ਸ੍ਰੀ ਮੁਕਤਸਰ ਸਾਹਿਬ, 6 ਮਈ (ਹਰਮਹਿੰਦਰ ਪਾਲ)-ਪੰਜਾਬ ਕਿ੍ਕਟ ਐਸੋਸੀਏਸ਼ਨ ਮੋਹਾਲੀ ਵਲੋਂ ਕਰਵਾਏ ਜਾ ਰਹੇ ਅੰਡਰ-23 (ਲੜਕੇ) ਅੰਤਰ ਜ਼ਿਲ੍ਹਾ ਵਨ ਡੇਅ ਕਿ੍ਕਟ ਕੁਆਰਟਰ ਫਾਈਨਲ ਮੁਕਾਬਲੇ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਜ਼ਿਲ੍ਹਾ ਬਰਨਾਲਾ ਦੀ ਟੀਮ ਤੋਂ 8 ਵਿਕਟਾਂ ਨਾਲ ਜਿੱਤ ਹਾਸਿਲ ਕਰਕੇ ਸੈਮੀਫਾਈਨਲ ਲਈ ਕੁਆਲੀਫਾਈ ਕੀਤਾ | ਜ਼ਿਲ੍ਹਾ ਬਰਨਾਲਾ ਦੇ ਟਰਾਈਡੈਂਟ ਕਿ੍ਕਟ ਗਰਾਊਾਡ ਵਿਚ ਖੇਡੇ ਗਏ ਮੈਚ ਨੂੰ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ 8 ਵਿਕਟਾਂ ਨਾਲ ਮੈਚ ਜਿੱਤ ਕੇ ਸੈਮੀਫਾਈਨਲ ਲਈ ਕੁਆਲੀਫਾਈ ਕੀਤਾ | ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬਰਨਾਲਾ ਦੀ ਟੀਮ ਨੇ 35.4 ਓਵਰਾਂ ਵਿਚ 10 ਵਿਕਟਾਂ ਦੇ ਨੁਕਸਾਨ ਨਾਲ 123 ਦੌੜਾਂ ਬਣਾਈਆਂ | ਕਰਨਬੀਰ ਸਿੰਘ ਧਾਲੀਵਾਲ ਨੇ 31 ਦੌੜਾਂ ਬਣਾਈਆਂ | ਗੇਂਦਬਾਜ਼ੀ ਕਰਦੇ ਹੋਏ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਵਿਚ ਰੇਵਨਪ੍ਰੀਤ ਸਿੰਘ ਰਾਏ ਨੇ ਚਾਰ, ਹਰਮਨਜੋਤ ਸਿੰਘ ਤੇ ਮਹਿਕ ਜੋਤ ਸਿੰਘ ਨੇ ਦੋ-ਦੋ, ਤਰਨਵੀਰ ਕੰਬੋਜ ਤੇ ਮਨਪ੍ਰੀਤ ਸਿੰਘ ਸੰਧੂ ਨੇ ਇਕ-ਇਕ ਵਿਕਟ ਹਾਸਿਲ ਕੀਤੀ | ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਆਪਣੀ ਪਾਰੀ ਵਿਚ ਬੱਲੇਬਾਜ਼ੀ ਕਰਦੇ ਹੋਏ ਦੋ ਵਿਕਟਾਂ ਦੇ ਨੁਕਸਾਨ ਨਾਲ 16.2 ਓਵਰਾਂ ਵਿਚ 124 ਦੌੜਾਂ ਬਣਾਈਆਂ | ਹਰਮਨ ਕੁਮਾਰ ਨੇ 51, ਰੇਵਨਪ੍ਰੀਤ ਸਿੰਘ ਰਾਏ ਨੇ 37, ਉਦੇ ਕੱਕੜ ਨੇ 24 ਦੌੜਾਂ ਬਣਾਈਆਂ | ਐਸੋਸੀਏਸ਼ਨ ਦੇ ਪ੍ਰਧਾਨ ਡਾ. ਵਿਕਰਮਜੀਤ, ਜਨਰਲ ਸਕੱਤਰ ਸ਼ਮਿੰਦਰ ਬੱਤਰਾ ਅਤੇ ਸਮੂਹ ਮੈਂਬਰਾਂ ਨੇ ਟੀਮ ਦੀ ਇਸ ਪ੍ਰਾਪਤੀ 'ਤੇ ਸਿਲੈਕਟਰ, ਕੋਚਜ਼ ਤੇ ਖਿਡਾਰੀਆਂ ਨੂੰ ਵਧਾਈ ਅਤੇ 7 ਮਈ ਨੂੰ ਸ੍ਰੀ ਮੁਕਤਸਰ ਸਾਹਿਬ ਤੇ ਤਰਨਤਾਰਨ ਦੀਆਂ ਟੀਮਾਂ ਦੌਰਾਨ ਨਿਊ ਇੰਟਰਨੈਸ਼ਨਲ ਕਿ੍ਕਟ ਸਟੇਡੀਅਮ ਮੁੱਲਾਂਪੁਰ ਨਿਊ ਚੰਡੀਗੜ੍ਹ ਵਿਚ ਹੋਣ ਵਾਲੇ ਸੈਮੀਫਾਈਨਲ ਮੁਕਾਬਲੇ ਲਈ ਸ਼ੁੱਭਇੱਛਾਵਾਂ ਦਿੱਤੀਆਂ |