ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਸਰੀਰਿਕ ਸਿੱਖਿਆ ਵਿਭਾਗ ਵਲੋਂ ਪਿ੍ੰਸੀਪਲ ਪ੍ਰੋ. ਮੰਜੂ ਕਪੂਰ ਦੀ ਅਗਵਾਈ ਤੇ ਵਾਇਸ ਪਿ੍ੰਸੀਪਲ ਹਰਦਵਿੰਦਰ ਸਿੰਘ ਬਰਾੜ ਦੇ ਯਤਨਾਂ ਹੇਠ ਵਾਲੀਬਾਲ ਇੰਟਰਾਮਿਊਰਲ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੂੰ ਮਿਲਾ ਕੇ 3 ਟੀਮਾਂ ਬਣਾਈਆਂ ਗਈਆਂ | ਵਿਦਿਆਰਥੀਆਂ ਵਿਚ ਦੇਸ਼ ਭਗਤੀ ਦੇ ਜਜ਼ਬੇ ਨੂੰ ਉਤਸ਼ਸਹਿਤ ਕਰਨ ਲਈ ਟੀਮਾਂ ਦੇ ਨਾਂਅ ਦੇਸ਼ ਦੇ ਮਹਾਨ ਸ਼ਹੀਦਾਂ ਦੇ ਨਾਂਵਾਂ 'ਤੇ ਭਗਤ ਸਿੰਘ, ਲਾਲਾ ਲਾਜਪਤ ਰਾਏ ਤੇ ਕਰਤਾਰ ਸਿੰਘ ਸਰਾਭਾ ਰੱਖੇ ਗਏ | ਮੁਕਾਬਲੇ ਸਿੰਗਲ ਰਾਊਾਡ ਰੋਬਿਨ ਪ੍ਰਣਾਲੀ ਅਨੁਸਾਰ ਕਰਵਾਏ ਗਏ, ਜਿਸ ਅਧੀਨ ਕੁੱਲ ਤਿੰਨ ਰੋਮਾਂਚਕ ਮੈਚ ਖੇਡੇ ਗਏ | ਖਿਡਾਰੀਆਂ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦੇ ਹੋਏ ਦਰਸ਼ਕਾਂ ਦਾ ਖ਼ੂਬ ਮਨੋਰੰਜਨ ਕੀਤਾ | ਅੰਤ 'ਚ ਸਭ ਤੋਂ ਵੱਧ ਅੰਕ ਪ੍ਰਾਪਤ ਕਰਕੇ ਲਾਲਾ ਲਾਜਪਤ ਰਾਏ ਟੀਮ ਨੇ ਪਹਿਲਾ ਸਥਾਨ ਹਾਸਿਲ ਕਰਦੇ ਹੋਏ ਖ਼ਿਤਾਬ ਆਪਣੇ ਨਾਂਅ ਕੀਤਾ | ਪਿ੍ੰਸੀਪਲ ਪ੍ਰੋ. ਮੰਜੂ ਕਪੂਰ ਇਸ ਮੁਕਾਬਲਿਆਂ ਦੌਰਾਨ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਅੰਤ 'ਚ ਸਰੀਰਕ ਸਿੱਖਿਆ ਵਿਭਾਗ ਮੁਖੀ ਡਾ. ਹਰਦਵਿੰਦਰ ਸਿੰਘ ਵਲੋਂ ਜਾਣਕਾਰੀ ਦਿੱਤੀ ਗਈ ਕਿ ਕਾਲਜ 'ਚ ਚੱਲ ਰਹੇ ਹੋਰ ਖੇਡ ਮੁਕਾਬਲਿਆਂ ਦੇ ਸਮਾਪਨ ਸਮਾਗਮ ਦੌਰਾਨ ਇਨ੍ਹਾਂ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ ਜਾਣਗੇ |