11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਨਵਾਂ ਸੀਵਰੇਜ ਸਿਸਟਮ ਪਾਉਣ ਲਈ ਜਨ ਸਿਹਤ ਵਿਭਾਗ ਨੂੰ ਦਿੱਤਾ ਮੰਗ ਪੱਤਰ <br/>

Ad Position 21
No active advertisement
ਅਜੀਤ ਡੈਸਕ 06-05-2026
ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਵਾਰਡ ਨੰਬਰ 11 ਦੇ ਕੌਂਸਲਰ ਸੰਜੀਵ ਕੁਮਾਰ ਧੂੜੀਆ ਅਤੇ ਹੋਰ ਮੁਹੱਲਾ ਵਾਸੀਆਂ ਨੇ ਸ੍ਰੀ ਦਰਬਾਰ ਸਾਹਿਬ ਦੇ ਗੇਟ ਨੰਬਰ ਤਿੰਨ, ਚਾਰ ਤੇ ਕਾਰ ਸੇਵਾ ਵਾਲੀ ਗਲੀ ਵਿਚ ਨਵਾਂ ਸੀਵਰੇਜ ਸਿਸਟਮ ਪਾਉਣ ਸੰਬੰਧੀ ਜਨ ਸਿਹਤ ਵਿਭਾਗ ਦੇ ਐਕਸੀਅਨ ਦੇ ਨਾਂਅ ਸੁਪਰਡੈਂਟ ਰਜਨੀਸ਼ ਕੁਮਾਰ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕੌਂਸਲਰ ਸੰਜੀਵ ਕੁਮਾਰ ਧੂੜੀਆ ਨੇ ਦੱਸਿਆ ਕਿ ਗੇਟ ਨੰਬਰ ਤਿੰਨ ਤੇ ਚਾਰ ਅਤੇ ਕਾਰ ਸੇਵਾ ਵਾਲੀ ਗਲੀ ਵਿਚ ਸੀਵਰੇਜ ਸਿਸਟਮ ਦਾ ਪੂਰੀ ਤਰ੍ਹਾਂ ਬੁਰਾ ਹਾਲ ਹੈ, ਜਿਸ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਆਉਣ ਵਾਲੀ ਸੰਗਤ ਨੂੰ ਬਹੁਤ ਪ੍ਰੇਸ਼ਾਨੀ ਆਉਂਦੀ ਹੈ ਅਤੇ ਇਲਾਕਾ ਵਾਸੀ ਵੀ ਬਹੁਤ ਮੁਸ਼ਕਿਲ ਵਿਚ ਹਨ | ਇਹ ਗਲੀਆਂ ਨੂੰ ਸੁੰਦਰ ਬਣਾਉਣ ਲਈ ਗਲਿਆਰੇ ਦਾ ਕੰਮ ਚੱਲ ਰਿਹਾ ਹੈ | ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਨੂੰ ਸੁੰਦਰ ਕਰਨਾ ਹੈ | ਉਨ੍ਹਾਂ ਮੰਗ ਕੀਤੀ ਹੈ ਕਿ ਜਿਸ ਤਰ੍ਹਾਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਦੇ ਗੇਟ ਨੰਬਰ ਇਕ ਤੇ ਦੋ ਲਈ ਸੀਵਰੇਜ ਸਿਸਟਮ ਪਾਸ ਕੀਤਾ ਗਿਆ ਹੈ ਅਤੇ ਚਾਰ ਸਾਲ ਪਹਿਲਾਂ 6 ਤੇ 7 ਨੂੰ ਵੀ ਸੀਵਰੇਜ ਸਿਸਟਮ ਬਿਲਕੁਲ ਨਵਾਂ ਪਾਇਆ ਹੋਇਆ ਹੈ ਅਤੇ ਹੁਣ ਤਿੰਨ ਤੇ ਚਾਰ ਤੋਂ ਇਲਾਵਾ ਕਾਰ ਸੇਵਾ ਵਾਲੀ ਗਲੀ ਵਿਚ ਵਾਟਰ ਵਰਕਸ ਅਤੇ ਸੀਵਰੇਜ ਵੀ ਪਾਸ ਕਰਨ ਦੀ ਕਿ੍ਪਾਲਤਾ ਕੀਤੀ ਜਾਵੇ ਤਾਂ ਜੋ ਸ੍ਰੀ ਦਰਬਾਰ ਸਾਹਿਬ ਦੇ ਗੇਟਾਂ ਨੂੰ ਜਾਣ ਵਾਲੇ ਰਸਤਿਆਂ ਨੂੰ ਹੋਰ ਸੁੰਦਰ ਬਣਾਇਆ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਵਿਜ਼ਡਮ ਵਰਲਡ ਸਕੂਲ ਥਾਂਦੇਵਾਲਾ ਵਿਖੇ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਕਾਲੀ ਆਗੂ ਫ਼ੱਤਣਵਾਲਾ ਦੇ ਗ੍ਰਹਿ ਵਿਖੇ ਪਹੁੰਚੇ <br/>
Ad Position 24