11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਕਾਬੂ <br/>

Ad Position 21
No active advertisement
ਅਜੀਤ ਡੈਸਕ 06-05-2026
ਫ਼ਰੀਦਕੋਟ, 5 ਮਈ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਪੱਖੀ ਕਲਾਂ ਤੋਂ ਨਸ਼ੇ ਦੀਆਂ ਪਾਬੰਦੀ ਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਪਿੰਡਾਂ ਵਿਚ ਕੀਤੀ ਜਾ ਰਹੀ ਗਸ਼ਤ ਦੌਰਾਨ ਪਿੰਡ ਪੱਖੀ ਕਲਾਂ ਅਤੇ ਪਿੰਡ ਹਰਦਿਆਲੇਆਣਾ ਆਦਿ ਨੂੰ ਜਾ ਰਹੇ ਸਨ ਤਾਂ ਸੇਮ ਨਾਲੇ ਦੀ ਪਟੜੀ ਤੋਂ ਗੁਰਲਾਲ ਸਿੰਘ ਗੋਰਾ ਪੁੱਤਰ ਦਰਸ਼ਨ ਸਿੰਘ ਵਾਸੀ ਪੱਖੀ ਕਲਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 28 ਪਾਬੰਦੀਸ਼ੂਦਾ ਨਸ਼ੇ ਦੀਆਂ ਚਿੱਟੇ ਰੰਗ ਦੀਆਂ ਖੁੱਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਪੁਲਿਸ ਆਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਮੁਕਤਸਰ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ ਕਰਵਾਈ <br/> ਅਗਲੀ ਖ਼ਬਰ ਅਸਮਾਨੀ ਬਿਜਲੀ ਡਿਗਣ ਕਾਰਨ ਟਰੈਕਟਰ ਸੜਿਆ <br/>
Ad Position 24