ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਇਲਾਇਟ ਅਲਟਰਨੇਟਿਵ ਮੈਡੀਸਨ ਐਸੋਸੀਏਸ਼ਨ ਵਲੋਂ ਸਿਹਤ ਸੇਵਾਵਾਂ ਦੇ ਖੇਤਰ ਵਿਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਨ ਲਈ ਦੂਸਰਾ ਬੈਸਟ ਹੈਲਥ ਕੇਅਰ ਐਵਾਰਡ ਸਮਾਰੋਹ ਪਟਿਆਲਾ ਵਿਖੇ ਕਰਵਾਇਆ ਗਿਆ, ਜਿਸ ਵਿਚ ਐਕਯੂਪ੍ਰੈਸ਼ਰ, ਫਿਜੀਓਥਰੈਪੀ, ਨੈਚਰੋਪੈਥੀ ਦੇ ਮਾਹਿਰ ਯੋਗ ਡਾਕਟਰਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਬੈਸਟ ਹੈਲਥ ਕੇਅਰ ਐਵਾਰਡ 2026 ਨਾਲ ਨਿਵਾਜਿਆ ਗਿਆ | ਸਮਾਰੋਹ ਦੌਰਾਨ ਸ੍ਰੀ ਮੁਕਤਸਰ ਸਾਹਿਬ ਤੋਂ ਅਸ਼ੋਕ ਸੋਨੂੰ ਐਕਯੂਪ੍ਰੈਸ਼ਰ ਐੱਮ.ਡੀ. ਨੂੰ ਬੈਸਟ ਹੈਲਥ ਕੇਅਰ ਐਵਾਰਡ 2026 ਨਾਲ ਸਨਮਾਨਿਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਅਸ਼ੋਕ ਸੋਨੂੰ ਨੂੰ ਇਸ ਤੋਂ ਪਹਿਲਾਂ ਵੀ 2024 ਵਿਚ ਬੈਸਟ ਹੈਲਥ ਕੇਅਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ | ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਨੌਜਵਾਨ ਆਗੂ ਮੋਹਿਤ ਮਹਿੰਦਰਾ ਪ੍ਰਧਾਨ ਯੂਥ ਕਾਂਗਰਸ ਪੰਜਾਬ ਨੇ ਐਸੋਸੀਏਸ਼ਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ |