27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਪੁਲਿਸ ਨੇ ਲੋਕਾਂ ਦੀ ਸੁਣਵਾਈ ਲਈ ਜ਼ਿਲ੍ਹਾ ਪੱਧਰ 'ਤੇ ਸ਼ਿਕਾਇਤ ਨਿਵਾਰਨ ਕੈਂਪ ਲਗਾਏ

Ad Position 21
No active advertisement
ਅਜੀਤ ਡੈਸਕ 21-04-2026

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਅਭਿਮਨਿਊ ਰਾਣਾ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਸਮੂਹ ਸਬ ਡਵੀਜ਼ਨਾਂ ਵਿਖੇ ਵਿਸ਼ੇਸ਼ ਸ਼ਿਕਾਇਤ ਨਿਵਾਰਨ ਕੈਂਪ ਲਗਾਏ ਗਏ | ਇਹ ਸਾਰੇ ਸ਼ਿਕਾਇਤ ਨਿਵਾਰਨ ਕੈਂਪ ਸਵੇਰੇ 9 ਵਜੇ ਤੋਂ ਸ਼ਾਮ ਤੱਕ ਲਗਾਤਾਰ ਚਲਾਏ ਗਏ, ਜਿੱਥੇ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਤੇ ਪੁਲਿਸ ਦਫ਼ਤਰਾਂ ਨਾਲ ਸੰਬੰਧਿਤ ਲੋਕਾਂ ਦੀਆਂ ਚੱਲ ਰਹੀਆਂ ਸ਼ਿਕਾਇਤਾਂ, ਮਸਲੇ ਤੇ ਨਿੱਜੀ ਪ੍ਰੇਸ਼ਾਨੀਆਂ ਨੂੰ ਬਹੁਤ ਗੰਭੀਰਤਾ ਨਾਲ ਸੁਣਿਆ ਗਿਆ | ਸ਼ਿਕਾਇਤਕਰਤਾਵਾਂ ਨੂੰ ਕੈਂਪ ਸਥਾਨਾਂ 'ਤੇ ਸੱਦ ਕੇ ਉਨ੍ਹਾਂ ਨਾਲ ਸਿੱਧੀ ਗੱਲਬਾਤ ਕੀਤੀ ਗਈ, ਤਾਂ ਜੋ ਹਰ ਮਾਮਲੇ ਦੀ ਪੂਰੀ ਜਾਂਚ ਕਰਕੇ ਇਨਸਾਫ਼ਯੋਗ ਤੇ ਕਾਨੂੰਨ ਅਨੁਸਾਰ ਹੱਲ ਯਕੀਨੀ ਬਣਾਇਆ ਜਾ ਸਕੇ | ਕੈਂਪ ਦੌਰਾਨ ਵੱਡੀ ਗਿਣਤੀ ਵਿਚ ਆਮ ਨਾਗਰਿਕਾਂ ਵਲੋਂ ਆਪਣੀਆਂ ਦਰਖ਼ਾਸਤਾਂ ਪੇਸ਼ ਕੀਤੀਆਂ ਗਈਆਂ | ਕਈ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਤੁਰੰਤ ਨਿਪਟਾਰਾ ਕੀਤਾ ਗਿਆ, ਜਦਕਿ ਹੋਰ ਮਾਮਲਿਆਂ ਸੰਬੰਧੀ ਕਾਨੂੰਨੀ ਪ੍ਰਕਿਰਿਆ ਅਨੁਸਾਰ ਬਿਆਨ ਦਰਜ ਕਰਕੇ ਸੰਬੰਧਿਤ ਅਧਿਕਾਰੀਆਂ ਨੂੰ ਸਪੱਸ਼ਟ ਅਤੇ ਸਮੇਂ-ਬੱਧ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ | ਇਸ ਸ਼ਿਕਾਇਤ ਨਿਵਾਰਨ ਕੈਂਪ ਦੀ ਸਮੂਹ ਕਾਰਵਾਈ ਹਰਕਮਲ ਕੌਰ ਐੱਸ.ਪੀ. (ਹੈੱਡ ਕੋਆਰਟਰ) ਦੀ ਦੇਖ-ਰੇਖ ਹੇਠ ਜ਼ਿਲ੍ਹੇ ਦੀ ਚਾਰੇ ਸਬ ਡਵੀਜ਼ਨ ਅੰਦਰ ਬਹੁਤ ਹੀ ਵਿਵਸਥਿਤ ਢੰਗ ਨਾਲ ਚਲਾਈ ਗਈ | ਇਸ ਮੌਕੇ ਅਭਿਮਨਿਊ ਰਾਣਾ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ, ਪਾਰਦਰਸ਼ੀ ਅਤੇ ਨਿਰਪੱਖ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ |

Ad Position 22
No active advertisement
ਪਿਛਲੀ ਖ਼ਬਰ • ਸ਼ਹਿਰਾਂ 'ਚ ਸਵੇਰੇ ਤੇ ਸ਼ਾਮ ਹੁੰਦੀ ਹੈ ਠਾਹ-ਠਾਹ • ਪਾਬੰਦੀ ਦਾ ਨਹੀਂ ਕੋਈ ਅਸਰ ਵਿਆਹ ਸਮਾਗਮਾਂ ਤੋਂ ਇਲਾਵਾ ਹਰ ਖ... ਅਗਲੀ ਖ਼ਬਰ ਹੁਣ ਤੱਕ ਮਲੋਟ ਮੰਡੀ 'ਚ 2, 58,190 ਕੁਇੰਟਲ ਕਣਕ ਦੀ ਖਰੀਦ ਹੋ ਚੁੱਕੀ ਹੈ-ਬਰਾੜ
Ad Position 24