16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਕੈਬਨਿਟ ਮੰਤਰੀ ਦੇ ਦਫ਼ਤਰ ਅੱਗੇ ਰੋਸ ਧਰਨਾ <br/>

Ad Position 21
No active advertisement
ਅਜੀਤ ਡੈਸਕ 07-05-2026
ਮਲੋਟ, 6 ਮਈ (ਪਾਟਿਲ)-ਅੱਜ ਆਲ ਪੰਜਾਬ ਆਂਗਣਵਾੜੀ ਵਰਕਰ ਯੂਨੀਅਨ ਵਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਮਲੋਟ ਸਥਿਤ ਦਫ਼ਤਰ ਮੂਹਰੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਧਰਨਾ ਲਗਾਇਆ ਗਿਆ | ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ (ਬਲਾਕ ਮਲੋਟ) ਜ਼ਿਲ੍ਹਾ ਸ੍ਰੀ ਮੁਕਤਸਰ ਦੇ ਆਗੂਆਂ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ | ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ | ਉਨ੍ਹਾਂ ਦੋਸ਼ ਲਗਾਇਆ ਕਿ ਆਂਗਣਵਾੜੀ ਵਰਕਰਾਂ ਨਾਲ ਲਗਾਤਾਰ ਅਣਦੇਖੀ ਕੀਤੀ ਜਾ ਰਹੀ ਹੈ, ਜਿਸ ਕਾਰਨ ਮਜਬੂਰਨ ਉਨ੍ਹਾਂ ਨੂੰ ਹੜਤਾਲ ਦਾ ਰਾਹ ਅਪਣਾਉਣਾ ਪਿਆ ਹੈ | ਉਨ੍ਹਾਂ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਨੂੰ ਪ੍ਰਾਇਮਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਅਤੇ ਤਨਖ਼ਾਹ ਵਿਚ ਵਾਧਾ ਕੀਤਾ ਜਾਵੇ | ਇਸ ਤੋਂ ਇਲਾਵਾ ਵਰਕਰਾਂ ਨੂੰ ਘੱਟੋ-ਘੱਟ 200 ਰੁਪਏ ਅਤੇ ਹੈਲਪਰਾਂ ਨੂੰ 100 ਰੁਪਏ ਦੀ ਵਾਧੂ ਰਕਮ ਦੇਣ ਦੀ ਮੰਗ ਵੀ ਕੀਤੀ ਗਈ | ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵਲੋਂ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਨੂੰ ਨਹੀਂ ਮੰਨਿਆ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਵੱਡੇ ਪੱਧਰ 'ਤੇ ਪ੍ਰਦਰਸ਼ਨ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਇਹ ਹੜਤਾਲ ਉਦੋਂ ਤੱਕ ਜਾਰੀ ਰਹੇਗੀ, ਜਦ ਤੱਕ ਸਰਕਾਰ ਆਂਗਣਵਾੜੀ ਕਰਮਚਾਰੀਆਂ ਦੀਆਂ ਮੰਗਾਂ ਨੂੰ ਮੰਨ ਨਹੀਂ ਲੈਂਦੀ | ਇਸ ਮੌਕੇ ਛਿੰਦਰ ਪਾਲ ਕੌਰ ਥਾਂਦੇਵਾਲਾ ਜ਼ਿਲ੍ਹਾ ਪ੍ਰਧਾਨ, ਕਿਰਨਜੀਤ ਕੌਰ ਬਲਾਕ ਪ੍ਰਧਾਨ ਮਲੋਟ, ਇੰਦਰਜੀਤ ਕੌਰ ਬਲਾਕ ਪ੍ਰਧਾਨ ਖੂਹੀਆਂ ਸਰਵਰ, ਗੁਰਵੰਤ ਕੌਰ ਬਲਾਕ ਪ੍ਰਧਾਨ ਅਬੋਹਰ, ਗੁਰਚਰਨ ਕੌਰ ਸਰਕਲ ਪ੍ਰਧਾਨ ਤਾਮਕੋਟ, ਦੇਸਾ ਬਾਈ ਸਰਕਲ ਪ੍ਰਧਾਨ, ਕਮਲੇਸ਼ ਰਾਣੀ ਸਰਕਲ ਪ੍ਰਧਾਨ, ਮਮਤਾ ਰਾਣੀ, ਜਗਵਿੰਦਰ ਕੌਰ ਮਲੋਟ, ਰਾਜਿੰਦਰ ਕੌਰ ਰਾਜੂ ਮਲੋਟ, ਛਿੰਦਰ ਪਾਲ ਕੌਰ, ਕਰਮਜੀਤ ਕੌਰ, ਸਿਮਲਜੀਤ ਕੌਰ, ਗਗਨਦੀਪ ਕੌਰ, ਅਨੀਤਾ ਰਾਣੀ ਆਦਿ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ 9 ਬੋਤਲਾਂ ਨਾਜਾਇਜ਼ ਸਮੇਤ ਇਕ ਗਿ੍ਫ਼ਤਾਰ ਅਗਲੀ ਖ਼ਬਰ ਧੀਮੀ ਰਫ਼ਤਾਰ ਲਿਫ਼ਟਿੰਗ ਕਰਕੇ 86,591 ਹਜ਼ਾਰ ਟਨ ਕਣਕ ਖ਼ਰਾਬ ਹੋਣ ਲੱਗੀ <br/>
Ad Position 24