ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਵਿਜ਼ਡਮ ਵਰਲਡ ਸਕੂਲ ਪਿੰਡ ਥਾਂਦੇਵਾਲਾ ਵਿਖੇ ਦਸਵੀਂ ਜਮਾਤ (ਆਈ.ਸੀ.ਐੱਸ.ਈ.) ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ 15 ਵਿਦਿਆਰਥੀਆਂ ਨੇ ਪੰਜਾਬੀ ਵਿਸ਼ੇ ਵਿਚ 100 'ਚੋਂ 100 ਅੰਕ ਪ੍ਰਾਪਤ ਕੀਤੇ | ਇਸ ਦੇ ਨਾਲ ਹੀ ਫ਼ਿਜੀਕਲ ਐਜੂਕੇਸ਼ਨ ਵਿਸ਼ੇ ਵਿਚ 5 ਵਿਦਿਆਰਥੀਆਂ ਨੇ ਪੂਰੇ 100 'ਚੋਂ 100 ਅੰਕ ਪ੍ਰਾਪਤ ਕਰਕੇ ਖੇਡਾਂ ਦੇ ਖੇਤਰ ਵਿਚ ਵੀ ਆਪਣੀ ਮੁਹਾਰਤ ਸਾਬਤ ਕੀਤੀ | 10 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਵਿਦਿਆਰਥਣ ਸੀਆ ਬਾਂਸਲ ਨੇ 95 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ, ਹਰਸ਼ਮੀਤ ਕੌਰ ਤੇ ਦਿਲਪ੍ਰੀਤ ਸਿੰਘ ਨੇ 93 ਪ੍ਰਤੀਸ਼ਤ ਅੰਕਾਂ ਨਾਲ ਸਾਂਝੇ ਤੌਰ 'ਤੇ ਦੂਜਾ ਅਤੇ ਰੋਹਿਤ ਭਾਟੀਆ ਨੇ 90 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ | ਚੇਅਰਮੈਨ ਜਸਵਿੰਦਰ ਸਿੰਘ ਸਮੇਤ ਪਿ੍ੰਸੀਪਲ ਅਤੇ ਸਟਾਫ਼ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ |