ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਸੇਂਟ ਫ਼ਰੀਦ ਕਾਨਵੈਂਟ ਸਕੂਲ ਵਿਖੇ ਕਿੰਡਰਗਾਰਟਨ, ਨਰਸਰੀ ਤੋਂ ਯੂ.ਕੇ.ਜੀ. ਤੱਕ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਲਈ ਫ਼ਲ ਦਿਵਸ (ਫਰੂਟ ਦਿਵਸ) ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੇ ਵੱਖ-ਵੱਖ ਕਿਸਮ ਦੇ ਫ਼ਲ ਲਿਆਂਦੇ ਅਤੇ ਉਨ੍ਹਾਂ ਦੇ ਮਹੱਤਵ ਬਾਰੇ ਜਾਣਕਾਰੀ ਹਾਸਲ ਕੀਤੀ | ਸਕੂਲ ਦਾ ਮਾਹੌਲ ਰੰਗ-ਬਿਰੰਗੇ ਫ਼ਲਾਂ ਨਾਲ ਸਜਾਇਆ ਗਿਆ | ਅਧਿਆਪਕਾਂ ਵਲੋਂ ਬੱਚਿਆਂ ਨੂੰ ਫ਼ਲਾਂ ਦੇ ਗੁਣਾਂ ਤੇ ਸਿਹਤਮੰਦ ਜੀਵਨ ਵਿਚ ਉਨ੍ਹਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ | ਬੱਚਿਆਂ ਨੇ ਵੀ ਬੜੇ ਚਾਵਾਂ ਨਾਲ ਇਸ ਗਤੀਵਿਧੀ ਵਿਚ ਹਿੱਸਾ ਲਿਆ ਅਤੇ ਫ਼ਲਾਂ ਦੀ ਸੁੰਦਰ ਪ੍ਰਦਰਸ਼ਨੀ ਲਗਾਈ | ਸਕੂਲ ਦੇ ਚੇਅਰਮੈਨ ਸੂਰਜ ਸਿੰਘ ਬਰਾੜ ਅਤੇ ਪਿ੍ੰਸੀਪਲ ਜੋਗਿੰਦਰ ਤਨੇਜਾ ਨੇ ਬੱਚਿਆਂ ਦੀ ਹੌਂਸਲਾ ਅਫ਼ਜਾਈ ਕੀਤੀ |