ਦੋਦਾ, 18 ਅਪ੍ਰੈਲ (ਰਵੀਪਾਲ)-ਨਿਊ ਮਾਲਵਾ ਸੀਨੀਅਰ ਸੈਕੰਡਰੀ ਸਕੂਲ ਮੱਲਣ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਆਲ ਇੰਡੀਆ ਗੁੱਜਰ ਸਭਾ (ਜ਼ਿਲ੍ਹਾ ਜੰਮੂ) ਦੇ ਚੇਅਰਮੈਨ ਜਨਾਬ ਸੁਲੇਮਾਨ ਚੌਧਰੀ ਮੁੱਖ ਮਹਿਮਾਨ ਵਜੋਂ ਪਹੁੰਚੇ | ਸਕੂਲ ਪ੍ਰਬੰਧਕਾਂ ਤੇ ਸਟਾਫ਼ ਵਲੋਂ ਮੁੱਖ ਮਹਿਮਾਨ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ | ਸਮਾਗਮ ਦੌਰਾਨ ਸੁਲੇਮਾਨ ਚੌਧਰੀ ਨੇ ਪੰਜਵੀਂ ਜਮਾਤ ਵਿਚ 500 'ਚੋਂ 500 ਅੰਕ ਪ੍ਰਾਪਤ ਕਰਨ ਵਾਲੇ ਗੁਰਮਨ ਸਿੰਘ, ਭੈਪ੍ਰੀਤ ਸਿੰਘ, ਏਾਜਲਪ੍ਰੀਤ ਕੌਰ, ਦਿਸਮੀਤ ਕੌਰ, ਗੁਰਵੀਰ ਕੌਰ, ਮਨਵੀਰ ਕੌਰ ਧਨੋਆ, ਨਵਨੀਤ ਕੌਰ, ਗੁਰਨੂਰ ਕੌਰ ਅਤੇ ਹੋਰ ਗਤੀਵਿਧੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸੁਲੇਮਾਨ ਚੌਧਰੀ ਨੇ ਕਿਹਾ ਕਿ ਸਖ਼ਤ ਮਿਹਨਤ ਤੇ ਅਨੁਸ਼ਾਸਨ ਹੀ ਸਫ਼ਲਤਾ ਦੀ ਕੁੰਜੀ ਹੈ | ਉਨ੍ਹਾਂ ਸਕੂਲ ਦੇ ਵਿਦਿਅਕ ਮਿਆਰ ਦੀ ਸ਼ਲਾਘਾ ਕਰਦਿਆਂ ਬੱਚਿਆਂ ਨੂੰ ਉਚੇ ਟੀਚੇ ਮਿੱਥਣ ਲਈ ਪ੍ਰੇਰਿਤ ਕੀਤਾ | ਸਕੂਲ ਮੈਨੇਜਮੈਂਟ ਦੀ ਚੇਅਰਪਰਸਨ ਸਵਰਨਜੀਤ ਕੌਰ, ਪਿ੍ੰਸੀਪਲ ਕੁਲਵਿੰਦਰ ਸਿੰਘ, ਪ੍ਰਾਇਮਰੀ ਵਿੰਗ ਦੇ ਮੁਖੀ ਪੂਨਮ ਰਾਣੀ ਨੇ ਮੁੱਖ ਮਹਿਮਾਨ ਨੂੰ ਜੀ ਆਇਆ ਆਖਿਆ ਅਤੇ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਸਮੂਹ ਅਧਿਆਪਕ ਅਤੇ ਵਿਦਿਆਰਥੀਆਂ ਹਾਜ਼ਰ ਸਨ |