08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਪੰਜਾਬ 'ਚ ਵਧ ਰਿਹਾ ਨਸ਼ਿਆਂ ਦਾ ਕਾਰੋਬਾਰ ਗੰਭੀਰ ਚਿੰਤਾ ਦਾ ਵਿਸ਼ਾ-ਪ੍ਰਧਾਨ ਸਤੀਸ਼ ਅਸੀਜਾ

Ad Position 21
No active advertisement
ਅਜੀਤ ਡੈਸਕ 29-04-2026
ਦੋਦਾ, 28 ਅਪ੍ਰੈਲ (ਰਵੀਪਾਲ)-ਪੰਜਾਬ 'ਚ ਨਸ਼ਿਆਂ ਦੇ ਵਧ ਰਹੇ ਪ੍ਰਕੋਪ ਕਾਰਨ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਜੋ ਕਿ ਸੂਬੇ ਲਈ ਇਕ ਬੇਹੱਦ ਦੁਖਦਾਈ ਤੇ ਚਿੰਤਾਜਨਕ ਸਥਿਤੀ ਹੈ | ਪਿਛਲੇ ਦਿਨੀਂ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਪਿੰਡ ਕੋਟਲੀ ਅਬਲੂ ਵਿਖੇ ਨਸ਼ਿਆਂ ਦੀ ਮਾਰ ਕਾਰਨ ਦੋ ਨੌਜਵਾਨਾਂ ਸੰਤੋਖ ਸਿੰਘ ਅਤੇ ਮਨਵੀਰ ਸਿੰਘ ਦੀ ਮੌਤ ਹੋ ਗਈ | ਇਸ ਦੁਖਦਾਈ ਘਟਨਾ ਦਾ ਪਤਾ ਲੱਗਦਿਆਂ ਹੀ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ ਨੇ ਪੀੜਤ ਪਰਿਵਾਰਾਂ ਦੇ ਘਰ ਜਾ ਕੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪਰਿਵਾਰਾਂ ਨਾਲ ਹਮਦਰਦੀ ਸਾਂਝੀ ਕੀਤੀ | ਇਸ ਮੌਕੇ ਮਿ੍ਤਕ ਸੰਤੋਖ ਸਿੰਘ ਦੇ ਪਰਿਵਾਰ ਨੇ ਆਪਣਾ ਦਰਦ ਬਿਆਨ ਕਰਦਿਆਂ ਦੱਸਿਆ ਕਿ ਉਨ੍ਹਾਂ ਦਾ ਇਹ ਦੂਜਾ ਪੁੱਤਰ ਹੈ, ਜੋ ਨਸ਼ੇ ਦੀ ਭੇਟ ਚੜਿ੍ਹਆ ਹੈ | ਇਸ ਤੋਂ ਪਹਿਲਾਂ ਵੀ ਉਨ੍ਹਾਂ ਦੇ ਇਕ ਲੜਕੇ ਦੀ ਮੌਤ ਨਸ਼ੇ ਕਾਰਨ ਹੀ ਹੋਈ ਸੀ | ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ ਨੇ ਕਿਹਾ ਕਿ ਪੰਜਾਬ 'ਚ ਨਸ਼ਿਆਂ ਦਾ ਕਾਰੋਬਾਰ ਦਿਨੋਂ-ਦਿਨ ਪੈਰ ਪਸਾਰ ਰਿਹਾ ਹੈ | ਉਨ੍ਹਾਂ ਮੌਜੂਦਾ ਸਰਕਾਰ ਤੇ ਪੁਲਿਸ ਪ੍ਰਸ਼ਾਸਨ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਇਸ ਗੰਭੀਰ ਮਸਲੇ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ | ਇਸ ਮੌਕੇ ਮੰਡਲ ਪ੍ਰਧਾਨ ਰਮੇਸ਼ ਕੁਮਾਰ ਗੋਇਲ, ਦਾਰਾ ਸਿੰਘ, ਅਭੀ ਜਲਹੋਤਰਾ, ਬਲਵੀਰ ਸਿੰਘ, ਜਗਸੀਰ ਸਿੰਘ, ਹਰਜਿੰਦਰ ਸਿੰਘ ਅਤੇ ਜਗਰੂਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨ (ਇਫਟੂ) ਵਲੋਂ ਮਈ ਦਿਵਸ ਮਨਾਇਆ ਜਾਵੇਗਾ ਅਗਲੀ ਖ਼ਬਰ ਸਫ਼ਾਈ ਕਰਮਚਾਰੀ ਯੂਨੀਅਨ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ
Ad Position 24