16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਮੰਗਾਂ ਨੂੰ ਲੈ ਕੇ ਸਫ਼ਾਈ ਕਰਮਚਾਰੀਆਂ ਵਲੋਂ ਨਗਰ ਕੌਂਸਲ ਦਫ਼ਤਰ ਦੇ ਅੱਗੇ ਧਰਨਾ <br/>

Ad Position 21
No active advertisement
ਅਜੀਤ ਡੈਸਕ 07-05-2026
ਸ੍ਰੀ ਮੁਕਤਸਰ ਸਾਹਿਬ, 6 ਮਈ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ, ਜਦੋਂ ਸ਼ਹਿਰ ਦੀ ਸਫ਼ਾਈ ਵਿਵਸਥਾ ਸੰਭਾਲਣ ਵਾਲੇ ਸਫ਼ਾਈ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਦਫ਼ਤਰ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ | ਕਰਮਚਾਰੀਆਂ ਨੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਆਪਣਾ ਵਿਰੋਧ ਦਰਜ ਕਰਵਾਇਆ | ਜਾਣਕਾਰੀ ਅਨੁਸਾਰ ਵੱਡੀ ਗਿਣਤੀ ਵਿਚ ਸਫ਼ਾਈ ਕਰਮਚਾਰੀ ਇਕੱਠੇ ਹੋ ਕੇ ਨਗਰ ਕੌਂਸਲ ਦੇ ਮੁੱਖ ਗੇਟ ਦੇ ਬਾਹਰ ਧਰਨੇ 'ਤੇ ਬੈਠ ਗਏ | ਉਨ੍ਹਾਂ ਆਪਣਾ ਕੰਮ ਪੂਰੀ ਤਰ੍ਹਾਂ ਠੱਪ ਕਰ ਦਿੱਤਾ, ਜਿਸ ਕਰਕੇ ਸ਼ਹਿਰ ਦੀ ਸਫ਼ਾਈ ਵਿਵਸਥਾ ਠੱਪ ਹੋ ਗਈ ਹੈ | ਕਰਮਚਾਰੀਆਂ ਦਾ ਕਹਿਣਾ ਹੈ ਕਿ ਉਹ ਕਾਫ਼ੀ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਲਈ ਪ੍ਰਸ਼ਾਸਨ ਕੋਲ ਅਪੀਲ ਕਰ ਰਹੇ ਹਨ, ਪਰ ਹੁਣ ਤੱਕ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ | ਪ੍ਰਦਰਸ਼ਨ ਕਰ ਰਹੇ ਕਰਮਚਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਮਜ਼ਬੂਰੀ ਵਿਚ ਇਹ ਕਦਮ ਚੁੱਕਣਾ ਪਿਆ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਵਾਰ-ਵਾਰ ਸ਼ਿਕਾਇਤ ਕਰਨ ਦੇ ਬਾਵਜੂਦ ਵੀ ਪ੍ਰਸ਼ਾਸਨ ਉਨ੍ਹਾਂ ਦੀਆਂ ਮੰਗਾਂ ਨੂੰ ਅਣਡਿੱਠਾ ਕਰ ਰਿਹਾ ਹੈ, ਜਿਸ ਨਾਲ ਉਨ੍ਹਾਂ ਵਿਚ ਭਾਰੀ ਰੋਸ ਹੈ | ਇਸ ਕਾਰਨ ਉਨ੍ਹਾਂ ਨੇ ਕੰਮ ਬੰਦ ਕਰਕੇ ਧਰਨਾ ਦੇਣ ਦਾ ਫ਼ੈਸਲਾ ਲਿਆ | ਇਸ ਹੜਤਾਲ ਦਾ ਅਸਰ ਆਉਣ ਵਾਲੇ ਦਿਨਾਂ ਵਿਚ ਸ਼ਹਿਰ ਦੀ ਸਫ਼ਾਈ ਵਿਵਸਥਾ 'ਤੇ ਸਾਫ਼ ਤੌਰ 'ਤੇ ਵੇਖਣ ਨੂੰ ਮਿਲ ਸਕਦਾ ਹੈ | ਜੇਕਰ ਜਲਦੀ ਹੱਲ ਨਾ ਨਿਕਲਿਆ, ਤਾਂ ਸ਼ਹਿਰ ਵਿਚ ਗੰਦਗੀ ਵਧਣ ਦੀ ਸੰਭਾਵਨਾ ਹੈ, ਜਿਸ ਨਾਲ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਸਫ਼ਾਈ ਕਰਮਚਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜਦ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ, ਉਨ੍ਹਾਂ ਦਾ ਅੰਦੋਲਨ ਇਸੇ ਤਰ੍ਹਾਂ ਜਾਰੀ ਰਹੇਗਾ |


Ad Position 22
No active advertisement
ਪਿਛਲੀ ਖ਼ਬਰ ਧੀਮੀ ਰਫ਼ਤਾਰ ਲਿਫ਼ਟਿੰਗ ਕਰਕੇ 86,591 ਹਜ਼ਾਰ ਟਨ ਕਣਕ ਖ਼ਰਾਬ ਹੋਣ ਲੱਗੀ <br/> ਅਗਲੀ ਖ਼ਬਰ ਅੰਤਰ ਜ਼ਿਲ੍ਹਾ ਵਨ ਡੇਅ ਕਿ੍ਕਟ ਟੂਰਨਾਮੈਂਟ 'ਚ ਸ੍ਰੀ ਮੁਕਤਸਰ ਸਾਹਿਬ ਨੇ ਬਰਨਾਲਾ ਨੂੰ ਹਰਾਇਆ <br/>
Ad Position 24