15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਹੈਰੋਇਨ ਸਮੇਤ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 07-05-2026
ਫ਼ਰੀਦਕੋਟ, 6 ਮਈ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਜਹਾਜ਼ ਗਰਾਊਾਡ ਨੇੜੇਓਾ ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਨੇੜੇ ਹਜ਼ਾਰ ਗਰਾਊਾਡ ਫ਼ਰੀਦਕੋਟ ਮੌਜੂਦ ਸਨ ਤਾਂ ਉੱਥੇ ਆ ਰਹੇ ਮਨਿੰਦਰ ਉਰਫ਼ ਮੰਜੂ ਪੁੱਤਰ ਰਾਜੀਵ ਕੁਮਾਰ ਵਾਸੀ ਫ਼ਰੀਦਕੋਟ ਨੂੰ ਸ਼ੱਕ ਆਧਾਰ 'ਤੇ ਕਾਬੂ ਕਰ ਕੇ ਉਸ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 4 ਗ੍ਰਾਮ ਹੈਰੋਇਨ ਸਮੇਤ ਲਿਫ਼ਾਫ਼ਾ ਬਰਾਮਦ ਕੀਤੀ ਗਈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ 12.75 ਲੱਖ ਰੁਪਏ ਦੀ ਠੱਗੀ ਮਾਰਨ ਵਾਲੀ ਇੰਮੀਗ੍ਰੇਸ਼ਨ ਸੰਚਾਲਕਾ ਵਿਰੁੱਧ ਮਾਮਲਾ ਦਰਜ ਅਗਲੀ ਖ਼ਬਰ ਸਕੂਲ ਜਾਂਦੇ ਬੱਚਿਆਂ ਪ੍ਰਤੀ ਮਾਪਿਆਂ ਦੇ ਫ਼ਰਜ਼
Ad Position 24