ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ 303ਵੇਂ ਜਨਮ ਦਿਹਾੜੇ ਦੇ ਸਬੰਧ ਵਿਚ ਰਾਮਗੜ੍ਹੀਆ ਸਿੱਖ ਫ਼ਾਊਾਡੇਸ਼ਨ ਦੇ ਸਾਰੇ ਮੈਂਬਰਾਂ ਨੇ ਸਥਾਨਕ ਮਲੋਟ ਰੋਡ ਵਿਖੇ ਸਥਾਪਿਤ ਮਹਾਰਾਜਾ ਜੱਸਾ ਸਿੰਘ ਦੇ ਬੁੱਤ ਦਾ ਇਸ਼ਨਾਨ ਕਰਵਾ ਕੇ ਫ਼ੁੱਲ ਮਾਲਾਵਾਂ ਪਾਈਆਂ ਗਈਆਂ | ਜਨਮ ਦਿਹਾੜੇ ਮੌਕੇ ਜਥੇਬੰਦੀ ਵਲੋਂ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਪ੍ਰਧਾਨ ਅਮਰੀਕ ਸਿੰਘ ਨੇ ਕਿਹਾ ਕਿ ਜਨਮ ਦਿਹਾੜੇ ਨਾਲ ਸੰਬੰਧਿਤ ਪ੍ਰੋਗਰਾਮ 10 ਮਈ ਨੂੰ ਪੂਰੇ ਜਾਹੋ ਜਲਾਲ ਨਾਲ ਮਨਾਇਆ ਜਾਵੇਗਾ | ਰਾਮਗੜ੍ਹੀਆ ਸਿੱਖ ਫਾਊਾਡੇਸ਼ਨ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਸੋਹਣੇਵਾਲਾ ਨੇ ਦੱਸਿਆ ਕਿ ਪਛੜੀਆਂ ਸ਼੍ਰੇਣੀਆਂ ਨਾਲ ਸੰਬੰਧਿਤ ਚੇਅਰਮੈਨ ਮਲਕੀਤ ਸਿੰਘ ਥਿੰਦ ਅਤੇ ਹੋਰ ਆਗੂ 27 ਪ੍ਰਤੀਸ਼ਤ ਰਾਖਵਾਂਕਰਨ ਬਾਰੇ ਵਿਸ਼ੇਸ਼ ਵਿਚਾਰ ਚਰਚਾ ਕਰਨਗੇ | ਇਸ ਮੌਕੇ ਚੇਅਰਮੈਨ ਅਮਰੀਕ ਸਿੰਘ ਲੋਟੇ, ਜੀਤ ਸਿੰਘ, ਬੋਹੜ ਸਿੰਘ, ਸਰਜੀਤ ਸਿੰਘ, ਅੰਮਿ੍ਤਪਾਲ ਸਿੰਘ, ਕਾਕਾ ਜੋਨੀ, ਜਸਵਿੰਦਰ ਸਿੰਘ ਮਣਕੂ ਅਤੇ ਸੰਸਥਾ ਦੇ ਕਨਵੀਨਰ ਸ਼ਮਿੰਦਰ ਸਿੰਘ ਚਾਨਾ ਹਾਜ਼ਰ ਸਨ |