ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਵਿਧਾਇਕ ਕਾਕਾ ਬਰਾੜ ਵਲੋਂ ਕੋਟਲੀ ਰੋਡ ਵਿਖੇ ਨਵਾਂ ਸੀਵਰੇਜ ਸਿਸਟਮ ਪਾਉਣ ਦੀ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 19-04-2026
ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ਼ਹਿਰ ਦੇ ਕੋਟਲੀ ਰੋਡ 'ਤੇ ਪਿਛਲੇ ਲੰਮੇ ਸਮੇਂ ਤੋਂ ਗਲੀਆਂ ਵਿਚ ਸੀਵਰੇਜ ਸਿਸਟਮ ਨਾ ਹੋਣ ਦਾ ਸੰਤਾਪ ਹੰਢਾ ਰਹੇ ਲੋਕਾਂ ਨੂੰ ਉਸ ਸਮੇਂ ਰਾਹਤ ਮਿਲੀ, ਜਦੋਂ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਨਵਾਂ ਸੀਵਰੇਜ ਸਿਸਟਮ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ | ਇਸ ਕੰਮ ਦੀ ਸ਼ੁਰੂਆਤ ਵਿਧਾਇਕ ਕਾਕਾ ਬਰਾੜ ਵਲੋਂ ਉਥੇ ਦੇ ਬਾਸ਼ਿੰਦਿਆਂ ਤੋਂ ਕਰਵਾਈ | ਇਸ ਮੌਕੇ ਬੋਲਦਿਆਂ ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਲਗਾਤਾਰ ਲੋਕਪੱਖੀ ਕੰਮ ਕੀਤੇ ਜਾ ਰਹੇ ਹਨ, ਜਿਸ ਸਦਕਾ ਆਮ ਆਦਮੀ ਪਾਰਟੀ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪ੍ਰਤੀ ਲੋਕਾਂ ਦਾ ਪਿਆਰ ਵਧ ਰਿਹਾ ਹੈ | ਉਨ੍ਹਾਂ ਕਿਹਾ ਕਿ ਚੋਣਾਂ ਵੇਲੇ ਜੋ ਵਾਅਦੇ ਕੀਤੇ ਸਨ, ਉਹ ਸ਼ਹਿਰ ਵਾਸੀਆਂ ਨਾਲ ਪੂਰੇ ਕੀਤੇ ਜਾ ਰਹੇ ਹਨ | ਇਸ ਲੜੀ ਤਹਿਤ ਬੀਤੇ ਦਿਨ ਕੋਟਲੀ ਰੋਡ ਦੀ ਟਾਵਰ ਵਾਲੀ ਗਲੀ ਵਿਚ ਸੀਵਰੇਜ ਸਿਸਟਮ ਨਾ ਹੋਣ ਕਰਕੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ | ਉਨ੍ਹਾਂ ਕਿਹਾ ਕਿ ਬੜੀਆਂ ਸਰਕਾਰਾਂ ਆਈਆਂ ਗਈਆਂ, ਪ੍ਰੰਤੂ ਇਸ ਪਾਸੇ ਕਿਸੇ ਨੇ ਕੋਈ ਧਿਆਨ ਨਹੀਂ ਦਿੱਤਾ ਗਿਆ | ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਤਦ ਤੋਂ ਹੀ ਲਗਾਤਾਰ ਸ਼ਹਿਰ ਵਿਚ ਵਿਕਾਸ ਦੇ ਕੰਮ ਲਗਾਤਾਰ ਚੱਲ ਰਹੇ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਵਿਚ ਸਹਿਯੋਗ ਦੇਣ, ਤਾਂ ਜੋ ਸ਼ਹਿਰ ਨੂੰ ਹੋਰ ਖ਼ੂਬਸੂਰਤ ਬਣਾਇਆ ਜਾ ਸਕੇ | ਇਸ ਮੌਕੇ ਲੋਕਾਂ ਨੇ ਵਿਧਾਇਕ ਕਾਕਾ ਬਰਾੜ ਦਾ ਧੰਨਵਾਦ ਕੀਤਾ | ਇਸ ਮੌਕੇ ਡਾ. ਸੁਰਿੰਦਰ ਕੰਬੋਜ, ਐੱਮ.ਸੀ. ਕੁਲਵਿੰਦਰ ਸਿੰਘ ਸੌਂਕੀ, ਕਿ੍ਸ਼ਨ ਕੁਮਾਰ, ਵਿੱਕੀ ਕੁਮਾਰ, ਰਿੰਕੂ ਫ਼ੋਟੋਗ੍ਰਾਫ਼ਰ, ਤਰਸੇਮ ਕੁਮਾਰ, ਜ਼ਸ਼ਨ ਮਾਂਗਟ, ਬਲਾਕ ਪ੍ਰਧਾਨ ਸੁਮਨ ਕੁਮਾਰ ਤੋਤੀ, ਸੁਖਦੇਵ ਸਿੰਘ ਬੇਦੀ, ਅਫਤਾਬ ਅਲੀ, ਅਮੀਰ ਖਾਨ, ਐਕਸੀਅਨ ਕੇਵਲ ਗਰਗ, ਜੇ.ਈ. ਜਤਿਨ ਕੁਮਾਰ, ਐੱਸ.ਡੀ.ਓ. ਪੁਸ਼ਪਿੰਦਰ ਬਿਸ਼ਨੋਈ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਾਰ ਚਾਲਕ ਨੇ ਪੈਦਲ ਜਾ ਰਹੇ ਵਿਅਕਤੀ ਨੂੰ ਮਾਰੀ ਟੱਕਰ, ਮਾਮਲਾ ਦਰਜ ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਕਈ ਆਗੂ ਹੋਏ ਆਮ ਆਦਮੀ ਪਾਰਟੀ 'ਚ ਸ਼ਾਮਿਲ <br/>
Ad Position 24
No active advertisement