08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਜਣਗਣਨਾ-2027 ਦੇ ਪਹਿਲੇ ਪੜਾਅ ਅਧੀਨ ਤਿੰਨ ਬੈਚਾਂ ਦੀ ਟ੍ਰੇਨਿੰਗ ਸਮਾਪਤ

Ad Position 21
No active advertisement
ਅਜੀਤ ਡੈਸਕ 29-04-2026
ਸ੍ਰੀ ਮੁਕਤਸਰ ਸਾਹਿਬ, 28 ਅਪ੍ਰੈਲ (ਹਰਮਹਿੰਦਰ ਪਾਲ)-ਗੁਰਕਿਰਨਦੀਪ ਸਿੰਘ ਸਿੱਧੂ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਤੇ ਚਰਨਜੀਤ ਕੌਰ ਤਹਿਸੀਲਦਾਰ ਕਮ ਸੈਂਸਜ ਚਾਰਜ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਅਫ਼ਸਰ ਦੀ ਪ੍ਰਧਾਨਗੀ ਹੇਠ ਜਣਗਣਨਾ 2027 ਸੰਬੰਧੀ ਗਿਣਤੀਕਾਰਾਂ ਤੇ ਸੁਪਰਵਾਈਜ਼ਰ ਦੀ ਤਿੰਨ ਰੋਜ਼ਾ ਟਰੇਨਿੰਗ ਬਾਵਾ ਨਿਹਾਲ ਸਿੰਘ ਬੀ.ਐੱਡ. ਕਾਲਜ ਵਿਖੇ ਸਫ਼ਲਤਾਪੂਰਵਕ ਸਮਾਪਤ ਹੋ ਗਈ | ਇਸ ਟ੍ਰੇਨਿੰਗ 'ਚ ਪ੍ਰੋਜੈਕਟਰ ਦੀ ਸਹਾਇਤਾ ਨਾਲ ਜਣਗਣਨਾ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਬਾਰੇ ਸਮਝਾਇਆ ਗਿਆ | ਇਸ ਸੰਬੰਧੀ ਉਪ ਮੰਡਲ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਦੀ ਇਹ ਪਹਿਲੀ ਮਰਦਮਸ਼ੁਮਾਰੀ ਹੈ, ਜਿਸ ਵਿਚ ਮਰਦਮਸ਼ੁਮਾਰੀ ਦਾ ਡਾਟਾ ਇਕੱਠਾ ਕਰਨ ਦਾ ਕੰਮ ਡਿਜੀਟਲ ਸਾਧਨਾਂ ਰਾਹੀਂ ਕੀਤਾ ਜਾਣਾ ਹੈ | ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਇਹ ਜ਼ਿੰਮੇਵਾਰੀ ਅਸੀਂ ਸਾਰੇ ਸਮਾਜ ਸੇਵਾ ਦੀ ਭਾਵਨਾ ਦੇ ਨਾਲ ਨੇਪਰੇ ਚਾੜ੍ਹਾਂਗੇ | ਉਨ੍ਹਾਂ ਵਲੋਂ ਸਾਰਿਆਂ ਨੂੰ ਸ਼ੁੱਭਕਾਮਾਨਾਵਾਂ ਦਿੰਦੇ ਹੋਏ ਕਿਹਾ ਗਿਆ ਕਿ ਸਾਰੇ ਹੀ ਕਰਮਚਾਰੀ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ, ਤਾਂ ਜੋ ਇਕੱਠੀ ਕੀਤੀ ਗਈ ਜਾਣਕਾਰੀ ਨਾਲ ਸਰਕਾਰਾਂ ਵਲੋਂ ਬਣਾਈਆਂ ਗਈਆਂ ਨੀਤੀਆਂ ਨਾਲ ਆਮ ਲੋਕਾਂ ਨੂੰ ਸਹੂਲਤ ਮਿਲ ਸਕੇ | ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਬੈਚ ਵਾਂਗ ਹੀ 2 ਮਈ ਤੱਕ ਹੋਰ ਬੈਚ ਵੀ ਚੱਲਣਗੇ | ਇਸ ਦੌਰਾਨ ਗਿਣਤੀਕਾਰਾਂ ਤੇ ਸੁਪਰਵਾਈਜ਼ਰ ਨੇ ਟਰੇਨਰਾਂ ਤੋਂ ਸਵਾਲ ਜਵਾਬ ਪੁੱਛ ਕੇ ਜਣਗਨਣਾ ਸੰਬੰਧੀ ਆਪਣੇ ਸਾਰੇ ਸ਼ੰਕੇ ਦੂਰ ਕੀਤੇ | ਇਸ ਮੌਕੇ ਰੁਪਿੰਦਰ ਸਿੰਘ ਉਪ ਅਰਥ ਤੇ ਅੰਕੜਾ ਸਲਾਹਕਾਰ ਸ੍ਰੀ ਮੁਕਤਸਰ ਸਾਹਿਬ ਅਤੇ ਪੰਕਜ ਕੁਮਾਰ ਸੈਂਸਜ ਕੋਆਰਡੀਨੇਟਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਸਮੂਹ ਫ਼ੀਲਜ਼ ਟਰੇਨਰ ਤੇ ਤਹਿਸੀਲ ਸ੍ਰੀ ਮੁਕਤਸਰ ਸਾਹਿਬ ਦੇ ਕਰਮਚਾਰੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਪੈਨਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੇ ਅਹੁਦੇਦਾਰਾਂ ਦੀ ਚੋਣ 7 ਮਈ ਅਗਲੀ ਖ਼ਬਰ ਸਾਬਕਾ ਸੈਨਿਕ ਭਲਾਈ ਵਿੰਗ ਨੇ ਮੰਗ ਪੱਤਰ ਦਿੱਤਾ
Ad Position 24