ਮਲੋਟ, 6 ਮਈ (ਪਾਟਿਲ)-ਅੱਜ ਨਗਰ ਕੌਂਸਲ ਮਲੋਟ ਦੇ ਸਾਬਕਾ ਪ੍ਰਧਾਨ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਵਲੋਂ ਪ੍ਰੈੱਸ ਕਾਨਫ਼ਰੰਸ ਕਰਕੇ ਪੰਜਾਬ ਸਰਕਾਰ ਨੂੰ ਸ਼ਹਿਰ ਦੀਆਂ ਬੁਨਿਆਦੀ ਸਮੱਸਿਆਵਾਂ 'ਤੇ ਘੇਰਿਆ ਗਿਆ | ਉਨ੍ਹਾਂ ਕਿਹਾ ਕਿ ਮਲੋਟ ਸ਼ਹਿਰ ਇਸ ਸਮੇਂ ਬਿਜਲੀ, ਪਾਣੀ ਅਤੇ ਸੀਵਰੇਜ ਵਰਗੀਆਂ ਆਧਾਰਭੂਤ ਸਹੂਲਤਾਂ ਦੀ ਭਾਰੀ ਕਮੀ ਨਾਲ ਜੂਝ ਰਿਹਾ ਹੈ ਅਤੇ ਸਰਕਾਰ ਇਸ ਮਾਮਲੇ ਵਿਚ ਬਿਲਕੁਲ ਵੀ ਗੰਭੀਰ ਨਹੀਂ | ਸ. ਬਿੱਟੂ ਨੇ ਦੱਸਿਆ ਕਿ ਨਹਿਰਾਂ ਬੰਦ ਹੋਣ ਅਤੇ ਸ਼ਹਿਰ ਵਾਸੀਆਂ ਨੂੰ ਬੁੱਢੇ ਨਾਲੇ ਤੇ ਫ਼ੈਕਟਰੀਆਂ ਦੇ ਗੰਦੇ ਪਾਣੀ ਦੀ ਸਪਲਾਈ ਕੀਤੀ ਜਾ ਰਹੀ ਹੈ, ਜੋ ਸਿਹਤ ਲਈ ਖ਼ਤਰਨਾਕ ਹੈ | ਉਨ੍ਹਾਂ ਕਿਹਾ ਕਿ ਇਸ ਮਾਮਲੇ 'ਤੇ ਉਨ੍ਹਾਂ ਐੱਮ.ਪੀ. ਨਾਲ ਗੱਲਬਾਤ ਕੀਤੀ ਹੈ ਅਤੇ 14-15 ਮਈ ਨੂੰ ਟੀਮ ਨਾਲ ਮੌਕੇ 'ਤੇ ਨਿਰੀਖਣ ਕਰਨ ਦੀ ਗੱਲ ਕਹੀ ਗਈ ਹੈ | ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਗੰਭੀਰ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕਾਂ ਤੇ ਸੀਵਰੇਜ ਬੋਰਡ ਦੇ ਕਰਮਚਾਰੀਆਂ ਦੀ ਹੜਤਾਲ ਕਾਰਨ ਹਾਲਾਤ ਹੋਰ ਵੀ ਬੇਹੱਦ ਖ਼ਰਾਬ ਹੋ ਸਕਦੇ ਹਨ | ਕਈ ਇਲਾਕਿਆਂ ਵਿਚ ਸੀਵਰੇਜ ਬੰਦ ਪੈਣ ਦੀਆਂ ਸ਼ਿਕਾਇਤਾਂ ਆ ਰਹੀਆਂ ਹਨ ਅਤੇ ਲੋਕਾਂ ਨੂੰ ਦਿਨ-ਰਾਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ | ਸ. ਬਿੱਟੂ ਨੇ ਕਿਹਾ ਕਿ ਰਾਤ ਸਮੇਂ ਬਿਜਲੀ ਬੰਦ ਹੋਣ 'ਤੇ ਸਿਰਫ਼ ਕੁਝ ਹੀ ਕਰਮਚਾਰੀ ਮੌਜੂਦ ਹੁੰਦੇ ਹਨ, ਜਿਸ ਕਾਰਨ ਖ਼ਰਾਬੀਆਂ ਠੀਕ ਕਰਨ ਵਿਚ ਘੰਟਿਆਂ ਲੱਗ ਜਾਂਦੇ ਹਨ | ਜੇ.ਈ. ਤੇ ਹੋਰ ਅਧਿਕਾਰੀਆਂ ਦੇ ਫ਼ੋਨ ਬੰਦ ਹੋਣ ਕਾਰਨ ਲੋਕ ਹੋਰ ਵੀ ਪ੍ਰੇਸ਼ਾਨ ਹੋ ਰਹੇ ਹਨ | ਖ਼ਾਸ ਕਰਕੇ ਗਰਮੀ ਦੇ ਮੌਸਮ ਵਿਚ ਇਹ ਸਮੱਸਿਆ ਹੋਰ ਗੰਭੀਰ ਹੋ ਗਈ ਹੈ | ਉਨ੍ਹਾਂ ਦੱਸਿਆ ਕਿ ਦਾਣਾ ਮੰਡੀ ਵਿਚ ਵੀ ਕਿਸਾਨਾਂ ਨੂੰ ਕਣਕ ਦੀ ਲਿਫ਼ਟਿੰਗ ਨਾ ਹੋਣ ਕਾਰਨ ਵੱਡੀਆਂ ਦਿੱਕਤਾਂ ਆ ਰਹੀਆਂ ਹਨ ਅਤੇ ਸਰਕਾਰ ਨੂੰ ਇਸ ਵਲ ਵੀ ਤੁਰੰਤ ਧਿਆਨ ਦੇਣਾ ਚਾਹੀਦਾ ਹੈ | ਕਾਂਗਰਸ ਵਲੋਂ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਲਈ ਪੂਰੀ ਤਿਆਰੀ ਹੋਣ ਦੀ ਗੱਲ ਕਰਦਿਆਂ ਸ. ਬਿੱਟੂ ਨੇ ਕਿਹਾ ਕਿ 27 ਵਾਰਡਾਂ ਵਿਚ ਕਈ ਉਮੀਦਵਾਰ ਤਿਆਰ ਹਨ | ਟਿਕਟਾਂ ਦੀ ਵੰਡ ਲਈ ਪੰਜ ਮੈਂਬਰੀ ਕਮੇਟੀ ਬਣਾਈ ਜਾਵੇਗੀ, ਜੋ ਜਿੱਤਣ ਵਾਲੇ ਉਮੀਦਵਾਰਾਂ ਨੂੰ ਮੈਦਾਨ ਵਿਚ ਉਤਾਰੇਗੀ | ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਹਾਈਕਮਾਂਡ ਦੇ ਪੱਧਰ 'ਤੇ ਵੱਡੇ ਆਗੂਆਂ ਨੂੰ ਲੈ ਕੇ ਵੀ ਵਿਚਾਰ-ਚਰਚਾ ਜਾਰੀ ਹੈ ਅਤੇ ਵਰਕਰਾਂ ਦੀ ਮੰਗ ਨੂੰ ਧਿਆਨ ਵਿਚ ਰੱਖਿਆ ਜਾ ਰਿਹਾ ਹੈ | ਸ. ਬਿੱਟੂ ਨੇ ਕਿਹਾ ਕਿ ਜੇਕਰ ਬਿਜਲੀ, ਪਾਣੀ ਅਤੇ ਸੀਵਰੇਜ ਵਰਗੀਆਂ ਸਮੱਸਿਆਵਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਹਾਲਾਤ ਹੋਰ ਵੀ ਖ਼ਰਾਬ ਹੋ ਸਕਦੇ ਹਨ | ਉਨ੍ਹਾਂ ਸਰਕਾਰ ਨੂੰ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ | ਇਸ ਮੌਕੇ ਮਲੋਟ ਕਾਂਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਸ਼ਿਵ