08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਐੱਚ.ਐੱਸ. ਹਾਈ ਸਕੂਲ ਵਿਖੇ ਇਨਾਮ ਵੰਡ ਸਮਾਗਮ

Ad Position 21
No active advertisement
ਅਜੀਤ ਡੈਸਕ 29-04-2026
ਸ੍ਰੀ ਮੁਕਤਸਰ ਸਾਹਿਬ, 28 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਐੱਚ.ਐੱਸ. ਹਾਈ ਸਕੂਲ ਅਬੋਹਰ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਸਿੱਖ ਮਿਸ਼ਨਰੀ ਕਾਲਜ ਵਲੋਂ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਸਕੂਲ ਦੇ ਕਈ ਵਿਦਿਆਰਥੀਆਂ ਨੇ ਮੈਰਿਟ 'ਚ ਆਪਣਾ ਨਾਂਅ ਦਰਜ ਕਰਵਾਇਆ ਤੇ ਕੁੱਲ 49 ਬੱਚਿਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ | ਇਸ ਮੌਕੇ ਮੁੱਖ ਮਹਿਮਾਨ ਵਜੋਂ ਮਨਮੋਹਨ ਸਿੰਘ (ਡਿਪਟੀ ਕੰਟਰੋਲਰ ਫਾਇਨੈਂਸ ਵਿਭਾਗ), ਸਾਧੂ ਸਿੰਘ (ਟੈਲੀਫ਼ੋਨ ਵਿਭਾਗ) ਤੇ ਸੁਖਰਸ਼ਨ ਸਿੰਘ ਬੇਦੀ (ਰਿਟਾ. ਡਿਪਟੀ ਡੀ.ਈ.ਓ. ਜ਼ਿਲ੍ਹਾ ਸਿੱਖਿਆ ਵਿਭਾਗ) ਸ਼ਾਮਿਲ ਹੋਏ | ਸਮਾਗਮ ਦੌਰਾਨ ਪਿ੍ੰਸੀਪਲ ਵਿਪਨ ਕੁਮਾਰ ਵਲੋਂ ਆਏ ਹੋਏ ਸੱਜਣਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਸੀਨੀਅਰ ਕੋਆਰਡੀਨੇਟਰ ਮੀਨਾ ਰਾਣੀ ਤੇ ਜੂਨੀਅਰ ਕੋਆਰਡੀਨੇਟਰ ਰਚਨਾ ਵਧਵਾ ਨੇ ਸਮਾਗਮ ਦੌਰਾਨ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਲਈ ਪ੍ਰੇਰਣਾਦਾਇਕ ਵਿਚਾਰ ਵੀ ਸਾਂਝੇ ਕੀਤੇ ਗਏ | ਪਿ੍ੰਸੀਪਲ ਵਿਪਨ ਕੁਮਾਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ | ਸਿੱਖਿਆ ਦੇ ਨਾਲ ਗੁਰਮਤਿ ਦੀ ਸੋਚ ਤੇ ਚੰਗੇ ਸੰਸਕਾਰ ਉਨ੍ਹਾਂ ਦੀ ਜ਼ਿੰਦਗੀ ਨੂੰ ਰੌਸ਼ਨ ਕਰਦੇ ਹਨ | ਮੈਨੇਜਮੈਂਟ ਵਲੋਂ ਗੁਰਚਰਨ ਸਿੰਘ ਬਰਾੜ, ਅਨਮੋਲ ਬਰਾੜ ਤੇ ਸਮਨ ਬਰਾੜ ਨੇ ਵੀ ਬੱਚਿਆਂ ਨੂੰ ਵਧਾਈ ਦਿੰਦਿਆਂ ਗੁਰਮਤਿ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਪੰਜਾਬੀ ਅਧਿਆਪਕ ਅਮਨਦੀਪ ਕੌਰ, ਪਿ੍ਤਪਾਲ ਸਿੰਘ, ਨਵਦੀਪ ਸਿੰਘ, ਮੈਡਮ ਆਰਤੀ, ਇੰਗਲਿਸ਼ ਅਧਿਆਪਕ ਵਿਪਨ ਕੁਮਾਰ, ਬਲਜੀਤ ਸਿੰਘ ਆਦਿ ਮੌਜੂਦ ਸਨ | ਸਮੂਹ ਸਟਾਫ਼ ਤੇ ਮੈਨੇਜਮੈਂਟ ਦੇ ਸਹਿਯੋਗ ਨਾਲ ਇਹ ਇਨਾਮ ਵੰਡ ਸਮਾਗਮ ਸਫ਼ਲਤਾਪੂਰਵਕ ਸਮਾਪਤ ਹੋਇਆ |
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਕਰਮਚਾਰੀ ਯੂਨੀਅਨ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ ਅਗਲੀ ਖ਼ਬਰ ਵਿਸ਼ਵ ਮਲੇਰੀਆ ਜਾਗਰੂਕਤਾ ਦਿਹਾੜੇ ਸੰਬੰਧੀ ਸੈਮੀਨਾਰ ਕਰਵਾਇਆ
Ad Position 24