27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਸੇਵਾ ਮੁਕਤ ਅਧਿਆਪਕਾਂ ਵਲੋਂ ਵਿਦਿਆਰਥੀਆਂ ਦੇ ਖਾਣੇ ਲਈ ਸ਼ੈੱਡ ਬਣਵਾਇਆ

Ad Position 21
No active advertisement
ਅਜੀਤ ਡੈਸਕ 21-04-2026
ਰੁਪਾਣਾ, 20 ਅਪ੍ਰੈਲ (ਜਗਜੀਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਦੂਹੇਵਾਲਾ ਵਿਖੇ ਪਿ੍ੰਸੀਪਲ ਪਰਮਜੀਤ ਕੌਰ ਦੀ ਅਗਵਾਈ 'ਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਵਿਚੋਂ ਸੇਵਾ ਮੁਕਤ ਹੋਏ ਅਧਿਆਪਕ ਮਨਮੋਹਨਜੀਤ ਸਿੰਘ, ਮਾ. ਮੋਹਰ ਸਿੰਘ ਸੋਥਾ ਤੇ ਹਰੀਸ਼ ਬਾਲਾ ਨੇ ਆਪਣੀ ਸੇਵਾ ਮੁਕਤੀ ਦੀ ਖ਼ੁਸ਼ੀ 'ਚ ਵਿਦਿਆਰਥੀਆਂ ਦੀ ਸਹੂਲਤ ਲਈ ਮਿਡ-ਡੇ-ਮੀਲ ਖਾਣ ਵਾਸਤੇ ਸਕੂਲ 'ਚ ਸ਼ਾਨਦਾਰ ਸ਼ੈੱਡ ਬਣਵਾ ਕੇ ਦਿੱਤਾ, ਜਿਸ ਦਾ ਉਦਘਾਟਨ ਪਿ੍ੰਸੀਪਲ ਪਰਮਜੀਤ ਕੌਰ ਨੇ ਕੀਤਾ | ਪਿ੍ੰਸੀਪਲ ਪਰਮਜੀਤ ਕੌਰ ਨੇ ਸੇਵਾ ਮੁਕਤ ਅਧਿਆਪਕਾਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਤੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਹੈੱਡ ਮਾਸਟਰ ਜਸਵਿੰਦਰ ਸਿੰਘ ਪਹੁੰਚੇ | ਸਟੇਜ ਸਕੱਤਰ ਦੀ ਭੂਮਿਕਾ ਰਮਨਦੀਪ ਸਿੰਘ ਤੇ ਬਲਜਿੰਦਰ ਸਿੰਘ ਨੇ ਨਿਭਾਈ | ਇਸ ਮੌਕੇ ਗੁਰਬਾਜ ਸਿੰਘ, ਰਾਜਵਿੰਦਰ ਖੁਰਾਣਾ, ਸਰਬਜੀਤ ਸਿੰਘ, ਹਰਦੀਪ ਸਿੰਘ, ਸੰਦੀਪ ਕਾਠਪਾਲ, ਸੰਜੀਵ ਕੁਮਾਰ, ਰੇਨੂੰ ਬਾਲਾ, ਗਗਨਦੀਪ ਕੌਰ, ਸੁਨੀਤਾ ਰਾਣੀ, ਗੁਰਇਕਬਾਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਚੈਤੰਨਿਆ ਟੈਕਨੋ ਸਕੂਲ ਦੇ ਬੱਚਿਆਂ ਨੇ ਅੰਤਰਰਾਸ਼ਟਰੀ ਹੁਨਰ ਖੋਜ ਮੁਕਾਬਲੇ 'ਚ ਮਾਰੀਆਂ ਮੱਲਾਂ ਅਗਲੀ ਖ਼ਬਰ ਸਰਕਾਰੀ ਕਾਲਜ ਵਿਖੇ ਵਾਲੀਬਾਲ ਇੰਟਰਾਮਿਊਰਲ ਮੁਕਾਬਲੇ ਕਰਵਾਏ
Ad Position 24