16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਲੋਕਾਂ ਨੂੰ ਦਮਾ (ਅਸਥਮਾ) ਬਾਰੇ ਕੀਤਾ ਜਾਗਰੂਕ <br/>

Ad Position 21
No active advertisement
ਅਜੀਤ ਡੈਸਕ 07-05-2026
ਸ੍ਰੀ ਮੁਕਤਸਰ ਸਾਹਿਬ, 6 ਮਈ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਵਿਸ਼ਵ ਦਮਾ ਦਿਵਸ ਹਰ ਸਾਲ ਮਈ ਮਹੀਨੇ ਦੇ ਪਹਿਲੇ ਮੰਗਲਵਾਰ ਨੂੰ ਮਨਾਇਆ ਜਾਂਦਾ ਹੈ | ਇਸ ਦਿਨ ਦਾ ਮੁੱਖ ਉਦੇਸ਼ ਲੋਕਾਂ ਵਿਚ ਦਮਾ ਬਿਮਾਰੀ ਬਾਰੇ ਜਾਗਰੂਕਤਾ ਵਧਾਉਣਾ ਅਤੇ ਇਸ ਦੀ ਸਹੀ ਸੰਭਾਲ ਬਾਰੇ ਜਾਣਕਾਰੀ ਦੇਣਾ ਹੈ | ਇਸ ਸੰਬੰਧ ਵਿਚ ਡਾ. ਸੁਨੀਲ ਬਾਂਸਲ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਮਾ ਇਕ ਲੰਮੇ ਸਮੇਂ ਤੱਕ ਰਹਿਣ ਵਾਲੀ ਸਾਹ ਦੀ ਬਿਮਾਰੀ ਹੈ, ਪਰ ਸਮੇਂ 'ਤੇ ਇਲਾਜ ਅਤੇ ਸਾਵਧਾਨੀਆਂ ਨਾਲ ਇਸ ਨੂੰ ਕਾਬੂ ਵਿਚ ਰੱਖਿਆ ਜਾ ਸਕਦਾ ਹੈ | ਦਮੇ ਵਾਲੇ ਮਰੀਜ਼ਾਂ ਨੂੰ ਸਮੇਂ ਸਿਰ ਡਾਕਟਰੀ ਸਲਾਹ ਤੇ ਦਵਾਈਆਂ ਨਿਯਮਿਤ ਵਰਤਣੀਆਂ ਚਾਹੀਦੀਆਂ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਧੂੜ, ਧੂੰਏਾ, ਤੰਬਾਕੂ ਤੇ ਪ੍ਰਦੂਸ਼ਣ ਤੋਂ ਬਚਣ, ਘਰਾਂ ਵਿਚ ਸਫ਼ਾਈ ਰੱਖਣ ਅਤੇ ਬੱਚਿਆਂ ਨੂੰ ਵੀ ਇਸ ਬਿਮਾਰੀ ਬਾਰੇ ਜਾਣਕਾਰੀ ਦੇਣ | ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿਚ ਦਮੇ ਦੇ ਮਰੀਜ਼ਾਂ ਲਈ ਮੁਫ਼ਤ ਇਲਾਜ ਉਪਲਬਧ ਹੈ | ਇਸ ਮੌਕੇ ਸਿਹਤ ਵਿਭਾਗ ਵਲੋਂ ਵੱਖ-ਵੱਖ ਸਿਹਤ ਕੇਂਦਰਾਂ 'ਤੇ ਜਾਗਰੂਕਤਾ ਕੈਂਪ ਲਗਾਏ ਗਏ, ਜਿੱਥੇ ਲੋਕਾਂ ਨੂੰ ਦਮਾ ਦੇ ਲੱਛਣਾਂ, ਬਚਾਅ ਅਤੇ ਇਲਾਜ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਡਾ. ਸਰਬਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ. ਕੁਲਤਾਰ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਹਰਕੀਰਤਨ ਸਿੰਘ ਐਪੀਡੀਮੋਲੋਜਿਸਟ, ਡਾ. ਲਖਬੀਰ ਕੌਰ ਜ਼ਿਲ੍ਹਾ ਟੀਕਾਕਰਨ ਅਫ਼ਸਰ, ਪਵਿੱਤਰ ਸਿੰਘ ਐੱਮ.ਐੱਲ.ਟੀ. ਅਤੇ ਦਫ਼ਤਰ ਦਾ ਸਟਾਫ਼ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਅੰਤਰ ਜ਼ਿਲ੍ਹਾ ਵਨ ਡੇਅ ਕਿ੍ਕਟ ਟੂਰਨਾਮੈਂਟ 'ਚ ਸ੍ਰੀ ਮੁਕਤਸਰ ਸਾਹਿਬ ਨੇ ਬਰਨਾਲਾ ਨੂੰ ਹਰਾਇਆ <br/> ਅਗਲੀ ਖ਼ਬਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨੇ ਬਿਜਲੀ, ਪਾਣੀ ਤੇ ਸੀਵਰੇਜ ਮੁੱਦੇ 'ਤੇ ਸਰਕਾਰ ਨੂੰ ਘੇਰਿਆ <br/>
Ad Position 24