19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਮਾਲਵੇ ਅੰਦਰ ਮਜ਼ਬੂਤ ਗਠਨ ਨਾਲ ਭਾਜਪਾ ਪੂਰਨ ਬਹੁਮਤ ਨਾਲ ਬਣਾਏਗੀ ਸਰਕਾਰ-ਗੁਰਚਰਨ ਸਿੰਘ ਠੱਠੀ ਭਾਈ

Ad Position 21
No active advertisement
ਅਜੀਤ ਡੈਸਕ 05-05-2026
ਠੱਠੀ ਭਾਈ, 4 ਮਈ (ਜਗਰੂਪ ਸਿੰਘ ਮਠਾੜੂ)- ਜੈ ਭਾਰਤ ਮੰਚ (ਬੀ.ਜੇ.ਪੀ.) ਮਾਲਵਾ ਜੋਨ ਦੇ ਪ੍ਰਧਾਨ ਗੁਰਚਰਨ ਸਿੰਘ ਠੱਠੀ ਭਾਈ ਨੇ ਇਕ ਵੱਡਾ ਰਾਜਨੀਤਿਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਮਾਲਵਾ ਖੇਤਰ ਵਿਚ ਮਜ਼ਬੂਤ ਸੰਗਠਨ ਅਤੇ ਜ਼ਮੀਨੀ ਪੱਧਰ 'ਤੇ ਕੀਤੇ ਜਾ ਰਹੇ ਕੰਮਾਂ ਦੇ ਆਧਾਰ 'ਤੇ ਭਾਰਤੀ ਜਨਤਾ ਪਾਰਟੀ ਆਉਣ ਵਾਲੇ ਸਮੇਂ 2027 ਵਿਚ ਪੂਰਨ ਬਹੁਮਤ ਨਾਲ ਸਰਕਾਰ ਬਣਾਏਗੀ | ਉਨ੍ਹਾਂ ਕਿਹਾ ਕਿ ਪਾਰਟੀ ਦੇ ਕਾਰਕੁਨ ਘਰ-ਘਰ ਜਾ ਕੇ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਲੋਕ-ਹਿਤ ਸਕੀਮਾਂ ਬਾਰੇ ਜਾਗਰੂਕ ਕਰ ਰਹੇ ਹਨ, ਜਿਸ ਦਾ ਵੱਡਾ ਲਾਭ ਭਵਿੱਖ ਵਿਚ ਮਿਲੇਗਾ | ਉਨ੍ਹਾਂ ਕਿਹਾ ਕਿ ਕੇਂਦਰ ਦੀ ਬੀ.ਜੇ.ਪੀ. ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਆਯੁਸ਼ਮਾਨ ਭਾਰਤ ਯੋਜਨਾ, ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ, ਉਜਾਲਾ ਯੋਜਨਾ ਅਤੇ ਘਰ-ਘਰ ਨਲ ਯੋਜਨਾ ਨੇ ਆਮ ਲੋਕਾਂ ਦੀ ਜ਼ਿੰਦਗੀ ਵਿਚ ਵੱਡਾ ਬਦਲਾਅ ਲਿਆਂਦਾ ਹੈ | ਗਰੀਬ ਅਤੇ ਮੱਧ ਵਰਗ ਦੇ ਲੋਕਾਂ ਨੂੰ ਸਿੱਧਾ ਲਾਭ ਮਿਲਣ ਕਰਕੇ ਲੋਕਾਂ ਦਾ ਵਿਸ਼ਵਾਸ ਬੀ.ਜੇ.ਪੀ. ਵੱਲ ਵਧ ਰਿਹਾ ਹੈ | ਗੁਰਚਰਨ ਸਿੰਘ ਠੱਠੀ ਭਾਈ ਨੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਵਿਚ ਮੌਜੂਦਾ ਸਰਕਾਰ ਆਪਣੇ ਵਾਅਦਿਆਂ 'ਤੇ ਖਰੀ ਨਹੀਂ ਉਤਰੀ | ਉਨ੍ਹਾਂ ਦੋਸ਼ ਲਾਇਆ ਕਿ ਬੇਰੁਜ਼ਗਾਰੀ, ਕਾਨੂੰਨ-ਵਿਵਸਥਾ ਦੀ ਕਮਜ਼ੋਰੀ ਅਤੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ 'ਤੇ ਸਰਕਾਰ ਨਾਕਾਮ ਰਹੀ ਹੈ | ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਵੀ ਜਿਹੜੇ ਵੱਡੇ ਵਾਅਦੇ ਕੀਤੇ ਗਏ ਸਨ, ਉਹ ਅਜੇ ਤੱਕ ਪੂਰੇ ਨਹੀਂ ਹੋਏ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ ਬੀ.ਜੇ.ਪੀ. ਦੀ ਨੀਤੀ ਅਤੇ ਨੀਤੀਆਂ ਨੂੰ ਸਮਰਥਨ ਦੇ ਰਹੇ ਹਨ | ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਚੋਣਾਂ ਵਿਚ ਮਾਲਵਾ ਖੇਤਰ ਤੋਂ ਬੀ.ਜੇ.ਪੀ. ਨੂੰ ਵੱਡੀ ਲੀਡ ਮਿਲੇਗੀ ਅਤੇ ਪੰਜਾਬ ਵਿਚ ਨਵੀਂ ਸਰਕਾਰ ਬਣੇਗੀ |
Ad Position 22
No active advertisement
ਪਿਛਲੀ ਖ਼ਬਰ ਡੇਰਾ ਸੇਖਾ ਝਿੜੀ ਸੇਖਾ ਖ਼ੁਰਦ ਤੋਂ ਮਹੰਤ ਸੁਖਦੇਵ ਮੁਨੀ ਵਲੋਂ ਹਜ਼ੂਰ ਸਾਹਿਬ ਦੇ ਲੰਗਰਾਂ ਲਈ ਕਣਕ ਰਵਾਨਾ ਅਗਲੀ ਖ਼ਬਰ ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਵਾਲੇ ਖ਼ਿਲਾਫ਼ ਮਾਮਲਾ ਦਰਜ
Ad Position 24