11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 06-05-2026
ਮਲੋਟ, 5 ਮਈ (ਪਾਟਿਲ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਮਲੋਟ ਦੀ ਮੀਟਿੰਗ ਅੱਜ ਪ੍ਰਧਾਨ ਦਰਸ਼ਨ ਸਿੰਘ ਸੰਧੂ ਸੇਵਾ ਮੁਕਤ ਇੰਸਪੈਕਟਰ ਦੀ ਪ੍ਰਧਾਨਗੀ ਹੇਠ ਮਲੋਟ ਦਫ਼ਤਰ ਵਿਖੇ ਕੀਤੀ ਗਈ | ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸੇਵਾ ਮੁਕਤ ਡੀ.ਐੱਸ.ਪੀ. ਰਤਨ ਸਿੰਘ, ਵੀਰ ਚੰਦ, ਸੇਵਾ ਮੁਕਤ ਇੰਸਪੈਕਟਰ ਜਸਬੀਰ ਸਿੰਘ ਸੰਧੂ, ਅਮਰ ਚੰਦ, ਸੰਤਾ ਸਿੰਘ, ਜੀਤ ਸਿੰਘ, ਦਰਸ਼ਨ ਸਿੰਘ ਸਿੱਧੂ, ਸਰਵਨ ਸਿੰਘ, ਜਗਦੀਸ਼ ਸਿੰਘ ਤੇ ਦਰਸ਼ਨ ਸਿੰਘ ਚੰਨੂ ਤੋਂ ਇਲਾਵਾ 50 ਦੇ ਕਰੀਬ ਹੋਰ ਸੇਵਾ ਮੁਕਤ ਅਧਿਕਾਰੀ ਤੇ ਕਰਮਚਾਰੀ ਸ਼ਾਮਿਲ ਹੋਏ | ਸਭ ਤੋਂ ਪਹਿਲਾਂ ਪਿਛਲੇ ਦਿਨੀਂ ਸਵਰਗਵਾਸ ਹੋਏ ਐਸੋਸੀਏਸ਼ਨ ਦੇ ਮੈਂਬਰ ਆਤਮਾ ਸਿੰਘ ਸੇਵਾ ਮੁਕਤ ਇੰਸਪੈਕਟਰ ਨੂੰ ਸਾਰੇ ਹਾਜ਼ਰੀਨ ਵਲੋਂ ਦੋ ਮਿੰਟ ਦਾ ਮੋਨ ਧਾਰਨ ਕੇ ਸ਼ਰਧਾਂਜਲੀ ਭੇਟ ਕੀਤੀ ਗਈ | ਪਿਛਲੇ ਸਮੇਂ ਦੌਰਾਨ ਸੇਵਾ ਮੁਕਤ ਹੋ ਕੇ ਐਸੋਸੀਏਸ਼ਨ ਵਿਚ ਨਵੇਂ ਸ਼ਾਮਿਲ ਹੋਏ ਮੈਂਬਰਾਂ ਮਹਿੰਦਰ ਸਿੰਘ ਸੇਵਾ ਮੁਕਤ ਇੰਸਪੈਕਟਰ, ਤਰਸੇਮ ਸਿੰਘ ਸਰਾਵਾਂ ਬੋਦਲਾ, ਰਾਜਿੰਦਰ ਸਿੰਘ ਕੰਗ ਦੋਵੇਂ ਸੇਵਾ ਮੁਕਤ ਸਹਾਇਕ ਥਾਣੇਦਾਰ, ਗਿੱਦੜਬਾਹਾ ਤੋਂ ਵਿਸ਼ੇਸ਼ ਤੌਰ 'ਤੇ ਮੀਟਿੰਗ ਵਿਚ ਆਏ ਸੇਵਾ ਮੁਕਤ ਇੰਸਪੈਕਟਰ ਸ਼ਾਮ ਸੁੰਦਰ ਸ਼ਰਮਾ, ਅਮਰੀਕ ਸਿੰਘ ਭੁੱਲਰ ਬਬਾਣੀਆਂ ਤੇ ਸੇਵਾ ਮੁਕਤ ਸਹਾਇਕ ਥਾਣੇਦਾਰ ਰਾਮ ਸਿੰਘ ਨੂੰ ਸਮੂਹ ਮੈਂਬਰਾਂ ਵਲੋਂ ਜੀ ਆਇਆ ਆਖਿਆ ਗਿਆ | ਇਸ ਤੋਂ ਬਾਅਦ ਗੋਪਾਲ ਚੰਦ ਖੁੱਡੀਆਂ ਤੇ ਜਸਮੇਲ ਸਿੰਘ ਚੰਨੂ ਸੇਵਾ ਮੁਕਤ ਸਹਾਇਕ ਥਾਣੇਦਾਰਾਂ ਦੇ ਜਨਮ ਦਿਨ ਦੀਆਂ ਸਮੂਹ ਮੈਂਬਰਾਂ ਵਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ | ਇਸ ਉਪਰੰਤ ਮੀਟਿੰਗ ਵਿਚ ਸੇਵਾ ਕਰਦੇ ਤੇ ਸੇਵਾ ਮੁਕਤ ਪੁਲਿਸ ਕਰਮਚਾਰੀਆਂ ਦੀਆਂ ਸਮੱਸਿਆਵਾਂ ਤੇ ਮੁਸ਼ਕਿਲਾਂ 'ਤੇ ਵਿਚਾਰ ਚਰਚਾ ਕੀਤੀ ਗਈ | ਉਪਰੰਤ ਇਸ ਵਾਰ ਕਈ ਬੈਂਕਾਂ ਵਲੋਂ ਬਹੁਤ ਸਾਰੇ ਸੇਵਾ ਮੁਕਤ ਕਰਮਚਾਰੀਆਂ ਦੀ ਪੈਨਸ਼ਨ ਅਜੇ ਤੱਕ ਬੈਂਕ ਖ਼ਾਤਿਆਂ ਵਿਚ ਨਾ ਪਾਉਣ ਦੀ ਪੁਰਜ਼ੋਰ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਅਤੇ ਪੈਨਸ਼ਨ ਤੁਰੰਤ ਖ਼ਾਤਿਆਂ ਵਿਚ ਪਾਉਣ, ਪੰਜਾਬ ਸਰਕਾਰ ਤੋਂ 6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਇੰਨ-ਬਿੰਨ ਲਾਗੂ ਕਰਨ, ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਵਲੋਂ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਲਦੀ ਜਾਰੀ ਕਰਨ ਸੰਬੰਧੀ ਹੁਕਮ 'ਤੇ ਤੁਰੰਤ ਅਮਲ ਕਰਨ ਅਤੇ ਸੇਵਾ ਕਰ ਰਹੇ ਪੁਲਿਸ ਮੁਲਾਜ਼ਮਾਂ ਦੀ ਤਰਜ਼ 'ਤੇ ਸੇਵਾ ਮੁਕਤ ਪੁਲਿਸ ਮੁਲਾਜ਼ਮਾਂ ਨੂੰ ਵੀ ਸਰਕਾਰੀ ਬੱਸਾਂ ਵਿਚ ਮੁਫ਼ਤ ਸਫ਼ਰ ਕਰਨ ਦੀ ਸਹੂਲਤ ਦੇਣ ਦੀ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਗਈ | ਅਖ਼ੀਰ ਵਿਚ ਪ੍ਰਧਾਨ ਵਲੋਂ ਮੀਟਿੰਗ ਵਿਚ ਸ਼ਾਮਿਲ ਹੋਣ ਵਾਲੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ 12ਵੀਂ ਦੇ ਨਤੀਜੇ 'ਚ ਸਹਿਜਪ੍ਰੀਤ ਕੌਰ ਨੇ 97 ਫੀਸਦੀ ਅੰਕ ਹਾਸਿਲ ਕੀਤੇ ਅਗਲੀ ਖ਼ਬਰ ਐੱਚ.ਐੱਸ. ਹਾਈ ਸਕੂਲ ਵਿਖੇ ਸਟੂਡੈਂਟ ਕੌਂਸਲ ਚੋਣਾਂ ਕਰਵਾਈਆਂ <br/>
Ad Position 24