ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਦਸਤਾਰ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੁਕਾਬਲੇ ਦੇ ਜੇਤੂ ਵਿਦਿਆਰਥੀ ਗੁਰਕੀਰਤ ਸਿੰਘ ਬੀ.ਕਾਮ. ਭਾਗ ਤੀਜਾ, ਅਰਮਾਨਦੀਪ ਸਿੰਘ ਬਾਰ੍ਹਵੀਂ ਜਮਾਤ, ਰੋਹਿਤਪ੍ਰੀਤ ਸਿੰਘ ਬੀ.ਏ. ਭਾਗ ਤੀਜਾ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਸਾਖੀ ਦੇ ਦਿਹਾੜੇ 'ਤੇ ਕਰਵਾਏ ਧਾਰਮਿਕ ਸਮਾਗਮ 'ਚ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ, ਜਥੇਦਾਰ ਅਵਤਾਰ ਸਿੰਘ ਵਣਵਾਲਾ, ਗੁਰਪ੍ਰੀਤ ਸਿੰਘ ਝੱਬਰ ਵਲੋਂ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੱਤਾ ਗਿਆ | ਕਾਲਜ ਪਿ੍ੰਸੀਪਲ ਪ੍ਰੋ. ਸਰਬਜੀਤ ਕੌਰ ਨੇ ਕਿਹਾ ਕਿ ਇਨ੍ਹਾਂ ਧਾਰਮਿਕ ਸਮਾਗਮਾਂ ਤੇ ਦਸਤਾਰ ਮੁਕਾਬਲੇ ਕਰਵਾਉਣ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਸਿੱਖੀ ਰਹਿਤ ਮਰਿਆਦਾ ਤੋਂ ਜਾਣੂ ਕਰਵਾਉਣਾ ਹੈ |