ਬਰਗਾੜੀ, 28 ਅਪ੍ਰੈਲ (ਸੁਖਰਾਜ ਸਿੰਘ ਗੋਂਦਾਰਾ)-ਸੰਤ ਬਾਬਾ ਪ੍ਰੀਤਮ ਦਾਸ ਰੌੜੀਏ ਵਾਲਿਆਂ ਦੀ ਸਾਲਾਨਾ ਬਰਸੀ ਸਬੰਧੀ ਸਮੂਹ ਨਗਰ ਨਿਵਾਸੀਆਂ ਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਡੇਰੇ ਦੇ ਸੰਚਾਲਕ ਬਾਬਾ ਤਰਲੋਕ ਦਾਸ ਦੀ ਰਹਿਨੁਮਈ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਪ੍ਰਕਾਸ਼ ਕਰਵਾਇਆ ਗਿਆ | ਤਿੰਨ ਦਿਨ ਬਾਣੀ ਦਾ ਪ੍ਰਵਾਹ ਚੱਲਣ ਉਪਰੰਤ 30 ਅਪ੍ਰੈਲ ਦਿਨ ਵੀਰਵਾਰ ਨੂੰ ਪਾਠ ਦੇ ਭੋਗ ਪਾਏ ਜਾਣਗੇ ਤੇ ਨਗਰ ਦੀ ਸੁੱਖ ਸ਼ਾਂਤੀ ਲਈ ਗੁਰੂ ਚਰਨਾਂ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਉਪਰੰਤ ਸੰਤ, ਮਹਾਂਪੁਰਸ਼ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਨਾਲ ਨਿਹਾਲ ਕਰਨਗੇ | ਇਸ ਤੋਂ ਇਲਾਵਾ ਰਾਗੀ, ਢਾਡੀ ਤੇ ਕਵੀਸ਼ਰੀ ਜਥੇ ਸੰਗਤ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾਉਣਗੇ | ਤਿੰਨ ਦਿਨ ਗੁਰੂ ਕਿ ਲੰਗਰ ਅਤੁੱਟ ਵਰਤਣਗੇ ਅਤੇ ਭੋਗ ਸਮੇਂ ਸੰਗਤ ਨੂੰ ਜਲੇਬੀਆਂ ਦਾ ਲੰਗਰ ਵਰਤਾਇਆ ਜਾਵੇਗਾ | ਨੌਜਵਾਨ ਕਲੱਬ ਵਲੋਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਜਾਣਗੀਆਂ | ਇਸ ਮੌਕੇ ਸਾਬਕਾ ਸਰਪੰਚ ਜਗਸੀਰ ਸਿੰਘ ਸੀਰ ਢਿੱਲੋਂ, ਅਮਰਜੀਤ ਸਿੰਘ ਢਿੱਲੋਂ, ਡਾ. ਬਲਵਿੰਦਰ ਸਿੰਘ ਸਿਵੀਆਂ, ਵੀਰ ਚੰਦ ਸ਼ਰਮਾ ਪੰਚ, ਭੁਪਿੰਦਰ ਸ਼ਰਮਾ, ਜਸਵੀਰ ਸਿੰਘ ਸਾਬਕਾ ਪੰਚ, ਜੈਪਾਲ ਸਿੰਘ ਸ਼ਰਮਾ, ਚਰਨਜੀਤ ਸ਼ਰਮਾ ਆਦਿ ਹਾਜ਼ਰ ਸਨ |