08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਜ਼ਿਲ੍ਹੇ 'ਚ 5,75,620 ਮੀਟਿ੍ਕ ਟਨ ਕਣਕ ਦੀ ਹੋਈ ਖ਼ਰੀਦ-ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 29-04-2026
ਸ੍ਰੀ ਮੁਕਤਸਰ ਸਾਹਿਬ, 28 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਹੁਣ ਤੱਕ 5,75,620 ਮੀਟਿ੍ਕ ਟਨ ਦੀ ਕਣਕ ਦੀ ਖ਼ਰੀਦ ਕੀਤੀ ਗਈ ਹੈ, ਜਦਕਿ ਕਿਸਾਨਾਂ ਨੂੰ 1240.553389 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਪਨਗ੍ਰੇਨ ਏਜੰਸੀ ਵਲੋਂ 1,43,768 ਮੀਟਿ੍ਕ ਟਨ, ਮਾਰਕਫੈਡ ਏਜੰਸੀ ਵਲੋਂ 1,52,910 ਮੀਟਿ੍ਕ ਟਨ, ਪਨਸਪ ਏਜੰਸੀ ਵਲੋਂ 1,47,402 ਮੀਟਿ੍ਕ ਟਨ, ਵੇਅਰ ਹਾਊਸ ਏਜੰਸੀ ਵਲੋਂ 1,31,540 ਮੀਟਿ੍ਕ ਟਨ ਅਤੇ ਪ੍ਰਾਈਵੇਟ ਖ਼ਰੀਦ 0 ਮੀਟਿ੍ਕ ਟਨ ਖ਼ਰੀਦ ਕੀਤੀ ਜਾ ਚੁੱਕੀ ਹੈ | ਹਿਮਾਂਸ਼ੂ ਕੁੱਕੜ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਖ਼ਰੀਦ ਏਜੰਸੀਆਂ ਵਲੋਂ 2,26,363.05 ਮੀਟਿ੍ਕ ਟਨ ਕਣਕ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ ਅਤੇ ਜ਼ਿਲ੍ਹੇ ਦੀਆਂ ਖ਼ਰੀਦ ਏਜੰਸੀਆਂ ਵਲੋਂ 1240.553389 ਕਰੋੜ ਰੁਪਏ ਦੀ ਅਦਾਇਗੀ ਸੰਬੰਧਿਤ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਕਣਕ ਦੀ ਸੁਚਾਰੂ ਢੰਗ ਨਾਲ ਢੋਆ-ਢੁਆਈ ਲਈ ਤਕਰੀਬਨ 772 ਟਰੱਕਾਂ ਤੇ ਵਹੀਕਲਾਂ 'ਤੇ ਵੀ. ਟੀ. ਐੱਸ./ਜੀ. ਪੀ. ਐੱਸ. ਟਰੇਕਿੰਗ ਸਿਸਟਮ ਲਗਾਏ ਗਏ ਹਨ, ਤਾਂ ਜੋ ਢੋਆ-ਢੁਆਈ 'ਤੇ ਕੜੀ ਨਜ਼ਰ ਰੱਖੀ ਜਾ ਸਕੇ | ਉਨ੍ਹਾਂ ਦੱਸਿਆ ਕਿ ਲਿਫ਼ਟਿੰਗ ਦੀ ਕੋਈ ਸਮੱਸਿਆ ਨਹੀਂ ਹੈ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਦਲਿਤ ਭਾਈਚਾਰੇ ਤੇ ਹਿੰਦੂ ਸਮਾਜ ਲਈ ਲਿਆ ਫ਼ੈਸਲਾ ਸ਼ਲਾਘਾਯੋਗ-ਤਾਮਕੋਟ ਅਗਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ 3 ਕਾਬੂ
Ad Position 24