ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

'ਆਪ' ਸਰਕਾਰ ਦੀ ਸਿੱਖਿਆ ਕ੍ਰਾਂਤੀ ਕੇਵਲ ਲਿਫ਼ਾਫ਼ੇਬਾਜ਼ੀ-ਡੀ.ਟੀ.ਐੱਫ਼. <br/>

Ad Position 21
No active advertisement
ਅਜੀਤ ਡੈਸਕ 19-04-2026
ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਿੱਖਿਆ ਤੇ ਸਿਹਤ ਕ੍ਰਾਂਤੀ ਦੇ ਫੋਕੇ ਦਾਅਵੇ ਕਰਨ ਵਾਲੀ 'ਆਪ' ਸਰਕਾਰ ਵਲੋਂ ਇਸ ਵਿਦਿਅਕ ਵਰ੍ਹੇ ਦੌਰਾਨ ਵੱਖਰਾ ਕਾਰਨਾਮਾ ਕਰ ਦਿੱਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਕੂਲੀ ਵਿਦਿਆਰਥੀਆਂ ਨੂੰ ਦੇਣ ਵਾਲੀਆਂ ਕਿਤਾਬਾਂ ਦੇ ਲਿਫ਼ਾਫ਼ਿਆਂ 'ਤੇ ਮੁੱਖ ਮੰਤਰੀ ਪੰਜਾਬ ਦੀਆਂ ਫ਼ੋਟੋਆਂ ਛਾਪ ਕੇ ਸਿੱਖਿਆ ਕ੍ਰਾਂਤੀ ਦਾ ਢਿੰਡੋਰਾ ਪਿੱਟਿਆ ਜਾ ਰਿਹਾ ਹੈ ਅਤੇ ਆਪਣੇ-ਆਪ ਨੂੰ ਸ਼ਾਬਾਸ਼ ਦਿੱਤੀ ਜਾ ਰਹੀ ਹੈ | ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੀ ਅਫ਼ਸਰਸ਼ਾਹੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਸਿੱਖਿਆ ਦੇ ਅਧਿਕਾਰ ਐਕਟ ਤਹਿਤ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਮੁਫ਼ਤ ਮਿਲਣ ਵਾਲੀਆਂ ਕਿਤਾਬਾਂ 'ਤੇ ਵੀ ਸਿਆਸੀ ਰੋਟੀਆਂ ਸੇਕੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਬਲਾਕ ਸਿੱਖਿਆ ਦਫ਼ਤਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿਤਾਬਾਂ ਮੁੱਖ ਮੰਤਰੀ ਦੀ ਫ਼ੋਟੋ ਵਾਲੇ ਲਿਫ਼ਾਫ਼ੇ ਵਿਚ ਪਾ ਕੇ ਸਕੂਲਾਂ ਨੂੰ ਭੇਜੀਆਂ ਜਾਣ | ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁਖਵਿੰਦਰ ਸੁੱਖੀ, ਜਥੇਬੰਦਕ ਸਕੱਤਰ ਦਲਜੀਤ ਸਮਰਾਲਾ, ਪ੍ਰੈੱਸ ਸਕੱਤਰ ਲਖਵੀਰ ਸਿੰਘ ਹਰੀਕੇ, ਵਿੱਤ ਸਕੱਤਰ ਜਸਵਿੰਦਰ ਸਿੰਘ ਤੇ ਸਹਾਇਕ ਪ੍ਰੈੱਸ ਸਕੱਤਰ ਰਾਜਵਿੰਦਰ ਬਹਿਣੀਵਾਲ ਨੇ 'ਆਪ' ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਵਿਦਿਅਕ ਵਰ੍ਹੇ ਦੌਰਾਨ ਜਨਗਣਨਾ, ਸਿਹਤ ਕਾਰਡ ਐੱਸ.ਆਈ., ਆਰ.ਬੀ.ਐੱਲ.ਓ. ਡਿਊਟੀਆਂ ਸਮੇਤ ਅਨੇਕਾਂ ਗੈਰ ਵਿਦਿਅਕ ਕੰਮਾਂ 'ਤੇ ਅਧਿਆਪਕਾਂ ਦੀਆਂ ਡਿਊਟੀਆਂ ਵੱਡੇ ਪੱਧਰ 'ਤੇ ਲਗਾਈਆਂ ਗਈਆਂ ਹਨ, ਜਿਸ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਸੈਸ਼ਨ ਦੇ ਸ਼ੁਰੂ ਵਿਚ ਹੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ | ਸੂਬਾ ਆਗੂਆਂ ਨੇ ਸਰਕਾਰ 'ਤੇ ਵਾਅਦਾਿਖ਼ਲਾਫ਼ੀ ਦਾ ਦੋਸ਼ ਲਾਉਂਦਿਆਂ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ, ਡੀ.ਏ. ਦੇ ਬਕਾਇਆਂ ਅਤੇ ਕੱਟੇ ਹੋਏ 37 ਤਰ੍ਹਾਂ ਦੇ ਭੱਤਿਆਂ ਦੀ ਬਹਾਲੀ ਤੋਂ ਸਰਕਾਰ ਆਨਾਕਾਨੀ ਕਰ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਸੂਬੇ ਦੀ ਆਪਣੀ ਸੁਤੰਤਰ ਸਿੱਖਿਆ ਨੀਤੀ ਬਣਾਈ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਅਧਿਆਪਕਾਂ ਉਪਰ ਜ਼ਬਰੀ ਥੋਪੇ ਗਏ ਟੈੱਟ ਟੈੱਸਟ ਨੂੰ ਤੁਰੰਤ ਰੱਦ ਕੀਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਨਿਊ ਮਾਲਵਾ ਸਕੂਲ ਮੱਲਣ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ <br/> ਅਗਲੀ ਖ਼ਬਰ ਦੁਕਾਨ 'ਤੇ ਹੋਈ ਮਾਮੂਲੀ ਤਕਰਾਰ ਤੋਂ ਬਾਅਦ ਕੁੱਟਮਾਰ, ਪੁਲਿਸ ਵਲੋਂ ਮੁਕੱਦਮਾ ਦਰਜ <br/>
Ad Position 24
No active advertisement