08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਸਵਾਮੀ ਬ੍ਰਹਮ ਮੁਨੀ ਜੀ ਜਲਾਲ ਵਾਲੇ ਭਾਰਤ ਵਿਭੂਸ਼ਣ ਐਵਾਰਡ ਨਾਲ ਸਨਮਾਨਿਤ

Ad Position 21
No active advertisement
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਵਾਮੀ ਬ੍ਰਹਮ ਮੁਨੀ ਜਲਾਲ ਵਾਲੇ ਨੂੰ ਭਾਰਤ ਵਿਭੂਸ਼ਣ ਐਵਾਰਡ ਮਿਲਣ 'ਤੇ ਵਧਾਈ ਦਿੰਦੇ ਹੋਏ | ਨਾਲ ਸੰਤ ਰਿਸ਼ੀ ਰਾਮ ਜੈਤੋ | ਤਸਵੀਰ: ਗੁਰਮੀਤਪਾਲ ਰੋੜੀਕਪੂਰਾ <br/> 29-04-2026
ਜੈਤੋ, 28 ਅਪ੍ਰੈਲ (ਗੁਰਮੀਤਪਾਲ ਰੋੜੀਕਪੂਰਾ)-ਇਲਾਕੇ ਲਈ ਬੇਹੱਦ ਮਾਣ ਤੇ ਖੁਸ਼ੀ ਦੀ ਗੱਲ ਹੈ ਕਿ ਵਿਵੇਕ ਮਿਸ਼ਨ ਚੈਰੀਟੇਬਲ ਟਰੱਸਟ ਦੇ ਚੀਫ਼ ਪੈਟਰਨ ਸਵਾਮੀ ਬ੍ਰਹਮ ਮੁਨੀ ਜੀ ਜਲਾਲ ਵਾਲਿਆਂ ਨੂੰ ਦੇਸ਼ ਦੇ ਪ੍ਰਤੀਸ਼ਠਿਤ ਭਾਰਤ ਵਿਭੂਸ਼ਣ ਸਨਮਾਨ-2026 ਨਾਲ ਨਿਵਾਜਿਆ ਗਿਆ | ਇਹ ਸਨਮਾਨ ਕੁਲਤਾਰ ਸਿੰਘ ਸੰਧਵਾਂ ਸਪੀਕਰ ਵਿਧਾਨ ਸਭਾ ਪੰਜਾਬ ਦੀ ਅਗਵਾਈ ਹੇਠ ਚੰੜੀਗੜ੍ਹ ਵਿਖੇ ਇੰਸਟੀਚਿਊਟ ਫ਼ਾਰ ਸੋਸ਼ਲ ਰਿਫ਼ਾਰਮ ਐਂਡ ਹਾਇਰ ਐਜੂਕੇਸ਼ਨ ਚੈਰੀਟੇਬਲ ਟਰੱਸਟ ਵਲੋਂ ਕਰਵਾਏ ਗਏ ਰਾਸ਼ਟਰੀ ਸਮਾਗਮ ਦੌਰਾਨ ਪ੍ਰਦਾਨ ਕੀਤਾ ਗਿਆ | ਇਹ ਸਨਮਾਨ ਉਨ੍ਹਾਂ ਸ਼ਖ਼ਸੀਅਤਾਂ ਨੂੰ ਦਿੱਤਾ ਜਾਂਦਾ ਹੈ ਜੋ ਆਪਣੇ ਖੇਤਰ ਵਿਚ ਉੱਤਮਤਾ ਦੇ ਨਵੇਂ ਮਾਪਦੰਡ ਸਥਾਪਿਤ ਕਰਦੇ ਹੋਏ ਰਾਸ਼ਟਰ ਨਿਰਮਾਣ ਵਿਚ ਅਹਿਮ ਯੋਗਦਾਨ ਪਾਉਂਦੀਆਂ ਹਨ | ਸਵਾਮੀ ਬ੍ਰਹਮ ਮੁਨੀ ਜਲਾਲ ਵਾਲੇ ਨੂੰ ਇਹ ਮਾਣ ਉਨ੍ਹਾਂ ਵਲੋਂ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਨਿਸ਼ਕਾਮ ਸਮਾਜ ਸੇਵਾ, ਮਨੁੱਖਤਾ ਦੀ ਭਲਾਈ ਅਤੇ ਆਧਿਆਤਮਿਕ ਜਾਗਰੂਕਤਾ ਲਈ ਮਿਲਿਆ ਹੈ | ਉਨ੍ਹਾਂ ਦੀ ਸੇਵਾ ਸਿਰਫ਼ ਸਥਾਨਕ ਪੱਧਰ ਤੱਕ ਸੀਮਤ ਨਹੀਂ ਰਹੀ, ਸਗੋਂ ਵੱਖ-ਵੱਖ ਖੇਤਰਾਂ ਵਿਚ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਕੇ ਉਨ੍ਹਾਂ ਨੇ ਵਿਸ਼ਾਲ ਪੱਧਰ 'ਤੇ ਆਪਣੀ ਪਹਿਚਾਣ ਬਣਾਈ ਹੈ |
ਸਮਾਗਮ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਈਆਂ ਮਾਣਯੋਗ ਹਸਤੀਆਂ ਦੀ ਹਾਜ਼ਰੀ ਵਿਚ ਸਵਾਮੀ ਜੀ ਦੀਆਂ ਸੇਵਾਵਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ ਗਈ | ਇਸ ਮੌਕੇ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਸੰਤ ਰਿਸ਼ੀ ਰਾਮ ਜੀ ਜਲਾਲ ਵਾਲਿਆਂ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਸਨਮਾਨ ਸਿਰਫ਼ ਸਵਾਮੀ ਬ੍ਰਹਮ ਮੁਨੀ ਜੀ ਲਈ ਹੀ ਨਹੀਂ, ਸਗੋਂ ਪੂਰੇ ਇਲਾਕੇ ਅਤੇ ਸੰਸਥਾ ਲਈ ਮਾਣ ਦੀ ਗੱਲ ਹੈ | ਪ੍ਰਧਾਨ ਵਿਵੇਕ ਮਿਸ਼ਨ ਚੈਰੀਟੇਬਲ ਟਰੱਸਟ ਸੰਤ ਗੰਗਾ ਰਾਮ ਨੇ ਕੁਲਤਾਰ ਸਿੰਘ ਸੰਧਵਾਂ ਤੇ ਇੰਸਟੀਚਿਊਟ ਫਾਰ ਸੋਸ਼ਲ ਰਿਫਾਰਮ ਐਂਡ ਹਾਇਰ ਐਜੂਕੇਸ਼ਨ ਚੈਰੀਟੇਬਲ ਟਰੱਸਟ ਦਾ ਦਿਲੋਂ ਧੰਨਵਾਦ ਕੀਤਾ | ਇਸ ਉਪਲਬਧੀ ਨਾਲ ਵਿਵੇਕ ਮਿਸ਼ਨ ਚੈਰੀਟੇਬਲ ਟਰੱਸਟ ਦਾ ਨਾਮ ਰਾਸ਼ਟਰੀ ਪੱਧਰ 'ਤੇ ਚਮਕਿਆ ਹੈ ਤੇ ਇਹ ਸਨਮਾਨ ਨੌਜਵਾਨ ਪੀੜ੍ਹੀ ਲਈ ਵੀ ਪ੍ਰੇਰਣਾ ਦਾ ਸਰੋਤ ਬਣਿਆ ਹੈ ਕਿ ਨਿਸ਼ਕਾਮ ਸੇਵਾ ਅਤੇ ਇਮਾਨਦਾਰੀ ਨਾਲ ਕੀਤਾ ਕੰਮ ਹਮੇਸ਼ਾ ਮਾਣ ਦਿਵਾਉਂਦਾ ਹੈ |
Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਅਸਥਾਨਾਂ ਦੀ ਯਾਤਰਾ ਲਈ ਪਿੰਡ ਰੁਪਾਣਾ ਤੋਂ ਬੱਸ ਰਵਾਨਾ ਅਗਲੀ ਖ਼ਬਰ ਗਊ ਸੇਵਾ ਸੰਮਤੀ ਵਲੋਂ ਏ.ਡੀ.ਸੀ. ਨੂੰ ਮੰਗ-ਪੱਤਰ ਸੌਂਪਿਆ
Ad Position 24