27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਜ਼ਿਲ੍ਹੇ 'ਚ ਸੀ.ਐੱਮ. ਦੀ ਯੋਗਸ਼ਾਲਾ ਹੇਠ 15,470 ਮੈਂਬਰਾਂ ਨੇ ਕਰਵਾਈ ਰਜਿਸਟ੍ਰੇਸ਼ਨ-ਕੋਆਰਡੀਨੇਟਰ

Ad Position 21
No active advertisement
ਅਜੀਤ ਡੈਸਕ 21-04-2026
• ਰੋਜ਼ਾਨਾ ਲਗਾਈਆਂ ਜਾ ਰਹੀਆਂ ਹਨ 383 ਯੋਗ ਕਲਾਸਾਂ
ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਲੋਕਾਂ ਨੂੰ ਸਿਹਤਮੰਦ ਰੱਖਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੀ.ਐੱਮ. ਦੀ ਯੋਗਸ਼ਾਲਾ ਦੇ ਪ੍ਰੋਜੈਕਟ ਹੇਠ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਰੋਜ਼ਾਨਾ ਸਵੇਰੇ ਤੇ ਸ਼ਾਮ 383 ਕਲਾਸਾਂ ਯੋਗ ਦੀਆਂ ਲਗਾਈਆਂ ਜਾ ਰਹੀਆਂ ਹਨ | ਇਸ ਤਹਿਤ ਹੁਣ ਤੱਕ 15,470 ਮੈਂਬਰਾਂ ਨੇ ਮੁਫ਼ਤ ਯੋਗਾ ਕਰਨ ਲਈ ਰਜਿਸਟ੍ਰੇਸ਼ਨ ਕਰਵਾਈ ਹੈ | ਇਹ ਜਾਣਕਾਰੀ ਜ਼ਿਲ੍ਹਾ ਯੋਗ ਕੋਆਰਡੀਨੇਟਰ ਆਜ਼ਾਦ ਸਿੰਘ ਨੇ ਸਾਂਝੀ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਸੀ.ਐੱਮ. ਦੀ ਯੋਗਸ਼ਾਲਾ ਅਧੀਨ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ 'ਤੇ 79 ਯੋਗ ਟਰੇਨਰ ਰੋਜ਼ਾਨਾ ਮੁਫ਼ਤ ਯੋਗਾ ਕਲਾਸਾਂ ਲਗਾ ਰਹੇ ਹਨ | ਇਨ੍ਹਾਂ ਕਲਾਸਾਂ ਰਾਹੀਂ ਲੋਕਾਂ ਨੂੰ ਬਿਮਾਰੀਆਂ ਤੋਂ ਨਿਜ਼ਾਤ ਦਵਾਈ ਜਾ ਰਹੀ ਹੈ |
ਇਸ ਪ੍ਰੋਜੈਕਟ ਅਧੀਨ ਬੱਚੇ, ਬਜ਼ੁਰਗ, ਔਰਤਾਂ, ਪੁਰਸ਼ ਹਰ ਵਰਗ ਦੇ ਲੋਕਾਂ ਨੂੰ ਯੋਗ ਅਭਿਆਸ ਰਾਹੀਂ ਸਰੀਰਿਕ ਤੇ ਮਾਨਸਿਕ ਤੌਰ 'ਤੇ ਤੰਦਰੁਸਤ ਕੀਤਾ ਜਾ ਰਿਹਾ ਹੈ | ਕੋਆਰਡੀਨੇਟਰ ਆਜ਼ਾਦ ਸਿੰਘ ਨੇ ਕਿਹਾ ਕਿ ਯੋਗਾ ਸਿੱਖਣ ਦੇ ਚਾਹਵਾਨਾਂ ਲਈ ਪੰਜਾਬ ਸਰਕਾਰ ਨੇ ਹੈਲਪਲਾਈਨ ਨੰਬਰ ਸਥਾਪਤ ਕੀਤਾ ਗਿਆ ਹੈ, ਜਿਸ 'ਤੇ ਮੁਫਤ ਯੋਗ ਕਲਾਸਾਂ ਆਪਣੇ ਮੁਹੱਲੇ ਵਿਚ ਲਗਾਉਣ ਲਈ ਲੋਕ ਮਿਸ ਕਾਲ ਕਰ ਸਕਦੇ ਹਨ | ਇਸ ਤੋਂ ਇਲਾਵਾ ਵੈੱਬਸਾਈਟ 'ਤੇ ਵੀ ਰਜਿਸਟ੍ਰੇਸ਼ਨ ਕੀਤਾ ਜਾ ਸਕਦਾ ਹੈ | ਜੇਕਰ 25 ਲੋਕਾਂ ਦਾ ਸਮੂਹ ਹੋਵੇ ਤਾਂ ਉਹ ਆਪਣੇ ਮੁਹੱਲੇ ਜਾਂ ਕਿਸੇ ਵੀ ਕਾਲੋਨੀ ਵਿਚ ਯੋਗ ਕਰਨ ਲਈ ਮੁਫ਼ਤ ਯੋਗ ਕਲਾਸਾਂ ਲੈਣ ਲਈ ਫ਼ੋਨ ਨੰਬਰ 'ਤੇ ਮਿਸ ਕਾਲ ਦੇ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਪੁਰਾਤਨ ਮਹਾਂਕਾਲੀ ਮੰਦਰ ਵਿਖੇ ਮੂਰਤੀ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਦਸਵੀਂ ਦੀ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਸਨਮਾਨਿਤ
Ad Position 24