11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਸਾਬਕਾ ਰਾਸ਼ਟਰਪਤੀ ਸਵ. ਗਿਆਨੀ ਜ਼ੈਲ ਸਿੰਘ ਦਾ ਜਨਮ ਦਿਨ ਮਨਾਇਆ <br/>

Ad Position 21
No active advertisement
ਅਜੀਤ ਡੈਸਕ 06-05-2026
ਫ਼ਰੀਦਕੋਟ, 5 ਮਈ (ਜਸਵੰਤ ਸਿੰਘ ਪੁਰਬਾ)-ਕਿ੍ਸ਼ਨਾ ਵੰਤੀ ਸੇਵਾ ਸੁਸਾਇਟੀ ਰਜਿ: ਫ਼ਰੀਦਕੋਟ ਵਲੋਂ ਭਾਰਤ ਦੇ ਸਾਬਕਾ ਰਾਸ਼ਟਰਪਤੀ ਸਵ. ਗਿਆਨੀ ਜ਼ੈਲ ਸਿੰਘ ਜੀ ਦਾ ਜਨਮ ਦਿਨ ਸ਼ਹੀਦ ਭਗਤ ਸਿੰਘ ਮੈਮੋਰੀਅਲ ਓਪਨ ਲਾਇਬ੍ਰੇਰੀ ਫ਼ਰੀਦਕੋਟ ਵਿਖੇ ਪ੍ਰਧਾਨ ਪਿ੍ੰ: ਸੁਰੇਸ਼ ਅਰੋੜਾ ਦੀ ਅਗਵਾਈ ਵਿਚ ਮਨਾਇਆ ਗਿਆ | ਇਸ ਮੌਕੇ ਸਮੂਹ ਮੈਂਬਰਾਂ ਵਲੋਂ ਗਿਆਨੀ ਜ਼ੈਲ ਸਿੰਘ ਦੀ ਤਸਵੀਰ ਅੱਗੇ ਫੁੱਲ ਚੜ੍ਹਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਸਕੱਤਰ ਜੀਤ ਸਿੰਘ ਸਿੱਧੂ ਨੇ ਸਭਨਾ ਨੂੰ ਜੀ ਆਇਆਂ ਨੂੰ ਕਿਹਾ | ਸੁਸਾਇਟੀ ਦੇ ਪ੍ਰਧਾਨ ਪਿ੍ੰ: ਸੁਰੇਸ਼ ਅਰੋੜਾ ਨੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਸਵ ਗਿਆਨੀ ਜ਼ੈਲ ਸਿੰਘ ਜੀ ਦੀ ਜੀਵਨੀ 'ਤੇ ਵਿਸਥਾਰ ਨਾਲ ਚਾਨਣਾ ਪਾਇਆ | ਉਨ੍ਹਾਂ ਦੱਸਿਆ ਕਿ ਗਿਆਨੀ ਜ਼ੈਲ ਸਿੰਘ ਜੀ ਦੇਸ਼ ਦੇ ਪਹਿਲੇ ਸਿੱਖ ਰਾਸ਼ਟਰਪਤੀ ਸਨ | ਉਹ 25 ਜੁਲਾਈ 1982 ਤੋਂ 25 ਜੁਲਾਈ 1987 ਤੱਕ ਦੇਸ਼ ਦੇ ਰਾਸ਼ਟਰਪਤੀ ਰਹੇ | ਗਿਆਨੀ ਜੀ ਪ੍ਰਸਿੱਧ ਸੁਤੰਤਰਤਾ ਸੰਗਰਾਮੀ ਸਨ ਉਸ ਸਮੇਂ ਦੀ ਦੇਸ਼ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵਲੋਂ ਗਿਆਨੀ ਜ਼ੈਲ ਸਿੰਘ ਜੀ ਨੂੰ ਫ਼ਤਹਿਗੜ੍ਹ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਤਾਮਰ ਪੱਤਰ ਨਾਲ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਆਜ਼ਾਦੀ ਘੁਲਾਟੀਆਂ ਨੂੰ ਗਿਆਨੀ ਜੀ ਦੇ ਨਾਲ ਤਾਮਰ ਪੱਤਰ ਨਾਲ ਸਨਮਾਨਿਤ ਕੀਤਾ ਗਿਆ ਉਨ੍ਹਾਂ ਵਿਚ ਜਥੇਦਾਰ ਉਜਾਗਰ ਸਿੰਘ, ਦਲਜੀਤ ਸਿੰਘ ਪਰਵਾਨਾ ਆਦਿ ਸ਼ਾਮਿਲ ਸਨ | ਇਸ ਮੌਕੇ ਰਾਮ ਤੀਰਥ, ਕੁਲਵਿੰਦਰ ਸਿੰਘ ਪਰਮਜੀਤ ਸਿੰਘ, ਸੁਖਵਿੰਦਰ ਸਿੰਘ, ਹੇਮ ਰਾਜ, ਪ੍ਰਭੂ ਪ੍ਰਕਾਸ਼, ਸੁਤੰਤਰ ਰਾਏ, ਇਕਬਾਲ ਸਿੰਘ, ਹਰਜਿੰਦਰ ਸਿੰਘ, ਕਪੂਰ ਸਿੰਘ ਅਤੇ ਰਾਜੇਸ਼ ਕੁਮਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਰਤ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦਾ 110ਵਾਂ ਜਨਮ ਦਿਨ ਮਨਾਇਆ <br/> ਅਗਲੀ ਖ਼ਬਰ 'ਮਰਚੈਂਟ ਨੇਵੀ 'ਚ ਕਰੀਅਰ ਦੇ ਮੌਕੇ' ਸੰਬੰਧੀ ਜੀ.ਐਨ.ਕਾਨਵੈਂਟ ਸਕੂਲ 'ਚ ਸੈਮੀਨਾਰ ਕਰਵਾਇਆ <br/>
Ad Position 24