ਸ੍ਰੀ ਮੁਕਤਸਰ ਸਾਹਿਬ, 28 ਅਪ੍ਰੈਲ (ਹਰਮਹਿੰਦਰ ਪਾਲ)-ਸਿਵਲ ਸਰਜਨ ਡਾ. ਸੁਨੀਲ ਬਾਂਸਲ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਧੀਨ ਰੁਟੀਨ ਟੀਕਾਕਰਨ ੍ਹਤੇ ਐੱਚ.ਪੀ.ਵੀ. ਟੀਕਾਕਰਨ ਵਿਚ ਵਧੀਆ ਸੇਵਾਵਾਂ ਦੇਣ ਵਾਲੀਆਂ ਬਲਾਕ ਚੱਕ ਸ਼ੇਰੇਵਾਲਾ ਅਧੀਨ ਕੰਮ ਕਰ ਰਹੀਆਂ ਆਸ਼ਾ ਵਰਕਰਾਂ ਨੂੰ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਾ. ਬਾਂਸਲ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਬੱਚਿਆਂ ਦੀ ਮੌਤ ਦਰ ਨੂੰ ਘਟਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਵਿਚ ਮਾਂ ਦੀ ਗਰਭ ਦੌਰਾਨ ਦੇਖਭਾਲ ਦੇ ਨਾਲ-ਨਾਲ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫ਼ਤ ਜਣੇਪੇ ਕੀਤੇ ਜਾ ਰਹੇ ਹਨ ਅਤੇ ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਜਨਮ ਤੋਂ ਹੀ ਮੁਫ਼ਤ ਟੀਕਾਕਰਨ ਸ਼ੁਰੂ ਕੀਤਾ ਜਾਂਦਾ ਹੈ | ਡਾ. ਲਖਵੀਰ ਕੌਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਦੱਸਿਆ ਕਿ 14 ਤੋਂ 15 ਸਾਲ ਦੀਆਂ ਸਾਰੀਆਂ ਲੜਕੀਆਂ ਨੂੰ ਮੁਫ਼ਤ ਐੱਚ.ਪੀ.ਵੀ. ਲਗਾਈ ਜਾ ਰਹੀ ਹੈ | ਇਹ ਵੈਕਸੀਨ ਸਰਵਾਇਕਲ ਕੈਂਸਰ ਤੋਂ ਬਚਾਉਂਦੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਵਾਉਣ ਅਤੇ 14 ਤੋਂ 15 ਸਾਲ ਦੀਆਂ ਲੜਕੀਆਂ ਨੂੰ ਐੱਚ.ਪੀ.ਵੀ. ਵੈਕਸੀਨ ਲਗਵਾਉਣ, ਕਿਉਂਕਿ ਜੇਕਰ ਕੁਝ ਬੱਚੇ ਮੁਕੰਮਲ ਟੀਕਾਕਰਨ ਤੋਂ ਵਾਂਝੇ ਰਹਿ ਜਾਂਦੇ ਹਨ ਤਾਂ ਉਸ ਬਿਮਾਰੀ ਦਾ ਖ਼ਤਰਾ ਸਮਾਜ 'ਤੇ ਬਣਿਆ ਰਹਿੰਦਾ ਹੈ | ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੇ ਸਿਹਤ ਸਟਾਫ਼ ਨੂੰ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਡਾ. ਸਰਬਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ. ਕੁਲਤਾਰ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਅੰਮਿ੍ਤਪਾਲ ਕੌਰ ਡੀ.ਐੱਚ.ਓ., ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ, ਸਰਬਜੀਤ ਸਿੰਘ ਕੋਲਡਚੇਨ ਅਫ਼ਸਰ, ਪਵਿੱਤਰ ਸਿੰਘ ਐੱਮ.ਐੱਲ.ਟੀ., ਲਾਲ ਚੰਦ, ਭੁਪਿੰਦਰ ਸਿੰਘ ਸੀਨੀਅਰ ਸਹਾਇਕ ਅਤੇ ਚੱਕ ਸ਼ੇਰੇਵਾਲਾ ਦਾ ਸਿਹਤ ਸਟਾਫ਼ ਹਾਜ਼ਰ ਸੀ |