ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸਰਕਾਰੀ ਸਕੂਲ ਅਬੁੱਲਖੁਰਾਣਾ ਵਿਖੇ ਆਧੁਨਿਕ ਕਮਰੇ ਅਤੇ ਕੰਪਿਊਟਰ ਲੈਬ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 19-04-2026
ਲੰਬੀ, 18 ਅਪ੍ਰੈਲ (ਮੇਵਾ ਸਿੰਘ)-ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਅਬੁੱਲਖੁਰਾਣਾ ਵਿਖੇ ਆਧੁਨਿਕ ਜਮਾਤ ਕਮਰੇ ਅਤੇ ਕੰਪਿਊਟਰ ਲੈਬ ਦਾ ਉਦਘਾਟਨ ਅਮਰਿੰਦਰ ਸਿੰਘ ਬਲਾਕ ਕੋਆਰਡੀਨੇਟਰ ਸਿੱਖਿਆ ਕ੍ਰਾਂਤੀ ਵਲੋਂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਪਹਿਲਾਂ ਇਸ ਪ੍ਰੋਗਰਾਮ ਵਿਚ ਪੰਜਾਬ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਉਣਾ ਸੀ, ਪ੍ਰੰਤੂ ਉਨ੍ਹਾਂ ਨੂੰ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿਚ ਚੰਡੀਗੜ੍ਹ ਜਾਣ ਕਰਕੇ ਇਸ ਪ੍ਰੋਗਰਾਮ ਵਿਚ ਪਹੁੰਚਣ ਦੀ ਡਿਊਟੀ ਉਨ੍ਹਾਂ ਦੀ ਲਗਾਈ ਗਈ ਸੀ | ਇਸ ਮੌਕੇ ਪਿ੍ੰਸੀਪਲ ਬਿਮਲਾ ਰਾਣੀ ਨੇ ਮੁੱਖ ਮਹਿਮਾਨ ਅਮਰਿੰਦਰ ਸਿੰਘ ਬਲਾਕ ਕੋਆਰਡੀਨੇਟਰ ਤੇ ਉਨ੍ਹਾਂ ਦੇ ਨਾਲ ਪਹੁੰਚੇ ਵਿਸ਼ੇਸ ਮਹਿਮਾਨਾਂ ਦਾ ਸਵਾਗਤ ਕੀਤਾ | ਆਖ਼ਰ ਵਿਚ ਮੁੱਖ ਮਹਿਮਾਨ ਸਮੇਤ ਸਾਰਿਆਂ ਨੂੰ ਯਾਦਗਾਰੀ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਬਿਮਲਾ ਰਾਣੀ ਨੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਵਿਸ਼ੇਸ਼ ਧੰਨਵਾਦ ਕੀਤਾ | ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਸਕੂਲ ਦੇ ਅੰਗਰੇਜ਼ੀ ਅਧਿਆਪਕ ਰੋਹਿਤ ਜਿੰਦਲ ਨੇ ਨਿਭਾਈ | ਇਸ ਮੌਕੇ ਵਿਜੇ ਮਲੂਜਾ ਚੇਅਰਮੈਨ ਬਲਾਕ ਸੰਮਤੀ, ਲਾਭ ਸਿੰਘ 'ਆਪ' ਆਗੂ, ਵਿੱਕੀ ਅਬੁੱਲਖੁਰਾਣਾ ਪ੍ਰਤੀਨਿਧ ਸਰਪੰਚ, ਸੁਖਦੇਵ ਸਿੰਘ ਮਠਾੜੂ ਪਿ੍ੰਸੀਪਲ ਮਹਿਮੂਦਕੇਰਾ, ਹਰਵਿੰਦਰ ਸਿੰਘ ਖਿਲਾਰਾ, ਪਵਨ ਸਿੰਘ ਚੇਅਰਮੈਨ ਐੱਸ.ਐੱਮ.ਸੀ. ਕਮੇਟੀ ਅਤੇ ਸਕੂਲ ਦੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਿਊਜ਼ਿਕ ਲਵਰਜ਼ ਗਰੁੱਪ ਵਲੋਂ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਡੀ.ਏ.ਵੀ. ਕਾਲਜ ਵਿਖੇ ਵਿਦਾਇਗੀ ਸਮਾਰੋਹ ਕਰਵਾਇਆ
Ad Position 24
No active advertisement