11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 06-05-2026
ਫ਼ਰੀਦਕੋਟ, 5 ਮਈ (ਹਰਮਿੰਦਰ ਸਿੰਘ ਮਿੰਦਾ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਫ਼ਰੀਦਕੋਟ ਦੀ ਮੀਟਿੰਗ ਸੰਸਥਾਂ ਦੇ ਦਫ਼ਤਰ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਹਰਜਿੰਦਰ ਸਿੰਘ ਧਾਲੀਵਾਲ ਸੇਵਾ ਮੁਕਤ ਡੀ.ਐਸ.ਪੀ ਨੇ ਕੀਤੀ | ਮੀਟਿੰਗ ਵਿਚ ਕਰੀਬ 90 ਸੇਵਾ ਮੁਕਤ ਕਰਮਚਾਰੀ/ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ | ਮੀਟਿੰਗ ਦੌਰਾਨ ਸੁਰਜੀਤ ਸਿੰਘ ਸੇਵਾ ਮੁਕਤ ਐਸ.ਆਈ ਵਲੋਂ ਸਟੇਜ ਦੀ ਕਾਰਵਾਈ ਕਰਦਿਆਂ ਸਭ ਤੋਂ ਪਹਿਲਾਂ ਵਿੱਛੜ ਚੁੱਕੇ ਸਾਥੀਆਂ ਏ.ਐਸ.ਆਈ ਮਨਜੀਤ ਸਿੰਘ ਅਤੇ ਹੌਲਦਾਰ ਗੁਰਨਾਮ ਸਿੰਘ ਨੂੰ ਸਰਧਾਂਜ਼ਲੀ ਭੇਟ ਕੀਤੀ ਗਈ | ਨਵੇਂ ਆਏ ਸਾਥੀਆਂ ਐਸ.ਆਈ ਕੁਲਵਿੰਦਰ ਸਿੰਘ, ਏ.ਐਸ.ਆਈ ਅਮਰਜੀਤ ਸਿੰਘ ਅਤੇ ਏ.ਐਸ.ਆਈ ਜਸਵੀਰ ਸਿੰਘ ਨੂੰ ਸਮੂਹ ਹਾਜ਼ਰੀਨ ਵਲੋਂ ਫ਼ੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ | ਮੀਟਿੰਗ ਵਿਚ ਏ.ਐਸ.ਆਈ ਜਗਤਾਰ ਸਿੰਘ ਵਲੋਂ ਗੀਤ-ਸੰਗੀਤ ਦਾ ਪ੍ਰੋਗਰਾਮ ਪੇਸ਼ ਕੀਤਾ ਗਿਆ | ਆਈ.ਐਨ.ਪੀ.ਐਸ ਹਰਭਗਵਾਨ ਵਲੋਂ ਅਧਿਆਤਮਿਕ ਲੈਕਚਰ ਕੀਤਾ ਗਿਆ | ਇਸ ਮੌਕੇ ਪ੍ਰਧਾਨ ਹਰਜਿੰਦਰ ਸਿੰਘ ਧਾਲੀਵਾਲ ਵਲੋਂ ਮੀਟਿੰਗ ਵਿਚ ਪੈਨਸ਼ਨਰਾਂ ਨੂੰ ਹੁਣ ਤੱਕ ਦਾ ਬਕਾਇਆ ਨਾ ਦਿੱਤੇ ਜਾਣ ਕਾਰਨ ਅਤੇ ਇਸ ਮਹੀਨੇ ਦੀ ਪੈਨਸ਼ਨ ਵੀ ਲੇਟ ਕੀਤੇ ਜਾਣ ਦੀ ਸਰਕਾਰ ਦੀ ਕਾਰਗੁਜ਼ਾਰੀ ਦੀ ਪੁਰਜ਼ੋਰ ਸਖ਼ਤ ਸ਼ਬਦਾਂ ਵਿਚ ਨਿੰਦਿਆਂ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਗੁਰਚਰਨ ਸਿੰਘ ਗਾਬੜੀਆ ਨਾਲ ਦੁੱਖ ਦਾ ਪ੍ਰਗਟਾਵਾ <br/> ਅਗਲੀ ਖ਼ਬਰ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਵਿਖੇ ਫ਼ੌਜੀ ਕਰੀਅਰ ਸਬੰਧੀ ਮਾਰਗਦਰਸ਼ਨ ਸੈਸ਼ਨ ਕਰਵਾਇਆ <br/>
Ad Position 24