08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਨਿਊ ਅਬੁੱਲਖੁਰਾਣਾ ਮਾਈਨਰ ਦਾ ਨੀਂਹ ਪੱਥਰ ਰੱਖਿਆ

Ad Position 21
No active advertisement
ਅਜੀਤ ਡੈਸਕ 29-04-2026
ਲੰਬੀ, 28 ਅਪ੍ਰੈਲ (ਮੇਵਾ ਸਿੰਘ)-ਪੰਜਾਬ ਸਰਕਾਰ ਰਾਜ ਦੇ ਵਸਨੀਕਾਂ ਨੂੰ ਖੇਤੀਬਾੜੀ ਅਤੇ ਪੀਣ ਵਾਸਤੇ ਸਾਫ਼-ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ | ਇਹ ਪ੍ਰਗਟਾਵਾ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ, ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਨੇ ਅੱਜ ਲੰਬੀ ਹਲਕੇ ਦੇ ਪਿੰਡ ਦਿਉਣਖੇੜਾ ਵਿਖੇ ਨਿਊ ਅਬੁੱਲਖੁਰਾਣਾ ਮਾਈਨਰ ਦੀ ਮੁੜ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਰੱਖਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਨਿਊ ਅਬੁੱਲਖੁਰਾਣਾ ਮਾਈਨਰ ਦੀ ਮੁੜ ਉਸਾਰੀ ਕਰਨ ਨਾਲ ਲੰਬੀ ਹਲਕੇ ਦੇ ਪਿੰਡ ਡੱਬਵਾਲੀ-ਰਹੂੜਿਆਂਵਾਲੀ, ਤੱਪਾਖੇੜਾ ਅਤੇ ਲਾਲਬਾਈ ਦੇ 8 ਮੋਘਿਆਂ ਰਾਹੀਂ ਖੇਤਾਂ ਨੂੰ ਸਿੰਚਾਈ ਲਈ ਪੂਰਾ ਪਾਣੀ ਮਿਲੇਗਾ ਅਤੇ ਸਰਕਾਰ ਵਲੋਂ ਇਸ ਮਾਈਨਰ ਤੋਂ ਨਿਕਲਣ ਵਾਲੇ 22 ਕਿੱਲੋਮੀਟਰ ਖ਼ਾਲਿਆਂ ਨੂੰ ਪੱਕਾ ਕਰਨ ਲਈ 4.22 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ | ਉਨ੍ਹਾਂ ਅੱਗੇ ਦੱਸਿਆ ਕਿ ਜਿੱਥੇ ਇਸ ਮਾਈਨਰ ਦੀ ਮੁੜ ਉਸਾਰੀ ਕੀਤੀ ਜਾ ਰਹੀ ਹੈ, ਉੱਥੇ ਹੀ ਪਾਣੀ ਦੀ ਸਮਰੱਥਾ ਵਧਾਉਣ ਲਈ ਇਸ ਨੂੰ ਚੌੜਾ ਤੇ ਡੂੰਘਾ ਵੀ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਹਰ ਇਨਸਾਨ ਨੂੰ ਪਾਣੀ ਬਚਾਉਣ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ, ਤਾਂ ਜੋ ਭਵਿੱਖ ਵਿਚ ਪਾਣੀ ਦੇ ਸੰਕਟ ਦਾ ਸਾਹਮਣਾ ਨਾ ਕਰਨਾ ਪਵੇ | ਸਰਕਾਰ ਵਲੋਂ 15 ਹਜ਼ਾਰ ਕਿੱਲੋਮੀਟਰ ਤੋਂ ਵੱਧ ਨਹਿਰਾਂ, ਰਜਬਾਹੇ ਤੇ ਕੱਸੀਆਂ ਨੂੰ ਪੱਕਾ ਕੀਤਾ ਹੈ ਤਾਂ ਜੋ ਟੇਲ 'ਤੇ ਪੈਂਦੇ ਪਿੰਡਾਂ ਨੂੰ ਖੇਤੀਬਾੜੀ ਅਤੇ ਪੀਣ ਲਈ ਸਾਫ਼-ਸੁਥਰਾ ਪਾਣੀ ਮੁਹੱਈਆ ਹੋ ਸਕੇ ਅਤੇ 75 ਪ੍ਰਤੀਸ਼ਤ ਪਾਣੀ ਨੂੰ ਹੁਣ ਵਰਤੋਂ ਵਿਚ ਲਿਆਂਦਾ ਗਿਆ | ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਾਸ਼ਤਕਾਰਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਸਬਸਿਡੀ ਦਿੱਤੀ ਜਾਵੇਗੀ ਅਤੇ ਸਰਕਾਰ ਵਲੋਂ ਇਸ ਸਕੀਮ ਤਹਿਤ 40 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ | ਇਸ ਤੋਂ ਪਹਿਲਾਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਾਸ਼ਤਕਾਰਾਂ ਦੇ ਬੈਂਕ ਖ਼ਾਤਿਆਂ ਵਿਚ 32 ਕਰੋੜ ਰੁਪਏ ਦੀ ਰਾਸ਼ੀ ਭੇਜੀ ਜਾ ਚੁੱਕੀ ਹੈ | ਇਸ ਤੋਂ ਇਲਾਵਾ ਪੰਜਾਬ ਵਿਚ ਨਰਮੇ ਦੀ ਕਾਸ਼ਤ ਨੂੰ ਪ੍ਰਫ਼ੁੱਲਿਤ ਕਰਨ ਲਈ 33 ਪ੍ਰਤੀਸ਼ਤ ਸਬਸਿਡੀ ਪੰਜਾਬ ਸਰਕਾਰ ਵਲੋਂ ਦਿੱਤੀ ਜਾਵੇਗੀ ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਡੂੰਘਾ ਹੋਣ ਤੋਂ ਬਚਾਇਆ ਜਾਵੇ ਅਤੇ ਖੇਤੀਬਾੜੀ ਯੂਨੀਵਰਸਿਟੀ ਦੀ ਸਲਾਹ 'ਤੇ ਦੇਸੀ ਕਪਾਹ ਦੇ ਬੀਜ ਦਾ ਵੀ ਪ੍ਰਬੰਧ ਕੀਤਾ ਜਾਵੇਗਾ | ਇਸ ਮੌਕੇ ਰਮਨਦੀਪ ਸਿੰਘ ਸਿੰਧੂ ਐਕਸੀਅਨ ਜਲ ਸਰੋਤ, ਡਾ. ਗੁਰਦਿੱਤ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਰੁਪਿੰਦਰ ਕੌਰ ਨਾਇਬ ਤਹਿਸੀਲਦਾਰ ਲੰਬੀ, ਜਸਵੀਰ ਸਿੰਘ ਐੱਸ.ਐੱਚ.ਓ. ਲੰਬੀ, ਗੁਰਬਾਜ ਸਿੰਘ ਵਣਵਾਲਾ, ਨਰਜੀਤ ਸਿੰਘ ਸਰਪੰਚ ਤੱਪਾਖੇੜਾ, ਰਾਜਾ ਮਾਹੂਆਣਾ, ਪਰਮਪ੍ਰੀਤ ਸਿੰਘ ਸਰਪੰਚ ਭਾਗੂ, ਪਲਵਿੰਦਰ ਕੌਰ ਸਰਪੰਚ ਡੱਬਵਾਲੀ ਮਲਕੋਕੀ, ਗੁਰਵਿੰਦਰ ਸਿੰਘ ਪੋਪਾ ਦਿਉਣਖੇੜਾ, ਮਾ. ਨਛੱਤਰ ਸਿੰਘ ਬਰਾੜ ਅਬੁੱਲਖੁਰਾਣਾ, ਪਰਮਪਾਲ ਸਿੰਘ ਬਰਾੜ ਦਿਉਣਖੇੜਾ, ਰਵਿੰਦਰ ਸਿੰਘ ਮਾਨ, ਜਸਵਿੰਦਰ ਸਿੰਘ ਸਾਬਕਾ ਸਰਪੰਚ ਭਾਗੂ, ਹਨੀ ਬਰਾੜ, ਰਣਜੀਤ ਸਿੰਘ ਰਾਜਾ ਮਾਨ, ਰਵੀ ਬਰਾੜ, ਹਰਦੀਪ ਸਿੰਘ ਸਰਪੰਚ, ਜੋਗਿੰਦਰ ਸਿੰਘ, ਅਵਤਾਰ ਸਿੰਘ, ਜਸਵਿੰਦਰ ਸਿੰਘ, ਪੀ.ਏ. ਗੁਰਬਾਜ ਖੁੱਡੀਆ, ਮੀਡੀਆ ਸਲਾਹਕਾਰ ਮੋਹਿਤ ਸੋਨੀ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਪੈਨਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੇ ਅਹੁਦੇਦਾਰਾਂ ਦੀ ਚੋਣ 7 ਮਈ ਅਗਲੀ ਖ਼ਬਰ 4.22 ਕਰੋੜ ਰੁਪਏ ਦੀ ਆਵੇਗੀ ਲਾਗਤ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਨਿਊ ਅਬੁੱਲਖੁਰਾਣਾ ਮਾਈਨਰ ਦਾ ਨੀਂਹ ਪ...
Ad Position 24