ਸ੍ਰੀ ਮੁਕਤਸਰ ਸਾਹਿਬ, 6 ਮਈ (ਹਰਮਹਿੰਦਰ ਪਾਲ)-ਲੋਕਾਂ ਦੀਆਂ ਕੀਮਤੀ ਜਾਨਾਂ ਬਚਾਣ ਦੇ ਮਕਸਦ ਨਾਲ ਪੀ.ਸੀ.ਆਰ. ਟੀਮ ਅਤੇ ਮੁਕਤੀਸਰ ਵੈੱਲਫ਼ੇਅਰ ਕਲੱਬ ਨੈਸ਼ਨਲ ਐਵਾਰਡੀ ਸੰਸਥਾ ਵਲੋਂ ਬੀਤੀ ਰਾਤ ਵੱਖ-ਵੱਖ ਥਾਵਾਂ ਅਤੇ ਕਮਰਸ਼ੀਅਲ ਵਾਹਨਾਂ 'ਤੇ ਰਿਫ਼ਲੈਕਟਰ ਲਗਾਏ | ਇਸ ਦੌਰਾਨ ਸੰਸਥਾ ਦੇ ਪ੍ਰਧਾਨ ਤੇ ਪੰਜਾਬ ਰਾਜ ਸੜਕ ਸੁਰੱਖਿਆ ਸਲਾਹਕਾਰ ਕਮੇਟੀ ਦੇ ਮੈਂਬਰ ਜਸਪ੍ਰੀਤ ਸਿੰਘ ਛਾਬੜਾ ਨੇ ਕਿਹਾ ਕਿ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਸੰਸਥਾ ਵਲੋਂ ਲਗਾਤਾਰ ਸੁਰੱਖਿਅਤ ਉਪਰਾਲੇ ਜਾਰੀ ਹਨ | ਇਸੇ ਲੜੀ ਤਹਿਤ ਪੀ.ਸੀ.ਆਰ. ਟੀਮ ਜਿਨ੍ਹਾਂ ਵਿਚ ਮਲਕੀਤ ਸਿੰਘ, ਗੁਰਵਿੰਦਰ ਸਿੰਘ, ਮਨਦੀਪ ਸਿੰਘ, ਸੁਖਦੀਪ ਸਿੰਘ, ਸੁਖਦੇਵ ਸਿੰਘ, ਬਲਜੀਤ ਸਿੰਘ, ਗੁਰਜੰਟ ਸਿੰਘ ਅਤੇ ਸੰਸਥਾ ਤੋਂ ਦੀਪਾਂਸ਼ੂ ਕੁਮਾਰ, ਸਤਿੰਦਰ ਕੁਮਾਰ, ਡਾਕਟਰ ਵਿਜੇ ਬਜਾਜ, ਨਰੇਸ਼ ਕੁਮਾਰ ਤੇ ਹੋਰ ਮੈਂਬਰਾਂ ਦੇ ਸਹਿਯੋਗ ਨਾਲ ਕਮਰਸ਼ੀਅਲ ਵਾਹਨਾਂ 'ਤੇ ਰਿਫ਼ਲੈਕਟਰ ਲਗਾਏ ਗਏ | ਉਨ੍ਹਾਂ ਡਰਾਈਵਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਹਰੇਕ ਕਮਰਸ਼ੀਅਲ ਵਾਹਨ ਚਾਲਕ ਆਪਣੇ ਵਾਹਨ 'ਤੇ ਰਿਫ਼ਲੈਕਟਰ ਲਗਵਾਏ |