16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਕੰਦੂਖੇੜਾ ਲਈ ਡਾਕਟਰ ਨੂੰ ਦਿੱਤਾ ਨਿਯੁਕਤੀ ਪੱਤਰ

Ad Position 21
No active advertisement
ਅਜੀਤ ਡੈਸਕ 07-05-2026
ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਤੇ ਘਰਾਂ ਦੇ ਨਜ਼ਦੀਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ | ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਆਮ ਆਦਮੀ ਕਲੀਨਿਕਾਂ ਲਈ ਇਕ ਹੋਰ ਨਵੇਂ ਡਾਕਟਰ ਭਰਤੀ ਕੀਤੇ ਗਏ ਹਨ | ਇਸ ਭਰਤੀ ਕੀਤੇ ਗਏ ਡਾਕਟਰ ਨੂੰ ਡਾ. ਸੁਨੀਲ ਬਾਂਸਲ ਸਿਵਲ ਸਰਜਨ ਵਲੋਂ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਆਮ ਆਦਮੀ ਕਲੀਨਿਕ ਕੰਦੂਖੇੜਾ ਬਲਾਕ ਲੰਬੀ ਲਈ ਨਿਯੁਕਤੀ ਪੱਤਰ ਸੌਂਪਿਆ ਗਿਆ ਅਤੇ ਉਨ੍ਹਾਂ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਨਾ ਦਿੱਤੀ | ਡਾ. ਸੁਨੀਲ ਬਾਂਸਲ ਨੇ ਦੱਸਿਆ ਕਿ ਡਾਕਟਰ ਚਾਰੂ ਆਮ ਆਦਮੀ ਕਲੀਨਿਕ ਕੰਦੂਖੇੜਾ ਬਲਾਕ ਲੰਬੀ ਵਿਖੇ ਆਪਣੀ ਸੇਵਾਵਾਂ ਨਿਭਾਉਣਗੇ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ 26 ਆਮ ਆਦਮੀ ਕਲੀਨਿਕ ਸਫ਼ਲਤਾਪੂਰਵਕ ਚੱਲ ਰਹੇ ਹਨ ਅਤੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਮੌਕੇ 'ਤੇ ਹੀ ਮਰੀਜ਼ਾਂ ਦਾ ਚੈੱਕਅਪ ਕਰਕੇ ਹਰ ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ ਅਤੇ ਦਵਾਈਆਂ ਦਾ ਸਟਾਕ ਪੂਰਾ ਰੱਖਿਆ ਜਾ ਰਿਹਾ ਹੈ ਤਾਂ ਜੋ ਮਰੀਜ਼ਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ | ਇਸ ਮੌਕੇ ਡਾ. ਲਖਬੀਰ ਕੌਰ ਡੀ.ਆਈ.ਓ., ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ, ਲੱਕੀ ਕੁਮਾਰ ਕਲਰਕ, ਪਵਿੱਤਰ ਸਿੰਘ ਐੱਮ.ਐੱਲ.ਟੀ., ਲਾਲ ਚੰਦ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨੇ ਬਿਜਲੀ, ਪਾਣੀ ਤੇ ਸੀਵਰੇਜ ਮੁੱਦੇ 'ਤੇ ਸਰਕਾਰ ਨੂੰ ਘੇਰਿਆ <br/> ਅਗਲੀ ਖ਼ਬਰ ਭਾਜਪਾ ਦੀ ਜਿੱਤ 'ਤੇ ਲੱਡੂ ਵੰਡੇ ਗਏ
Ad Position 24