03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਸੰਤੁਲਿਤ ਖ਼ਾਦ ਦੀ ਵਰਤੋਂ ਸੰਬੰਧੀ ਟ੍ਰੇਨਿੰਗ ਕੈਂਪ ਲਗਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 02-05-2026
ਮਲੋਟ, 1 ਮਈ (ਪਾਟਿਲ, ਅਜਮੇਰ ਸਿੰਘ ਬਰਾੜ)-ਖ਼ਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਨੂੰ ਪ੍ਰੋਤਸਾਹਿਤ ਕਰਨ ਲਈ ਚੱਲ ਰਹੀ ਮੁਹਿੰਮ ਤਹਿਤ ਕਿ੍ਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ ਪਿੰਡ ਤਰਖਾਣਵਾਲਾ ਵਿਖੇ ਜਾਗਰੂਕਤਾ ਤੇ ਸਿਖਲਾਈ ਕੈਂਪ ਲਗਾਇਆ ਗਿਆ | ਇਸ ਟ੍ਰੇਨਿੰਗ ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਸੁਧਾਰਨ, ਖ਼ਾਦਾਂ ਦੀ ਸੰਤੁਲਿਤ ਵਰਤੋਂ ਅਤੇ ਸਰਬਪੱਖੀ ਖ਼ੁਰਾਕੀ ਤੱਤ ਪ੍ਰਬੰਧਨ ਬਾਰੇ ਜਾਣਕਾਰੀ ਦੇਣਾ ਸੀ | ਇਸ ਮੌਕੇ ਡਾ. ਕਰਮਜੀਤ ਸ਼ਰਮਾ ਐਸੋਸੀਏਟ ਡਾਇਰੈਕਟਰ ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਖ਼ਾਦਾਂ ਦੀ ਅਸੰਤੁਲਿਤ ਵਰਤੋਂ ਨਾਲ ਹੋਣ ਵਾਲੇ ਨੁਕਸਾਨਾਂ ਅਤੇ ਇਸ ਦੇ ਵਾਤਾਵਰਣ 'ਤੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਮਿੱਟੀ ਪਰਖ ਆਧਾਰਿਤ ਖ਼ਾਦ ਵਰਤੋਂ ਬਹੁਤ ਜ਼ਰੂਰੀ ਹੈ ਅਤੇ ਕਿਸਾਨਾਂ ਨੂੰ ਸਿਫ਼ਾਰਸ਼ਾਂ ਅਨੁਸਾਰ ਹੀ ਖ਼ਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ | ਇਸ ਦੌਰਾਨ ਡਾ. ਸੁਖਜਿੰਦਰ ਸਿੰਘ ਸਹਾਇਕ ਪ੍ਰੋਫ਼ੈਸਰ ਨੇ ਸਰਬਪੱਖੀ ਖ਼ੁਰਾਕੀ ਤੱਤ ਪ੍ਰਬੰਧਨ, ਜੈਵਿਕ ਸਰੋਤਾਂ ਦੀ ਵਰਤੋਂ, ਹਰੀ ਖ਼ਾਦ ਅਤੇ ਫ਼ਸਲੀ ਅਵਸ਼ੇਸ਼ ਪ੍ਰਬੰਧਨ ਦੀ ਅਹਿਮੀਅਤ ਬਾਰੇ ਵਿਸਥਾਰ ਨਾਲ ਚਰਚਾ ਕੀਤੀ | ਕੈਂਪ ਦੌਰਾਨ ਡਾ. ਗੁਰਵਿੰਦਰ ਸਿੰਘ ਸਹਾਇਕ ਪ੍ਰੋਫ਼ੈਸਰ ਕਿਸਾਨਾਂ ਨੂੰ ਖ਼ਾਦਾਂ ਦੀ ਕਮੀ ਦੇ ਸਮੇਂ ਵਿਕਲਪਿਕ ਖਾਦਾਂ ਦੀ ਵਰਤੋਂ, ਪੱਤਾ ਰੰਗ ਚਾਰਟ ਰਾਹੀਂ ਨਾਈਟਰੋਜਨ ਪ੍ਰਬੰਧਨ ਅਤੇ ਸੂਖ਼ਮ ਪੋਸ਼ਕ ਤੱਤਾਂ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ | ਕਿਸਾਨਾਂ ਨੇ ਵੀ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਆਪਣੀਆਂ ਮੁਸ਼ਕਿਲਾਂ ਸੰਬੰਧੀ ਸਵਾਲ ਪੁੱਛੇ ਅਤੇ ਮੌਕੇ 'ਤੇ ਹੀ ਵਿਗਿਆਨੀਆਂ ਵਲੋਂ ਉਨ੍ਹਾਂ ਦੇ ਸੰਤੁਸ਼ਟੀਭਰਪੂਰ ਉਤਰ ਦਿੱਤੇ ਗਏ | ਅੰਤ ਵਿਚ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਸੰਤੁਲਿਤ ਖ਼ਾਦ ਵਰਤੋਂ ਦੇ ਸਿਧਾਂਤਾਂ ਨੂੰ ਆਪਣੇ ਖੇਤਾਂ ਵਿਚ ਅਪਣਾਉਣ, ਤਾਂ ਜੋ ਮਿੱਟੀ ਦੀ ਸਿਹਤ ਸੁਧਾਰੀ ਜਾ ਸਕੇ, ਖੇਤੀ ਦੀ ਲਾਗਤ ਘਟਾਈ ਜਾ ਸਕੇ ਅਤੇ ਟਿਕਾਊ ਖੇਤੀ ਵੱਲ ਕਦਮ ਵਧਾਇਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਮਈ ਦਿਵਸ ਮੌਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਅਗਲੀ ਖ਼ਬਰ ਤੀਜੀ ਪਾਤਿਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
Ad Position 24