11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਕਾਲੀ ਆਗੂ ਫ਼ੱਤਣਵਾਲਾ ਦੇ ਗ੍ਰਹਿ ਵਿਖੇ ਪਹੁੰਚੇ <br/>

Ad Position 21
No active advertisement
ਅਜੀਤ ਡੈਸਕ 06-05-2026
ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਵਿਚ ਸ਼ਾਮਿਲ ਹੋਣ ਉਪਰੰਤ ਸਥਾਨਕ ਕੋਟਕਪੂਰਾ ਰੋਡ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਅਤੇ ਸ਼ੂਗਰ ਮਿੱਲ ਫ਼ਰੀਦਕੋਟ ਦੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਫ਼ੱਤਣਵਾਲਾ ਦੇ ਗ੍ਰਹਿ ਵਿਖੇ ਪਹੁੰਚੇ | ਇਸ ਮੌਕੇ ਪਹੁੰਚਣ 'ਤੇ ਫ਼ੱਤਣਵਾਲਾ ਪਰਿਵਾਰ ਵਲੋਂ ਐਡਵੋਕੇਟ ਧਾਮੀ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਐਡਵੋਕੇਟ ਧਾਮੀ ਨੇ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨਾਲ ਉਨ੍ਹਾਂ ਦੇ ਦਾਦਾ ਹਰਚੰਦ ਸਿੰਘ ਬਰਾੜ ਫ਼ੱਤਣਵਾਲਾ ਸਾਬਕਾ ਵਿਧਾਇਕ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ | ਇਸ ਤੋਂ ਇਲਾਵਾ ਹੋਰ ਰਾਜਨੀਤਿਕ ਤੇ ਧਾਰਮਿਕ ਵਿਚਾਰਾਂ ਹੋਈਆਂ | ਇਸ ਤੋਂ ਇਲਾਵਾ ਐਡਵੋਕੇਟ ਧਾਮੀ ਨੇ ਗੰਗਾਨਗਰ ਸਮੇਤ ਇਸ ਇਲਾਕੇ ਨਾਲ ਪੁਰਾਣੀਆਂ ਸਾਂਝਾਂ ਦਾ ਜ਼ਿਕਰ ਕੀਤਾ | ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਬਣਵਾਲਾ, ਸ਼੍ਰੋਮਣੀ ਕਮੇਟੀ ਮੈਂਬਰ ਰਘਬੀਰ ਸਿੰਘ ਸਹਾਰਨ ਮਾਜਰਾ, ਸ੍ਰੀ ਦਰਬਾਰ ਸਾਹਿਬ ਦੀ ਮੈਨੇਜਰ ਨਿਰਮਲਜੀਤ ਸਿੰਘ, ਸਾਬਕਾ ਮੈਨੇਜਰ ਸੁਮੇਰ ਸਿੰਘ ਬਾਦੀਆਂ, ਗਗਨਦੀਪ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਵਾਂ ਸੀਵਰੇਜ ਸਿਸਟਮ ਪਾਉਣ ਲਈ ਜਨ ਸਿਹਤ ਵਿਭਾਗ ਨੂੰ ਦਿੱਤਾ ਮੰਗ ਪੱਤਰ <br/> ਅਗਲੀ ਖ਼ਬਰ ਪੱਛਮੀ ਬੰਗਾਲ ਦੀ ਇਤਿਹਾਸਕ ਜਿੱਤ 'ਤੇ ਭਾਜਪਾ ਆਗੂਆਂ ਤੇ ਵਰਕਰਾਂ ਨੇ ਮਨਾਏ ਜਸ਼ਨ <br/>
Ad Position 24