08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਵਿਧਾਇਕ ਡਿੰਪੀ ਢਿੱਲੋਂ ਦੇ ਦਫ਼ਤਰ ਅੱਗੇ ਪਾਵਰਕਾਮ ਮੁਲਾਜ਼ਮਾਂ ਵਲੋਂ ਪਰਿਵਾਰਾਂ ਸਮੇਤ ਧਰਨਾ

Ad Position 21
No active advertisement
ਅਜੀਤ ਡੈਸਕ 29-04-2026
ਗਿੱਦੜਬਾਹਾ, 28 ਅਪ੍ਰੈਲ (ਸ਼ਿਵਰਾਜ ਸਿੰਘ ਬਰਾੜ)-ਲੰਮੇ ਸਮੇਂ ਤੋਂ ਆਪਣੀਆ ਹੱਕੀ ਮੰਗਾਂ ਨੂੰ ਲੈ ਕੇ ਪਾਵਰਕਾਮ ਸੀ.ਐੱਚ.ਬੀ. ਲਾਈਨਮੈਨ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਉਨ੍ਹਾਂ ਹਲਕਾ ਵਿਧਾਇਕ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਨਿੱਕੇ-ਨਿੱਕੇ ਬੱਚੇ ਧਰਤੀ 'ਤੇ ਸੁੱਤੇ ਪਿਆ ਨੂੰ ਦੇਖ ਕੇ ਹਰ ਕੋਈ ਤਰਸਦੀਆਂ ਅੱਖਾਂ ਨਾਲ ਵੇਖ ਰਿਹਾ ਸੀ | ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਦਾ ਕਹਿਣਾ ਸੀ ਕਿ ਉਹ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਹਨ | ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾਂਦਾ ਰਿਹਾ ਹੈ | ਉਨ੍ਹਾਂ ਕਿਹਾ ਕਿ ਉਹ ਲੰਮੇ ਸਮੇਂ ਤੋਂ ਬਿਜਲੀ ਵਿਭਾਗ ਵਿਚ ਠੇਕਾ ਆਧਾਰਿਤ ਕੰਮ ਕਰਦੇ ਆ ਰਹੇ ਹਨ | ਨਿਗੂਣੀਆਂ ਤਨਖ਼ਾਹਾਂ 'ਤੇ ਉਨ੍ਹਾਂ ਪਾਸੋਂ ਵੱਡੀਆਂ ਪਾਵਰ ਵਾਲੀਆਂ ਲਾਈਨਾਂ 'ਤੇ ਕੰਮ ਲਿਆ ਜਾ ਰਿਹਾ ਹੈ | ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਕੀਤਾ ਅਤੇ ਸਿਰਫ਼ ਉਨ੍ਹਾਂ ਦਾ ਸੋਸ਼ਣ ਹੀ ਕੀਤਾ ਜਾ ਰਿਹਾ ਹੈ | ਉਨ੍ਹਾਂ ਮੰਗ ਕੀਤੀ ਹੈ ਕਿ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, ਤਨਖ਼ਾਹਾਂ 'ਚ ਵਾਧਾ ਕੀਤਾ ਜਾਵੇ ਤੇ ਹਾਦਸਾਗ੍ਰਸਤ ਪੀੜਤ ਪਰਿਵਾਰਾਂ ਨੂੰ ਰਹਿੰਦਾ ਮੁਆਵਜ਼ਾ ਜਲਦੀ ਦਿੱਤਾ ਜਾਵੇ | ਇਸ ਮੌਕੇ ਸੂਬਾ ਪ੍ਰਧਾਨ ਅੰਗਰੇਜ ਸਿੰਘ, ਜਨਰਲ ਸਕੱਤਰ ਰਾਕਸ਼ ਕੁਮਾਰ, ਮੀਤ ਪ੍ਰਧਾਨ ਪਿ੍ਤਪਾਲ ਸਿੰਘ ਬੁੱਟਰ, ਸੂਬਾ ਕਨਵੀਨਰ ਕੁਲਵਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਦਲਿਤ ਭਾਈਚਾਰੇ ਤੇ ਹਿੰਦੂ ਸਮਾਜ ਲਈ ਲਿਆ ਫ਼ੈਸਲਾ ਸ਼ਲਾਘਾਯੋਗ-ਤਾਮਕੋਟ
Ad Position 24