16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਨਗਰ ਕੌਂਸਲ ਦਫ਼ਤਰ ਅੱਗੇ ਸਫ਼ਾਈ ਸੇਵਕਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ

Ad Position 21
No active advertisement
ਅਜੀਤ ਡੈਸਕ 07-05-2026
ਮਲੋਟ, 6 ਮਈ (ਪਾਟਿਲ)-ਸਫ਼ਾਈ ਸੇਵਕ ਯੂਨੀਅਨ ਮਲੋਟ ਵਲੋਂ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਅੱਜ ਨਗਰ ਕੌਂਸਲ ਦਫ਼ਤਰ ਵਿਖੇ ਧਰਨਾ ਲਗਾ ਕੇ ਜ਼ੋਰਦਾਰ ਰੋਸ਼ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਸਫ਼ਾਈ ਸੇਵਕਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰਨ ਦਾ ਐਲਾਨ ਵੀ ਕੀਤਾ ਗਿਆ | ਯੂਨੀਅਨ ਪੰਜਾਬ ਦੇ ਸੱਦੇ 'ਤੇ ਸੂਬੇ ਭਰ ਵਿਚ ਚੱਲ ਰਹੇ ਸੰਘਰਸ਼ ਤਹਿਤ ਮਲੋਟ ਵਿਚ ਵੀ ਸਫ਼ਾਈ ਸੇਵਕਾਂ ਨੇ ਕੰਮਕਾਜ ਛੱਡ ਕੇ ਨਗਰ ਕੌਂਸਲ ਦਫ਼ਤਰ ਅੱਗੇ ਇਕੱਠ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨੀਅਨ ਦੇ ਚੇਅਰਮੈਨ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਰ ਕੀਤਾ ਜਾ ਰਿਹਾ ਹੈ, ਜਿਸ ਕਾਰਨ ਮਜ਼ਬੂਰਨ ਇਹ ਕਦਮ ਚੁੱਕਣਾ ਪਿਆ | ਉਨ੍ਹਾਂ ਕਿਹਾ ਕਿ ਯੂਨੀਅਨ ਦੀਆਂ ਮੁੱਖ ਮੰਗਾਂ ਵਿਚ ਸਾਰੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ, ਠੇਕੇਦਾਰੀ ਸਿਸਟਮ ਖ਼ਤਮ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਅਤੇ 18 ਫ਼ੀਸਦੀ ਡੀ.ਏ. ਦੀ ਬਕਾਇਆ ਰਕਮ ਜਾਰੀ ਕੀਤੀ ਜਾਵੇ | ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਮੰਨਿਆ ਨਹੀਂ ਜਾਂਦਾ, ਇਹ ਹੜਤਾਲ ਅਣਮਿੱਥੇ ਸਮੇਂ ਲਈ ਜਾਰੀ ਰਹੇਗੀ ਅਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਵਲੋਂ ਹੈਲਥ ਸੁਪਰਵਾਈਜ਼ਰ ਮੇਲ ਅਤੇ ਲੈਬ ਟੈਕਨੀਸ਼ੀਅਨਾਂ ਨਾਲ ਮੀਟਿੰਗ <br/> ਅਗਲੀ ਖ਼ਬਰ ਪੀ.ਸੀ.ਆਰ. ਅਤੇ ਮੁਕਤੀਸਰ ਐੱਨ.ਜੀ.ਓ. ਦੀ ਟੀਮ ਨੇ ਵਾਹਨਾਂ 'ਤੇ ਰਿਫ਼ਲੈਕਟਰ ਲਗਾਏ
Ad Position 24