ਗਿੱਦੜਬਾਹਾ, 20 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ, ਸ਼ਿਵਰਾਜ ਸਿੰਘ ਬਰਾੜ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਨਵੀਂ ਦਿੱਲੀ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਦੌਰਾਨ ਜੇ.ਐੱਨ.ਜੇ. ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਵਿਖੇ ਸਮਾਗਮ ਦੌਰਾਨ ਪਿ੍ੰ. ਗੁਰਦਾਸ ਸਿੰਘ ਮਾਨ ਤੇ ਸਮੂਹ ਸਟਾਫ਼ ਵਲੋਂ ਦਸਵੀਂ ਦੀ ਇਸ ਸਾਲਾਨਾ ਪ੍ਰੀਖਿਆ ਵਿਚ 90 ਫ਼ੀਸਦੀ ਤੋਂ 98.6 ਤੱਕ ਅੰਕ ਪ੍ਰਾਪਤ ਕਰਨ ਵਾਲੇ ਸਕੂਲ ਦੇ 39 ਵਿਦਿਆਰਥੀਆਂ ਦਾ ਉਚੇਚੇ ਤੌਰ 'ਤੇ ਸਨਮਾਨ ਕੀਤਾ | ਇਸ ਮੌਕੇ ਪਿ੍ੰ. ਗੁਰਦਾਸ ਸਿੰਘ ਮਾਨ ਨੇ ਦੱਸਿਆ ਕਿ ਸਕੂਲ ਦੇ 7 ਵਿਦਿਆਰਥੀਆਂ ਨੇ 95 ਫ਼ੀਸਦੀ ਤੋਂ ਵਧੇਰੇ ਅੰਕ ਪ੍ਰਾਪਤ ਕੀਤੇ ਹਨ ਤੇ 32 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ 94.9 ਫ਼ੀਸਦੀ ਅੰਕ ਪ੍ਰਾਪਤ ਕਰਕੇ ਆਪਣੇ ਮਾਪਿਆਂ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਉਨ੍ਹਾਂ ਦੱਸਿਆ ਕਿ ਸਕੂਲ ਦੇ 8 ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ 'ਚ 100 'ਚੋਂ 100 ਅੰਕ ਪ੍ਰਾਪਤ ਕੀਤੇ ਹਨ | ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਪ੍ਰਤੀ ਉਤਸਾਹਿਤ ਕਰਨ ਲਈ ਸਕੂਲ ਵਲੋਂ 95 ਫ਼ੀਸਦੀ ਤੋਂ ਵਧੇਰੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਸਕਾਲਰਸ਼ਿਪ ਦਾ ਵੀ ਪ੍ਰਬੰਧ ਕੀਤਾ ਗਿਆ ਹੈ |