਆਂ ਡਰੇਨਾਂ ਦੀ ਕੀਤੀ ਜਾਵੇ ਸਫ਼ਾਈ-ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 19-04-2026
ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਦੀ ਪ੍ਰਧਾਨਗੀ ਹੇਠ ਅੱਜ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੀ ਨਜ਼ਰਸਾਨੀ ਲਈ ਮੀਟਿੰਗਾਂ ਹੋਈਆਂ | ਹੜ੍ਹ ਕੰਟਰੋਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੜ੍ਹਾਂ ਵਰਗੀਆਂ ਸਥਿਤੀ ਨਾਲ ਨਿਪਟਨ ਲਈ ਤਾਲਮੇਲ ਕਮੇਟੀਆਂ ਦਾ ਗਠਨ ਕਰ ਲਿਆ ਜਾਵੇ ਤਾਂ ਜੋ ਹੜ੍ਹਾਂ ਦੌਰਾਨ ਕਿਸੇ ਵੀ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ | ਉਨ੍ਹਾਂ ਜਲ ਨਿਕਾਸੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤਾਂ ਸ਼ੁਰੂ ਹੋਣ ਤੋਂ ਪਹਿਲਾਂ ਜ਼ਿਲ੍ਹੇ ਦੀਆਂ ਸਾਰੀਆਂ ਡਰੇਨਾਂ ਦੀ ਸਫ਼ਾਈ ਦਾ ਕੰਮ ਸ਼ੁਰੂ ਕੀਤਾ ਜਾਵੇ ਤਾਂ ਜੋ ਮੀਂਹ ਦੇ ਪਾਣੀ ਦੀ ਸਹੀ ਨਿਕਾਸੀ ਹੋ ਸਕੇ | ਇਸ ਤੋਂ ਇਲਾਵਾ ਤੰਗ ਪੁਲੀਆਂ ਦੀ ਪਛਾਣ ਕਰਕੇ ਉੱਥੇ ਵੀ ਸਫ਼ਾਈ ਕਰਵਾਈ ਜਾਵੇ | ਉਨ੍ਹਾਂ ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ ਸੰਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੰਬੰਧਿਤ ਵਿਭਾਗਾਂ ਦੇ ਨੋਡਲ ਤੇ ਕਲਸਟਰ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਮਾਣਯੋਗ ਸੁਪਰੀਮ ਕੋਰਟ ਅਤੇ ਗਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ | ਉਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ, ਤਾਂ ਜੋ ਵਾਤਾਵਰਣ ਸਾਫ਼-ਸੁਥਰਾ ਰਹਿ ਸਕੇ | ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੀ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੰਬਿਤ ਪਏ ਇੰਤਕਾਲਾਂ ਦਾ ਨਿਪਟਾਰਾ ਜਲਦੀ ਤੋਂ ਜਲਦੀ ਕੀਤਾ ਜਾਵੇ | ਇਸ ਮੌਕੇ ਡੈਵੀ ਗੋਇਲ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਗੁਰਕਿਰਨਦੀਪ ਸਿੰਘ ਸਿੱਧੂ ਐੱਸ.ਡੀ.ਐੱਮ. ਸ੍ਰੀ ਮੁਕਤਸਰ ਸਾਹਿਬ, ਜਸਪਾਲ ਸਿੰਘ ਐੱਸ.ਡੀ.ਐੱਮ. ਗਿੱਦੜਬਾਹਾ, ਡਾ. ਸੁਨੀਲ ਬਾਂਸਲ ਸਿਵਲ ਸਰਜਨ, ਡਾ. ਗੁਰਦਿੱਤ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਮਲੋਟ ਵਿਖੇ ਵਾਰਡ ਵਾਈਜ਼ ਕਾਂਗਰਸ ਦੇ ਇੰਚਾਰਜਾਂ ਦੀ ਸੂਚੀ ਜਾਰੀ <br/> ਅਗਲੀ ਖ਼ਬਰ ਪੁਲਿਸ ਨੇ 16 ਐੱਨ.ਡੀ.ਪੀ.ਐੱਸ. ਕੇਸਾਂ ਦਾ ਮਾਲ ਪਾਰਦਰਸ਼ੀ ਢੰਗ ਨਾਲ ਕੀਤਾ ਨਸ਼ਟ
Ad Position 24
No active advertisement