08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਸਰਕਾਰੀ ਸਕੂਲ ਉਦੇਕਰਨ ਦੀ ਵਿਦਿਆਰਥਣ ਮਨੋਰਮਾ ਦੀ ਪੀ.ਆਈ.ਐੱਸ. ਲਈ ਚੋਣ

Ad Position 21
No active advertisement
ਅਜੀਤ ਡੈਸਕ 29-04-2026
ਸ੍ਰੀ ਮੁਕਤਸਰ ਸਾਹਿਬ, 28 ਅਪ੍ਰੈਲ (ਹਰਮਹਿੰਦਰ ਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਉਦੇਕਰਨ ਲਈ ਮਾਣ ਵਾਲੀ ਗੱਲ ਹੈ ਕਿ ਸਕੂਲ ਦੀ ਹੋਣਹਾਰ ਵਿਦਿਆਰਥਣ ਮਨੋਰਮਾ ਦੀ ਪੰਜਾਬ ਸਟੇਟ ਇੰਸਟੀਚਿਊਟ ਆਫ਼ ਸਪੋਰਟਸ ਮੋਹਾਲੀ ਲਈ ਹੋਏ ਟਰਾਇਲਾਂ ਵਿਚ ਅੰਡਰ-17 ਬਾਕਸਿੰਗ ਮੁਕਾਬਲੇ ਅਧੀਨ ਚੋਣ ਹੋਈ ਹੈ | ਮਨੋਰਮਾ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਵਿਚ ਖ਼ੁਸ਼ੀ ਦੀ ਲਹਿਰ ਹੈ | ਹੁਣ ਮਨੋਰਮਾ ਨੂੰ ਉਕਤ ਇੰਸਟੀਚਿਊਟ ਵਿਚ ਮੁਫ਼ਤ ਪੜ੍ਹਾਈ, ਕੋਚਿੰਗ ਤੇ ਰਿਹਾਇਸ਼ ਦੇ ਨਾਲ ਹੀ ਵਰਲਡ ਕਲਾਸ ਖਿਡਾਰੀ ਬਣਨ ਦਾ ਸੁਨਹਿਰਾ ਮੌਕਾ ਮਿਲੇਗਾ | ਪਿ੍ੰਸੀਪਲ ਦੀਪਕ ਬਾਂਸਲ ਨੇ ਮਨੋਰਮਾ ਦੀ ਇਸ ਪ੍ਰਾਪਤੀ 'ਤੇ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਕੂਲ ਤੇ ਇਲਾਕੇ ਲਈ ਮਾਣ ਦੀ ਗੱਲ ਹੈ | ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾ ਹੀ ਵਿਦਿਆਰਥੀਆਂ ਨੂੰ ਖੇਡਾਂ ਤੇ ਸਿੱਖਿਆ ਦੇ ਖੇਤਰ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰਦਾ ਰਹੇਗਾ | ਇਸ ਮੌਕੇ ਪਿ੍ੰਸੀਪਲ ਦੀਪਕ ਬਾਂਸਲ ਵਲੋਂ ਮਨੋਰਮਾ ਤੇ ਉਸ ਦੀ ਕੋਚ ਰਮਨਦੀਪ ਕੌਰ ਨੂੰ ਸ਼ੀਲਡ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਕੋਚ ਰਮਨਦੀਪ ਕੌਰ ਨੇ ਖ਼ੁਸ਼ੀ ਜਤਾਈ ਤੇ ਕਿਹਾ ਕਿ ਮਨੋਰਮਾ ਨੇ ਕਠਿਨ ਮਿਹਨਤ, ਅਨੁਸ਼ਾਸਨ ਤੇ ਲਗਨ ਨਾਲ ਇਹ ਸਫ਼ਲਤਾ ਹਾਸਿਲ ਕੀਤੀ ਹੈ | ਪਿ੍ੰਸੀਪਲ ਤੇ ਸਮੂਹ ਸਟਾਫ਼ ਵਲੋਂ ਮਨੋਰਮਾ, ਜਮਾਤ ਇੰਚਾਰਜ ਅੰਜੂ ਬਾਲਾ, ਉਸ ਦੇ ਮਾਪਿਆਂ ਅਤੇ ਕੋਚ ਰਮਨਦੀਪ ਕੌਰ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਪਸ਼ੂਆਂ ਦੀ ਸੁਰੱਖਿਆ ਲਈ ਏ.ਡੀ.ਸੀ. ਨੂੰ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਆਂਗਣਵਾੜੀ ਯੂਨੀਅਨ ਵਲੋਂ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਸਕੀਮ ਦੀ ਟ੍ਰੇਨਿੰਗ ਦਾ ਬਾਈਕਾਟ
Ad Position 24