08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਵਿਸ਼ਵ ਮਲੇਰੀਆ ਜਾਗਰੂਕਤਾ ਦਿਹਾੜੇ ਸੰਬੰਧੀ ਸੈਮੀਨਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 29-04-2026
ਸਾਦਿਕ, 28 ਅਪ੍ਰੈਲ (ਗੁਰਭੇਜ ਸਿੰਘ ਚੌਹਾਨ)-ਪੰਜਾਬ ਡਿਗਰੀ ਕਾਲਜ ਮਹਿਮੂਆਣਾ ਕੈਂਪਸ ਵਿਖੇ ਐਨ.ਐਸ.ਐਸ ਵਿਭਾਗ ਅਤੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਵਿਸ਼ਵ ਮਲੇਰੀਆ ਜਾਗਰੂਕਤਾ ਦਿਹਾੜੇ ਦੇ ਸਬੰਧ 'ਚ ਸੈਮੀਨਾਰ ਕਰਵਾਇਆ ਗਿਆ | ਕਾਲਜ ਦੇ ਵਾਈਸ ਪਿ੍ੰਸੀਪਲ ਪ੍ਰੀਤਇੰਦਰ ਕੌਰ ਗੋਂਦਾਰਾ ਨੇ ਦੱਸਿਆ ਕਿ ਕਾਲਜ ਦੇ ਐਨ ਐਸ ਐਸ ਦੇ ਪ੍ਰੋਗਰਾਮ ਅਫ਼ਸਰ ਅਤੇ ਰੈੱਡ ਰਿਬਨ ਕਲੱਬ ਦੇ ਨੋਡਲ ਅਫ਼ਸਰ ਪ੍ਰੋ: ਅਬਜੀਤ ਸਿੰਘ ਡੋਡ ਦੀ ਅਗਵਾਈ ਵਿਚ ਸੈਮੀਨਾਰ ਕਰਵਾਇਆ ਗਿਆ | ਉਨ੍ਹਾਂ ਦੱਸਿਆ ਕਿ ਵਿਸ਼ਵ ਮਲੇਰੀਆ ਜਾਗਰੂਕਤਾ ਦਿਹਾੜਾ ਹਰ ਸਾਲ 25 ਅਪ੍ਰੈਲ ਨੂੰ ਅੰਤਰ ਰਾਸ਼ਟਰੀ ਪੱਧਰ 'ਤੇ ਮਨਾਕੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਂਦਾ ਹੈ, ਜੋ ਇਕ ਵਿਸ਼ਵ ਵਿਆਪੀ ਯਤਨ ਹੈ | ਪ੍ਰੋ : ਅਬਜੀਤ ਸਿੰਘ ਡੋਡ ਨੇ ਕਿਹਾ ਕਿ ਮੱਛਰ ਦੇ ਵਾਧੇ ਤੋਂ ਰੋਕਣ ਲਈ ਆਲੇ ਦੁਆਲੇ ਗੰਦੇ ਪਾਣੀ ਨੂੰ ਨਾ ਖੜਨ ਦੇਣਾ ਅਤੇ ਖਾਣ ਪੀਣ ਦੇ ਬਰਤਨਾ ਆਦਿ ਨੂੰ ਢੱਕ ਕੇ ਰੱਖਣਾ, ਕੂਲਰਾਂ ਦੀਆਂ ਟੈਂਕੀਆਂ ਨੂੰ ਚੈੱਕ ਕਰਦੇ ਰਹਿਣਾ ਚਾਹੀਦਾ ਹੈ ਤਾਂ ਜੋ ਲਾਰਵਾ ਨਾ ਬਣ ਸਕੇ | ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਮਲੇਰੀਏ ਦੇ ਟੈਸਟ ਅਤੇ ਇਲਾਜ ਮੁਫ਼ਤ ਹਨ | ਇਸ ਮੌਕੇ ਪ੍ਰੋ: ਹਰਵਿੰਦਰ ਪਾਲ ਸਿੰਘ, ਪ੍ਰੋ: ਰੋਜੀ ਗਿਰਧਰ, ਪ੍ਰੋ: ਰਕੇਸ਼ ਕੁਮਾਰ, ਪ੍ਰੋ: ਸਤਵੀਰ ਕੌਰ, ਪ੍ਰੋ: ਜਸ਼ਨਦੀਪ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਐੱਚ.ਐੱਸ. ਹਾਈ ਸਕੂਲ ਵਿਖੇ ਇਨਾਮ ਵੰਡ ਸਮਾਗਮ ਅਗਲੀ ਖ਼ਬਰ ਭਾਜਪਾ ਦਾ ਹਿੱਸਾ ਬਣੇ ਰਾਜ ਸਭਾ ਮੈਂਬਰਾਂ ਨੂੰ 'ਗ਼ੱਦਾਰ' ਕਹਿਣ ਵਾਲਿਆਂ 'ਤੇ ਡੀ. ਜੀ. ਪੀ. ਤੁਰੰਤ ਕਾਰਵਾਈ ਕਰਨ-ਸੋਢੀ
Ad Position 24